Saturday, October 11, 2025

Malwa

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਜਿੰਦਗੀ ਬਿਹਤਰ ਬਣਾ ਕੇ ਹੀ ਦੇਸ਼ ਦੀ ਜਿੰਦਗੀ ਬਿਹਤਰ ਬਣੇਗੀ : ਗੁਲਾਬ ਚੰਦ ਕਟਾਰੀਆ

August 19, 2025 08:21 PM
SehajTimes

ਪਟਿਆਲਾ ਦੇ ਵਾਣੀ ਸਕੂਲ ਤੋਂ ਪ੍ਰਭਾਵਤ ਹੋਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ

ਪੰਜਾਬ ਸਰਕਾਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਤੇ ਇਨ੍ਹਾਂ ਨੂੰ ਸਮਾਜ ਦੇ ਬਾਕੀ ਵਰਗਾਂ ਦੇ ਬਰਾਬਰ ਪ੍ਰਫੁਲਤ ਕਰਨ ਲਈ ਵਚਨਬੱਧ : ਡਾ. ਬਲਬੀਰ ਸਿੰਘ

ਪਟਿਆਲਾ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਪਟਿਆਲਾ ਦੇ ਵਾਣੀ ਸਕੂਲ ਫਾਰ ਹੀਅਰਿੰਗ ਇੰਪੇਅਰਡ ਤੋਂ ਬੇਹੱਦ ਪ੍ਰਭਾਵਤ ਹੋਏ ਹਨ। ਉਨ੍ਹਾਂ ਅੱਜ ਇੱਥੇ ਆਪਣੇ ਵੱਲੋਂ ਦਿੱਤੇ 20 ਲੱਖ ਰੁਪਏ ਦੇ ਵਿਸ਼ੇਸ਼ ਫੰਡਾਂ ਨਾਲ ਬਾਲ ਭਲਾਈ ਪ੍ਰੀਸ਼ਦ, ਪੰਜਾਬ ਵੱਲੋਂ ਸਪੈਸ਼ਲ ਤੇ ਬੌਧਿਕ ਅਪੰਗਤਾ ਤੋਂ ਪ੍ਰਭਾਵਤ ਬੱਚਿਆਂ ਲਈ ਤਿਆਰ ਕਰਵਾਏ ਗਈ ਡਾਰਕ ਰੂਮ ਲੈਬ ਨੂੰ ਇਨ੍ਹਾਂ ਬੱਚਿਆਂ ਦੇ ਸਮਰਪਿਤ ਕੀਤਾ।

ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅਜਿਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਜਿੰਦਗੀ ਨੂੰ ਬਿਹਤਰ ਬਣਾ ਕੇ ਹੀ ਪੂਰੇ ਸਮਾਜ ਤੇ ਦੇਸ਼ ਦੀ ਜਿੰਦਗੀ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਬਣਾਈ ਗਈ ਡਾਰਕ ਰੂਮ ਲੈਬ ਬੌਧਿਕ ਅਪੰਗਤਾ ਦੇ ਸ਼ਿਕਾਰ ਬੱਚਿਆਂ ਦੀ ਜਿੰਦਗੀ ਨੂੰ ਆਮ ਸਧਾਰਨ ਲੋਕਾਂ ਵਰਗੀ ਬਣਾਉਣ ਅਤੇ ਇਨ੍ਹਾਂ ਦੇ ਉਗਰ ਸੁਭਾਅ ਨੂੰ ਸ਼ਾਂਤ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ।

ਰਾਜਪਾਲ ਸ੍ਰੀ ਕਟਾਰੀਆ ਨੇ ਆਮ ਲੋਕਾਂ ਤੇ ਸਮਾਜ ਸੇਵੀਆਂ ਨੂੰ 1962 ਤੋਂ ਬੱਚਿਆਂ ਦੀ ਭਲਾਈ ਲਈ ਯਤਨਸ਼ੀਲ ਪੰਜਾਬ ਬਾਲ ਭਲਾਈ ਕੌਂਸਲ ਦੇ ਨਾਲ ਜੁੜਨ ਦਾ ਸੱਦਾ ਦਿੰਦਿਆਂ ਬਾਲ ਭਲਾਈ ਕੌਂਸਲ ਦੀਆਂ ਸੇਵਾਵਾਂ ਦੀ ਭਰਵੀਂ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਅਜਿਹੇ ਬੱਚਿਆਂ ਦੀ ਛੁਪੀ ਪ੍ਰਤਿਭਾ ਨੂੰ ਜੇਕਰ ਪਛਾਣ ਕੇ ਅੱਗੇ ਲਿਆਂਦਾ ਜਾਵੇ ਤਾਂ ਇਹ ਸਮਾਜ ਲਈ ਬਹੁਤ ਉਪਯੋਗੀ ਸਾਬਤ ਹੋ ਸਕਦੇ ਹਨ, ਇਸ ਲਈ ਅਜਿਹੇ ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੇ ਪਟਿਆਲਾ ਦੇ ਵਾਣੀ ਸਕੂਲ ਨੂੰ ਦਿਸ਼ਾ ਦੇਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਇਸ ਸਕੂਲ ਦੇ ਅਧਿਆਪਕਾਂ ਵੀ ਪ੍ਰਸ਼ੰਸਾ ਦੇ ਪਾਤਰ ਹਨ।

