ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਵੱਖ-ਵੱਖ ਕੰਮਾਂ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ, ਦਿੱਤੇ ਜਰੂਰੀ ਦਿਸ਼ਾ ਨਿਰਦੇਸ਼
ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਵਿੱਚ ਗੁਣਵੱਤਾ ਦਾ ਰੱਖਿਆ ਜਾਵੇ ਵਿਸ਼ੇਸ਼ ਧਿਆਨ : ਮੁੱਖ ਮੰਤਰੀ
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਿਲ੍ਹਾ ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਤੇ ਕਾਲਕਾ ਵਿੱਚ ਲੋਕਾਂ ਨੂੰ ਸੁਗਮ ਆਵਾਜਾਈ ਸਹੂਲਤ ਉਪਲਬਧ ਕਰਵਾਉਣ ਲਈ 19 ਪਿੰਡਾਂ ਦੇ ਲਗਭਗ 61 ਕਿਲੋਮੀਟਰ ਕੱਚੇ ਰਸਤਿਆਂ ਨੂੰ ਪੱਕਰ ਕਰ ਪੇਵਰ ਬਲਾਕ ਦੀ ਸੜਕਾਂ ਬਨਾਉਣ ਦੇ ਨਿਰਦੇਸ਼ ਦਿੱਤੇ। ਇੰਨ੍ਹਾਂ ਸੜਕਾਂ ਦੀ ਚੌੜਾਈ 12 ਫੁੱਟ ਹੋਵੇਗੀ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਇੱਥੇ ਲੋਕ ਨਿਰਮਾਣ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਵੱਖ-ਵੱਖ ਕੰਮਾਂ ਨੂੰ ਲੈ ਕੇ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਜੰਗਲਾਤ ਵਿਭਾਗ ਤੋਂ ਐਨਓਸੀ ਲੈ ਕੇ ਜਲਦੀ ਇੰਨ੍ਹਾਂ ਪਿੰਡਾਂ ਵਿੱਚ ਸੜਕਾਂ ਦੇ ਨਿਰਮਾਣ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਕਿਹਾ ਕਿ ਮੋਰਨੀ ਤੇ ਕਾਲਕਾ ਦੇ ਪਹਾੜੀ ਖੇਤਰ ਦੇ ਇੰਨ੍ਹਾਂ ਪਿੰਡਾਂ ਵਿੱਚ ਸੜਕ ਬਨਾਉਣ ਨਾਲ ਇੱਥੇ ਦੇ ਨਿਵਾਸੀਆਂ ਨੂੰ ਆਵਾਜਾਈ ਲਈ ਬਿਹਤਰ ਸਹੂਲਤ ਉਪਲਬਧ ਹੋਵੇਗੀ ਅਤੇ ਇੰਨ੍ਹਾਂ ਇਲਾਕਿਆਂ ਵਿੱਚ ਵਿਕਾਸ ਲਈ ਨਵੇਂ ਰਾਹ ਖੁੱਲਣਗੇ। ਇੱਥੇ ਰਹਿਣ ਵਾਲੇ ਨਿਵਾਸੀਆਂ ਨੂੰ ਕੱਚੀ ਸੜਕਾਂ ਤੋਂ ਹੋਣ ਵਾਲੀ ਸਮਸਿਆਵਾਂ ਤੋਂ ਜਲਦੀ ਛੁਟਕਾਰਾ ਮਿਲੇਗਾ।
ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਸੂਬੇ ਵਿੱਚ ਨਵੀਂ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਵਿੱਚ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਗੁਣਵੱਤਾ ਨਾਲ ਕਿਸੇ ਵੀ ਤਰ੍ਹਾ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਤੈਅ ਸਮੇਂ ਵਿੱਚ ਵਿਕਾਸ ਕੰਮਾਂ ਨੂੰ ਪੂਰਾ ਕਰਵਾਇਆ ਜਾਵੇ। ਜੇਕਰ ਕੋਈ ਕੰਮ ਨੂੰ ਪੂਰਾ ਕਰਨ ਵਿੱਚ ਦੇਰੀ ਕਰਦਾ ਹੈ ਤਾਂ ਉਸ ਦੇ ਖਿਲਾਫ ਕਾਰਵਾਈ ਅਮਲ ਵਿੱਚ ਲਿਆਈ ਜਾਵੇ।
ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਿਲ੍ਹਾ ਪੰਚਕੂਲਾ ਦੇ ਥਾਪਲੀ ਬਧਿਸ਼ੇਰ ਤੋਂ ਕੋਟੀ 1.68 ਕਿਲੋਮੀਟਰ, ਪਿੰਜੌਰ ਮੱਲਾਹ ਤੋਂ ਮੰਗਨੀਵਾਲਾ 1.20 ਕਿਲੋਮੀਟਰ ਅਤੇ ਗੋਬਿੰਦਪੁਰ ਤੋਂ ਥਾਥਰ 5.35 ਕਿਲੋਮੀਟਰ ਸੜਕ ਦੀ ਜੰਗਲਾਤ ਵਿਭਾਗ ਤੋਂ ਐਨਓਸੀ ਲੈ ਕੇ ਇੰਨ੍ਹਾਂ ਸੜਕਾਂ ਦਾ ਨਿਰਮਾਣ ਕੰਮ ਵੀ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇਗਾ। ਇਸਤੋਂ ਇਲਾਵਾ, ਉਨ੍ਹਾਂ ਨੇ ਪਾਣੀਪਤ ਤੋਂ ਸਫੀਦੋਂ 41 ਕਿਲੋਮੀਟਰ, ਸਫੀਦੋਂ ਤੋਂ ਜੀਂਦ 21.65 ਕਿਲੋਮੀਟਰ ਅਤੇ ਜਿਲ੍ਹਾ ਅੰਬਾਲਾ ਤੋਂ ਸਾਹਾ ਚੌਕ ਤੋਂ ਪੰਚਕੂਲਾ-ਯਮੁਨਾਨਗਰ ਫੋਰਲੇਨ ਤੱਕ ਤੇ ਸਾਹਾ ਚੌਕ ਤੋਂ ਕੇਲਪੀ ਤੱਕ ਅਤੇ ਟੋਹਾਨਾ ਰਤਿਆ ਸੜਕ ਦੇ ਮਜਬੂਤੀਕਰਣ ਤੇ ਚੌੜਾਕਰਣ ਕਰਨ ਦੇ ਕੰਮ ਨੂੰ ਜਲਦੀ ਸ਼ੁਰੂ ਕਰਨ ਦੇ ਵੀ ਨਿਰਦੇਸ਼ ਦਿੱਤੇ।
ਇਸ ਮੌਕੇ 'ਤੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ, ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ ਸਮੇਤ ਲੋਕ ਨਿਰਮਾਣ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀ ਮੌਜੂਦ ਰਹੇ।