Sunday, October 12, 2025

Malwa

69ਵੀਆਂ ਜਿਲ੍ਹਾ ਪੱਧਰੀ ਖੇਡਾਂ ਸ਼ਾਨੋ–ਸ਼ੌਕਤ ਨਾਲ ਸ਼ੁਰੂ

August 19, 2025 08:32 PM
SehajTimes

ਨੈਟਬਾਲ ਅੰਡਰ 19 ‘ਚ ਹੰਡਿਆਇਆ ਤੇ ਮੌੜਾਂ ਦੀਆਂ ਕੁੜੀਆਂ ਫਾਈਨਲ ‘ਚ

ਬਰਨਾਲਾ : ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ 69ਵੀਆਂ ਗਰਮ ਰੁੱਤ ਪੰਜਾਬ ਰਾਜ ਜਿਲ੍ਹਾ ਪੱਧਰੀ ਸਕੂਲ ਖੇਡਾਂ ਅੱਜ ਬਰਨਾਲਾ ਦੇ ਵੱਖ–ਵੱਖ ਸਕੂਲਾਂ ਵਿੱਚ ਸ਼ੁਰੂ ਹੋ ਗਈਆਂ ਹਨ। ਇਹਨਾਂ ਖੇਡਾਂ ਦਾ ਉਦਘਾਟਨ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਨਾਲ ਜਿੱਥੇ ਵਿਅਕਤੀ ਸਰੀਰਕ ਤੌਰ ‘ਤੇ ਤੰਦਰੁਸਤ ਰਹਿੰਦਾ ਹੈ, ਉੱਥੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣਦਾ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਪਹੁੰਚੇ ਡੀਈਓ ਸੁਨੀਤਇੰਦਰ ਸਿੰਘ ਦਾ ਧੰਨਵਾਦ ਕੀਤਾ। ਅੱਜ ਪਹਿਲੇ ਦਿਨ ਲੜਕੀਆਂ ਦੇ ਕਰਵਾਏ ਗਏ ਵੱਖ–ਵੱਖ ਖੇਡ ਮੁਕਾਬਲਿਆਂ ਵਿੱਚੋਂ ਵਾਲੀਬਾਲ ਅੰਡਰ 14 ਸਾਲ ਵਿੱਚ ਸਸਸਸ ਬਡਬਰ, ਸਹਸ ਅਸਪਾਲ ਕਲਾਂ ਤੇ ਸਸਸਸ ਪੱਖੋ ਕਲਾਂ, ਅੰਡਰ 17 ਸਾਲ ਵਿੱਚ ਸਸਸਸ ਬਡਬਰ, ਸਸਸਸ ਪੱਖੋ ਕਲਾਂ ਤੇ ਮਾਤਾ ਸਾਹਿਬ ਕੌਰ ਕਾਲਜ ਗਹਿਲ ਨੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਵਿੱਚ ਠੀਕਰੀਵਾਲ ਜੋਨ ਨੇ ਪੱਖੋ ਕਲਾਂ ਜੋਨ, ਭਦੌੜ ਜੋਨ ਨੇ ਸੇਖਾ ਜੋਨ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਅੰਡਰ 17 ਵਿੱਚ ਜੋਨ ਮਹਿਲਕਲਾਂ ਕਲਾਂ ਤੇ ਜੋਨ ਧਨੌਲਾ, ਜੋਨ ਜੋਧਪੁਰ ਚੀਮਾ ਤੇ ਜੋਨ ਭਦੌੜ ਵਿਚਕਾਰ ਸੈਮੀਫਾਈਨਲ ਮੁਕਾਬਲੇ ਹੋਣਗੇ। ਨੈੱਟਬਾਲ ਅੰਡਰ 14 ਸਾਲ ਵਿੱਚ ਵਾਈਐਸ ਹੰਡਿਆਇਆ ਨੇ ਸਸਸਸ ਹੰਡਿਆਇਆ ਅਤੇ ਸਸਸਸ ਮੌੜਾਂ ਨੇ ਸਮਸ ਧਨੌਲਾ ਖੁਰਦ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਜਦਕਿ ਅੰਡਰ 19 ਸਾਲ ਵਿੱਚ ਸਸਸਸ ਹੰਡਿਆਇਆ ਦੀ ਟੀਮ ਐਸਵੀਐਮ ਬਰਨਾਲਾ ਤੇ ਸਸਸਸ ਮੌੜਾਂ ਦੀ ਟੀਮ ਸਸਸਸ (ਕੰ) ਸ਼ਹਿਣਾ ਨੂੰ ਹਰਾ ਕੇ ਫਾਈਨਲ ਵਿੱਚ ਪਹੁੰਚੀ। ਇਸ ਮੌਕੇ ਪ੍ਰਿੰਸੀਪਲ ਵਿਨਸੀ ਜਿੰਦਲ, ਪ੍ਰਿੰਸੀਪਲ ਸੁਨੀਲ ਕੁਮਾਰ ਮਲਿਕ, ਡੀਐਮ ਸਿਮਰਦੀਪ ਸਿੰਘ ਸਿੱਧੂ, ਮਨਜੀਤ ਸਿੰਘ, ਨਵਜੋਤ ਚਹਿਲ, ਕੇਵਲ ਸਿੰਘ, ਮਹਿੰਦਰ ਕੌਰ, ਰੁਪਿੰਦਰ ਕੌਰ, ਹਰਮੇਲ ਸਿੰਘ, ਜਸਮੇਲ ਸਿੰਘ, ਗੁਰਚਰਨ ਬੇਦੀ, ਲਵਲੀਨ ਸਿੰਘ, ਬਖਸ਼ੀਸ਼ ਸਿੰਘ,ਅਮਰਜੀਤ ਸਿੰਘ, ਹਰਭਜਨ ਸਿੰਘ, ਲਖਵੀਰ ਸਿੰਘ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਭੁਪਿੰਦਰ ਸਿੰਘ, ਮਨਜੀਤ ਸਿੰਘ, ਗੁਰਲਾਲ ਰਿਸ਼ੀ, ਤੇਜਿੰਦਰ ਸਿੰਘ, ਅਰਵਿੰਦਰ ਕੁਮਾਰ, ਰਜਿੰਦਰ ਸਿੰਘ, ਜਸਪਿੰਦਰ ਕੌਰ, ਪਰਮਜੀਤ ਕੌਰ, ਰਵਿੰਦਰ ਕੌਰ, ਅਮਨਦੀਪ ਕੌਰ, ਮਨਦੀਪ ਕੌਰ, ਗੁਰਦੀਪ ਸਿੰਘ, ਜਸਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਭੁਪਿੰਦਰ ਸਿੰਘ, ਹਰਜੀਤ ਸਿੰਘ ਜੋਗਾ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਮੌਜੂਦ ਸਨ।

Have something to say? Post your comment

 

More in Malwa

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ 'ਚ ਵਿਕਾਸ ਕਾਰਜ ਅਰੰਭੇ

ਰਾਜਾ ਬੀਰਕਲਾਂ ਨੇ ਵਿੱਢੀ ਵੋਟ ਚੋਰ,ਗੱਦੀ ਛੋੜ ਦਸਤਖ਼ਤੀ ਮੁਹਿੰਮ