ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਸੂਬੇ ਵਿੱਚ ਕਿਸੇ ਦਿਨ ਨੂੰ ਪਬਲਿਕ ਹੋਲੀਡੇ ਛੁੱਟੀ ਐਲਾਨ ਕਰਨ ਨਾਲ ਸਬੰਧਿਤ ਸਾਰੇ ਮਾਮਲਿਆਂ ਦੀ ਜਾਂਚ ਅਤੇ ਵਿਚਾਰ ਤਹਿਤ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਿੱਤ ਕਮਿਸ਼ਨਰ ਅਤੇ ਵਧੀਕ ਮੁੱਖ ਸਕੱਤਰ ਦੀ ਅਗਵਾਈ ਹੇਠ ਸਥਾਈ ਕਮੇਟੀ ਦਾ ਮੁੜ ਗਠਨ ਕੀਤਾ ਹੈ।
ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਇਸ ਸਬੰਧ ਵਿੱਚ ਜਾਰੀ ਆਦੇਸ਼ਾਂ ਅਨੁਸਾਰ ਸਕੂਲ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਕਮੇਟੀ ਦੇ ਮੈਂਬਰ ਹੋਣਗੇ। ਮਾਨਵ ਸੰਸਾਧਨ ਵਿਭਾਗ ਦੇ ਵਿਸ਼ੇਸ਼ ਸਕੱਤਰ ਇਸ ਦੇ ਮੈਂਬਰ ਸਕੱਤਰ ਹੋਣਗੇ।
ਮੈਂਬਰ ਸਕੱਤਰ ਨੂੰ ਇਸ ਸਬੰਧ ਵਿੱਚ ਆਮ ਜਨਤਾ ਅਤੇ ਜਨ ਪ੍ਰਤੀਨਿਧੀਆਂ ਤੋਂ ਪ੍ਰਾਪਤ ਹੋਣ ਵਾਲੇ ਅਪੀਲ ਮੰਜੁਰ ਕਰਨ ਲਈ ਅਥੋਰਾਇਜਡ ਕੀਤਾ ਗਿਆ ਹੈ। ਕਮੇਟੀ ਦੀ ਸਿਫਾਰਿਸ਼ਾਂ ਮਾਨਵ ਸੰਸਾਧਨ ਵਿਭਾਗ ਰਾਹੀਂ ਮੰਜੁਰੀ ਲਈ ਸਰਕਾਰ ਨੂੰ ਪੇਸ਼ ਕੀਤੀ ਜਾਵੇਗੀ।