Tuesday, November 18, 2025

Delhi

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ

August 19, 2025 03:01 PM
SehajTimes
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇੰਗਲੈਂਡ ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਹਮਲੇ ਦੌਰਾਨ ਇੱਕ ਸਿੱਖ ਬਜ਼ੁਰਗ ਦੀ ਦਸਤਾਰ ਲਾਹੀ ਗਈ, ਜੋ ਸਿਰਫ਼ ਸਿੱਖ ਧਰਮ ਦਾ ਪ੍ਰਤੀਕ ਹੀ ਨਹੀਂ, ਸਗੋਂ ਸਿੱਖ ਧਰਮ ਦੀ ਮਰਿਆਦਾ ਨਾਲ ਸਿੱਧਾ ਜੁੜਿਆ ਹੈ। ਇਹ ਘਟਨਾ ਨਿਰਦੋਸ਼ ਬਜ਼ੁਰਗਾਂ ਦੀ ਬੇਅਦਬੀ ਹੀ ਨਹੀਂ, ਸਗੋਂ ਪੂਰੇ ਸਿੱਖ ਭਾਈਚਾਰੇ ਦੇ ਜਜ਼ਬਾਤਾਂ ਨੂੰ ਠੇਸ ਪਹੁੰਚਾਉਂਦੀ ਹੈ।
 
ਸਰਦਾਰ ਕਾਲਕਾ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖ ਭਾਈਚਾਰਾ ਵੱਖ-ਵੱਖ ਖੇਤਰਾਂ ਵਿੱਚ ਆਪਣੀ ਇਮਾਨਦਾਰੀ, ਮੇਹਨਤ ਅਤੇ ਯੋਗਦਾਨ ਲਈ ਪ੍ਰਸਿੱਧ ਹਨ। ਪਰ ਫਿਰ ਵੀ ਇਹ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਇਸ ਦੇ ਬਾਵਜੂਦ ਜੇ ਸਿੱਖਾਂ ਨੂੰ ਨਸਲਵਾਦੀ ਸੋਚ ਦੇ ਅਧਾਰ ‘ਤੇ ਹਿੰਸਾ ਦਾ ਸ਼ਿਕਾਰ ਬਣਾਇਆ ਜਾਵੇ, ਤਾਂ ਇਹ ਕਿਸੇ ਵੀ ਸੱਭਿਆਚਾਰਿਕ ਤੇ ਸੱਭਿਆਚਾਰਕ ਸਮਾਜ ਲਈ ਸ਼ਰਮਨਾਕ ਗੱਲ ਹੈ।
ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਹਮਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਵਾਪਰਨ।
 
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਨਸਲਵਾਦੀ ਹਮਲੇ ਸਮਾਜ ਵਿੱਚ ਨਫ਼ਰਤ ਦਾ ਜ਼ਹਿਰ ਘੋਲਦੇ ਹਨ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸਮਝੌਤੇ, ਭਰੋਸੇ ਤੇ ਭਾਈਚਾਰੇ ਦੇ ਰਿਸ਼ਤਿਆਂ ਨੂੰ ਕਮਜ਼ੋਰ ਕਰਦੇ ਹਨ। ਉਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਸਿੱਖ ਭਾਈਚਾਰਾ ਅਜਿਹੀਆਂ ਹਿੰਸਕ ਘਟਨਾਵਾਂ ਵਿਰੁੱਧ ਆਪਣੀ ਅਵਾਜ਼ ਬੁਲੰਦ ਕਰਦਾ ਰਹੇਗਾ।
 
 

Have something to say? Post your comment

 

More in Delhi

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਏ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ

ਇਨਵੈਸਟ ਇਨ ਬੈਸਟ: ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੀ ਮੁੜ ਉਸਾਰੀ ਦੀ ਮੰਗ

ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ : ਸੰਤ ਸੀਚੇਵਾਲ

ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾ ਕਰੋ: DSGMC ਪ੍ਰਧਾਨ ਹਰਮੀਤ ਸਿੰਘ ਕਾਲਕਾ