ਚੰਡੀਗੜ੍ਹ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਨੂੰ ਖੇਡਾਂ ਵਿੱਚ ਮੋਹਰੀ ਰੱਖਣ ਅਤੇ ਮਿਸ਼ਨ ਓਲੰਪਿਕ 2036 ਦੇ ਟੀਚੇ ਨੂੰ ਹਾਸਲ ਕਰਨ ਲਈ ਰਾਜ ਵਿੱਚ ਖੇਡ ਸਰੰਚਨਾ ਨੂੰ ਕੌਮਾਂਤਰੀ ਪੱਧਰ ਦਾ ਬਣਾਇਆ ਜਾਵੇਗਾ। ਇਸ ਦੇ ਤਹਿਤ ਸੂਬੇ ਦੀ ਯੂਨਿਵਰਸਿਟੀਆਂ ਵਿੱਚ ਖੇਡ ਵਿਭਾਗ ਦੇ 5 ਐਕਸੀਲੈਂਸ ਸੇਂਟਰ ਸਥਾਪਿਤ ਕੀਤੇ ਜਾਣੇਗੇ।
ਹਰੇਕ ਸੇਂਟਰ ਵਿੱਚ ਤਿੰਨ ਖੇਡਾਂ ਦੀ ਸਹੂਲਤ ਹੋਵੇਗੀ , ਕੁੱਲ ਮਿਲਾ ਕੇ 15 ਖੇਡਾਂ ਦੀ ਸਿਖਲਾਈ ਅਤੇ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬੰਧਿਤ ਯੂਨਿਵਰਸਿਟੀਆਂ ਨਾਲ ਮੀਟਿੰਗ ਕਰ ਕੇ ਇਸ ਕੰਮ ਨੂੰ ਜਲਦ ਪੂਰਾ ਕੀਤਾ ਜਾਵੇ।
ਮੁੱਖ ਮੰਤਰੀ ਅੱਜ ਹਰਿਆਣਾ ਸਿਵਿਲ ਸਕੱਤਰੇਤ ਵਿੱਚ ਮਿਸ਼ਨ ਓਲੰਪਿਕ 2036 ਦੇ ਸਬੰਧ ਵਿੱਚ ਖੇਡ ਵਿਭਾਗ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਉਨ੍ਹਾਂ ਨੇ ਰਾਜ ਵਿੱਚ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ 'ਤੇ ਤਿਆਰ ਕਰਨ, ਖੇਡ ਸਰੰਚਨਾ ਨੂੰ ਮਜਬੂਤ ਬਨਾਉਣ ਅਤੇ ਖਿਡਾਰੀਆਂ ਨੂੰ ਵਿਸ਼ਵਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਠੋੋਸ ਰਣਨੀਤੀ ਤਿਆਰ ਕਰਨ 'ਤੇ ਜੋਰ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸੂਬਾ ਖੇਡਾਂ ਦਾ ਮਹਾਸ਼ਕਤੀ ਸੂਬਾ ਹੈ ਅਤੇ ਇਸ ਸਥਿਤੀ ਨੂੰ ਹੋਰ ਮਜਬੂਤ ਕਰਨ ਲਈ ਖਿਡਾਰੀਆਂ ਨੂੰ ਸਭ ਤੋਂ ਵੱਧ ਸਹੂਲਤਾਂ ਦਿੱਤੀ ਜਾਣਗੀਆਂ। ਸਟੇਡੀਅਮ ਦਾ ਆਧੁਨਿਕੀਕਰਨ ਕੀਤਾ ਜਾਵੇਗਾ, ਕੋਚ ਦੀ ਉਪਲਬਧਤਾ ਯਕੀਨੀ ਹੋਵੇਗੀ ਅਤੇ ਸਿਖਲਾਈ, ਖੇਡ ਵਿਗਿਆਨ ਅਤੇ ਪੋਸ਼ਣ ਸਬੰਧੀ ਵਿਵਸਥਾਵਾਂ ਨੂੰ ਗਲੋਬਲ ਮਾਨਕਾਂ ਅਨੁਸਾਰ ਮਜਬੂਤ ਕੀਤਾ ਜਾਵੇਗਾ। ਐਕਸੀਲੈਂਸ ਸੇਂਟਰ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਾਈ ਜਾਵੇਗੀ ਤਾਂ ਜੋ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ।
ਇਸ ਮੌਕੇ 'ਤੇ ਖੇਡ ਮੰਤਰੀ ਸ੍ਰੀ ਗੌਰਵ ਗੌਤਮ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਖੇਡ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਨਵਦੀਪ ਸਿੰਘ ਵਿਰਕ, ਉੱਚ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਨੀਤ ਗਰਗ, ਵਿਤ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਸ੍ਰੀ ਮੁਹੱਮਦ ਸ਼ਾਯਨ, ਖੇਡ ਵਿਭਾਗ ਦੇ ਜਨਰਲ ਡਾਇਰੈਕਟਰ ਸ੍ਰੀ ਸੰਜੀਵ ਵਰਮਾ, ਮੁੱਖ ਮੰਤਰੀ ਦੇ ਡਿਪਟੀ ਪ੍ਰਧਾਨ ਸਕੱਤਰ ਸ੍ਰੀ ਯਸ਼ਪਾਲ ਅਤੇ ਖੇਡ ਯੂਨਿਵਰਸਿਟੀ ਰਾਈ ਦੇ ਵਾਇਸ ਚਾਂਸਲਰ ਸ੍ਰੀ ਅਸ਼ੋਕ ਕੁਮਾਰ ਸਮੇਤ ਕਈ ਸੀਨੀਅਰ ਅਧਿਕਾਰੀ ਮੌਜ਼ੂਦ ਰਹੇ।