ਚੰਡੀਗੜ੍ਹ : ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਹਰਿਆਣਾ ਸੂਬਾ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਨਵੀਂ ਰਾਸ਼ਟਰੀ ਸਿਖਿਆ ਨੀਤੀ ਲਾਗੂ ਕੀਤੀ ਗਈ ਹੈ। ਸੂਬੇ ਵਿੱਚ ਜਿੱਥੇ ਬੱਚਿਆਂ ਦੇ ਸਮੂਚੇ ਵਿਕਾਸ ਤਹਿਤ ਬਿਹਤਰ ਸਿਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਨੂੰ ਸਿਖਿਅਤ ਕਰਨ ਦੇ ਨਾਲ-ਨਾਲ ਹੁਨਰਮੰਦ ਕਰਨ ਦੀ ਯੋਜਨਾਵਾਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਸਾਡੇ ਬੱਚਿਆਂ ਵਿੱਚ ਸਕਿਲ ਹੋਵੇ ਅਤੇ ਉਹ ਆਪਣੇ ਹੁਨਰ ਦੀ ਬਦੌਲਤ ਆਪਣੇ ਪੈਰਾਂ 'ਤੇ ਖੜੇ ਹੋ ਕੇ ਸੂਬਾ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਕਿਸਾਨ ਸਮਰਿੱਧ ਕੇਂਦਰ ਖੋਲੇ ਜਾਣਗੇ, ਜਿਸ ਨਾਲ ਉਨ੍ਹਾਂ ਨੂੰ ਖੇਤੀਬਾੜੀ ਕੰਮਾਂ ਵਿੱਚ ਮਦਦ ਮਿਲ ਸਕੇਗੀ। ਸਰਕਾਰ ਦੇ ਏਜੰਡੇ ਵਿੱਚ ਕਿਸਾਨ ਹਿੱਤ ਸੱਭ ਤੋਂ ਉੱਪਰ ਹਨ।
ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਜੀਂਦ ਵਿੱਚ ਪਿੰਡ ਸੰਗਤਪੁਰਾ ਦੀ ਆਮ ਚੌਪਾਲ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ। ਇਸ ਮੌਕੇ 'ਤੇ ਸਿਖਿਆ ਮੰਤਰੀ ਨੇ ਪਿੰਡ ਵਿੱਚ ਈ-ਲਾਇਬ੍ਰੇਰੀ ਖੋਲਣ ਦਾ ਐਲਾਨ ਦੇ ਨਾਲ ਹੀ ਕਿਹਾ ਕਿ ਜੇਕਰ ਤੈਅ ਮਾਪਦੰਡ ਹੁੰਦੇ ਹਨ ਤਾਂ ਸਰਕਾਰੀ ਸਕੂਲ ਨੂੰ ਪੀਐਮ ਸ਼੍ਰੀ ਸਕੂਲ ਦਾ ਦਰਜਾ ਦੇ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਆਪਣੇ ਬੱਚਿਆਂ ਨੂੰ ਚੰਗੀ ਸਿਖਿਆ ਦੇਣੀ ਚਾਹੀਦੀ ਹੈ ਬੇਟਿਆਂ ਦੇ ਨਾਲ-ਨਾਲ ਬੇਟੀਆਂ ਨੂੰ ਵੀ ਬਰਾਬਰ ਦਾ ਦਰਜਾ ਦੇ ਕੇ ਊਨ੍ਹਾਂ ਨੂੰ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ। ਸਾਨੂੰ ਸਾਰਿਆਂ ਨੂੰ ਆਪਣੇ ਬਜੁਰਗਾਂ ਦਾ ਪੂਰਾ ਮਾਨ-ਸਨਮਾਨ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਤਜਰਬੇ ਦਾ ਲਾਭ ਲੈ ਕੇ ਜੀਵਨ ਵਿੱਚ ਅੱਗੇ ਵੱਧਣਾ ਚਾਹੀਦਾ ਹੈ। ਸਾਨੂੰ ਸਾਰਿਆਂ ਨੂੰ ਇੱਕ ਸਭਿਅ ਸਮਾਜ ਦੀ ਸਥਾਪਨਾ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਦੇਸ਼ ਅਤੇ ਸੂਬੇ ਵਿੱਚ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਵਿੱਚ ਜਨਭਲਾਈਕਾਰੀ ਯੋਜਨਾ ਚਲਾਈ ਜਾ ਰਹੀ ਹੈ। ਕਿਸਾਨ ਕੇ੍ਰਡਿਟ ਕਾਰਡ ਕਿਸਾਨਾਂ ਦੇ ਬਣਾਏ ਗਏ ਹਨ ਜਿਸ ਵਿੱਚ ਆਰਥਕ ਰੂਪ ਨਾਲ ਸਹਾਇਤਾ ਦਿੱਤੀ ਜਾ ਰਹੀ ਹੈ। ਕਿਸਾਨਾਂ ਦੀ ਖੁਸ਼ਹਾਲੀ ਲਈ ਅਨੇਕਾਂ ਯੋਜਨਾਵਾਂ ਲਗਾਤਾਰ ਲਾਗੂ ਕੀਤੀਆਂ ਜਾ ਰਹੀਆਂ ਹਨ। ਸੂਬੇ ਵਿੱਚ ਕਿਸਾਨਾਂ ਦੀ ਫਸਲ ਐਮਐਸਪੀ 'ਤੇ ਖਰੀਦ ਕੇ ਉਨ੍ਹਾਂ ਦੀ ਸਫਲ ਦਾ ਭੁਗਤਾਨ ਸਮੇਂਬੱਧ ਸਿੱਧਾ ਖਾਤਿਆਂ ਵਿੱਚ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀ ਬਦੌਲਤ ਹੀ ਦੇਸ਼ ਦੇ ਭੰਡਾਰ ਭਰੇ ਹੋਏ ਹਨ। ਮੌਜੂਦਾ ਸਮੇਂ ਵਿੱਚ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਤਕਨੀਕੀ ਅਪਨਾਉਣੀ ਚਾਹੀਦਾ ਹੈ ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਕਿਸਾਨਾਂ ਦਾ ਸਨਮਾਨ ਰੱਖਦੇ ਹੋਏ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨਾਲ 6 ਹਜਾਰ ਰੁਪਏ ਸਾਲਾਨਾ ਦੀ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ। ਮੌਜੂਦਾ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ ਜੋ ਜਨਤਾ ਦੇ ਸੁਝਾਅ ਲੈ ਕੇ ਕੰਮ ਕਰਦੀ ਹੈ।