ਸ੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ 'ਚ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਦੀ ਵੀ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕੀਤੀਆਂ ਤੇ ਅੰਨ ਭੰਡਾਰ 'ਚ ਅਹਿਮ ਯੋਗਦਾਨ ਪਾਇਆ ਪਰੰਤੂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਹੁਣ ਪੰਜਾਬੀਆਂ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਨੇ ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਦੀ ਕੁਰਬਾਨੀ ਦੀ ਉਦਾਹਰਣ ਦਿੰਦਿਆਂ ਹਰੇਕ ਵਿਅਕਤੀ ਨੂੰ ਦੂਸਰਿਆਂ ਦੀ ਸੇਵਾ ਕਰਨ ਦਾ ਜ਼ਜਬਾ ਪੈਦਾ ਕਰਨ ਵੀ ਸੱਦਾ ਦਿੱਤਾ।

ਇਸ ਮੌਕੇ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਰਸਮੀ ਸਵਾਗਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਤੇ ਇਨ੍ਹਾਂ ਨੂੰ ਸਮਾਜ ਦੇ ਬਾਕੀ ਵਰਗਾਂ ਦੇ ਬਰਾਬਰ ਪ੍ਰਫੁਲਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।

ਡਾ. ਬਲਬੀਰ ਸਿੰਘ ਨੇ ਬਲਬ ਦੀ ਖੋਜ ਕਰਨ ਵਾਲੇ ਐਡੀਸਨ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਕਿਸੇ ਨਾ ਕਿਸੇ ਵਿਸ਼ੇਸ਼ ਸਮਰੱਥਾ ਦੇ ਮਾਲਕ ਹੁੰਦੇ ਹਨ, ਅਤੇ ਇਹ ਬੱਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਿਤਵੇ ਰੰਗਲਾ ਪੰਜਾਬ ਦੇ ਵਿਸ਼ੇਸ਼ ਫੁੱਲ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਜਿਹੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਅੱਗੇ ਲਿਆ ਰਹੀ ਹੈ ਅਤੇ ਪਟਿਆਲਾ ਦਾ ਵਾਣੀ ਸਕੂਲ ਇਸੇ ਤਰਜ 'ਤੇ ਕੰਮ ਰਿਹਾ ਹੈ। ਉਨ੍ਹਾਂ ਵਾਣੀ ਸਕੂਲ ਦੇ ਵਿਕਾਸ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।

ਇਸ ਦੌਰਾਨ ਪੰਜਾਬ ਬਾਲ ਭਲਾਈ ਕੌਂਸਲ ਦੇ ਸਕੱਤਰ ਡਾ. ਪ੍ਰੀਤਮ ਸੰਧੂ ਨੇ ਸਵਾਗਤ ਕੀਤਾ ਅਤੇ ਬਾਲ ਭਲਾਈ ਕੌਂਸਲ ਵੱਲੋਂ ਵਾਣੀ ਸਕੂਲ ਸਮੇਤ ਹੋਰ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ।

ਸਮਾਰੋਹ ਦੌਰਾਨ ਸਕੂਲ ਦੇ ਵਿਸ਼ੇਸ਼ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ, ਜਿਸ ਤੋਂ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਬੇਹੱਦ ਪ੍ਰਭਾਵਤ ਹੋਏ। ਇਸ ਮੌਕੇ ਏ.ਡੀ.ਸੀ. ਇਸ਼ਾ ਸਿੰਗਲ, ਐਸ.ਡੀ.ਐਮ. ਕਿਰਪਾਲਵੀਰ ਸਿੰਘ, ਵਾਣੀ ਸਕੂਲ ਦੇ ਪ੍ਰਿੰਸੀਪਲ ਸੁਖਚੈਨ ਵਿਰਕ, ਡਾਰਕ ਰੂਮ ਤਿਆਰ ਕਰਨ ਵਾਲੀ ਤਕਨੀਕੀ ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ।

Have something to say? Post your comment

 

More in Malwa

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ 'ਚ ਵਿਕਾਸ ਕਾਰਜ ਅਰੰਭੇ

ਰਾਜਾ ਬੀਰਕਲਾਂ ਨੇ ਵਿੱਢੀ ਵੋਟ ਚੋਰ,ਗੱਦੀ ਛੋੜ ਦਸਤਖ਼ਤੀ ਮੁਹਿੰਮ 

ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਬਲਾਕ ਅਹਿਮਦਗੜ੍ਹ ਨੇ ਅਨਾਜ਼ ਮੰਡੀ ਸੰਦੋੜ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਫੂਕੇ ਪੁਤਲੇ

ਮਾਤਾ ਦਵਿੰਦਰ ਕੌਰ ਸੇਖੋਂ ਨੂੰ ਵੱਖ-ਵੱਖ ਆਗੂਆਂ ਵਲੋਂ ਸਰਧਾਂਜਲੀਆਂ ਭੇਟ