Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੀ.ਐਚ.ਐਸ.ਸੀ. ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ 108 ਐਂਬੂਲੈਂਸ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਵੱਲੋਂ ਰੱਖੀਆਂ ਮੰਗਾਂ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦੇ ਧਿਆਨ ਚ ਲਿਆਉਣ ਦਾ ਭਰੋਸਾ

August 19, 2025 08:48 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਨਿਗਮ ਦੇ ਮੋਹਾਲੀ ਦਫਤਰ ਵਿਖੇ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਮੁਲਾਕਾਤ ਕਰਨ ਆਏ 108 ਐਬੂਲੈਂਸ ਐਸੋਸੀਏਸ਼ਨ ਪੰਜਾਬ ਦੇ ਮੁਲਾਜ਼ਮਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ। ਮੰਗਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦਾ ਜਲਦ ਨਿਪਟਾਰਾ ਕਰਵਾਉਣ ਦੀ ਕੋਸ਼ਿਸ਼ ਕਰਨਗੇ।
ਮੁਲਾਕਾਤ ਦੌਰਾਨ ਐਂਬੂਲੈਂਸ ਐਸੋਸੀਏਸ਼ਨ ਪੰਜਾਬ ਦੇ ਮੁਲਾਜ਼ਮਾਂ ਨੂੰ ਆ ਰਹੀਆਂ ਦਿੱਕਤਾਂ ਬੜੇ ਠਰੰਮੇ ਨਾਲ ਸੁਣਨ ਉਪਰੰਤ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਿਹਾ ਕਿ 108 ਐਬੂਲੈਂਸ ਐਸੋਸੀਏਸ਼ਨ ਦੇ ਵੱਖ-ਵੱਖ ਅਹੁਦੇਦਾਰ ਉਨ੍ਹਾਂ ਦੇ ਦਫ਼ਤਰ ਪਹੁੰਚੇ ਸਨ ਅਤੇ ਆਪਣੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਦੇਣ ਉਪਰੰਤ ਇਸ ਤੇ ਵਿਸਤ੍ਰਿਤ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ ਅਤੇ ਜਲਦ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਪੂਰਾ ਕਰਵਾਇਆ ਜਾਵੇਗਾ।
ਇਸ ਮੌਕੇ 108 ਐਂਬੂਲੈਂਸ ਪੰਜਾਬ ਐਸੋਸੀਏਸ਼ਨ ਦੇ ਪ੍ਰਧਾਨ ਮਣੀ ਕੁਮਾਰ ਨੇ ਕਿਹਾ ਕਿ 108 ਐਬੂਲੈਂਸ ਐਸੋਸੀਏਸ਼ਨ ਪੰਜਾਬ ਦੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਅਤੇ ਵਾਇਸ ਚੇਅਰਮੈਨ ਵਿੱਕੀ ਘਨੌਰ ਤੋਂ ਪੂਰੀ ਉਮੀਦ ਹੈ ਕਿ ਉਹ ਮੁਲਾਜ਼ਮਾਂ ਦੇ ਬਣਦੇ ਹੱਕ ਦਿਵਾਉਣਗੇ, ਜਿਸ ਵਿਚ 108 ਐਂਬੂਲੈਂਸ ਮੁਲਾਜ਼ਮਾਂ ਦੀ ਤਨਖਾਹ ਵਿੱਚ ਵਾਧਾ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸਮੇਤ ਹੋਰ ਵੱਖ ਵੱਖ ਮੰਗਾਂ ਤੇ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਉਨ੍ਹਾਂ ਨੂੰ ਚੰਗੀ ਤਰ੍ਹਾਂ ਸੁਣਿਆ ਗਿਆ ਅਤੇ ਮੰਗਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਵਫ਼ਦ ਵਿੱਚ ਐਸੋਸ਼ੀਏਸ਼ਨ ਦੇ ਸਲਾਹਕਾਰ ਸੁਖਰਾਜ ਸਿੰਘ, ਜਨਰਲ ਸਕੱਤਰ ਸੱਤ ਨਰਾਇਣ, ਵਾਈਸ ਪ੍ਰਧਾਨ ਅਰਵਿੰਦ ਚੌਹਾਨ ਅਤੇ ਹੋਰ ਵੀ 108 ਐਂਬੂਲੈਂਸ ਦੇ ਮੁਲਾਜਮ ਵੀ ਸ਼ਾਮਲ ਸਨ।

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