ਪਟਿਆਲਾ : ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਸਤਵਿੰਦਰ ਸਿੰਘ (ਜ਼ੋਨਲ ਕ੍ਰਿਕਟ ਇੰਚਾਰਜ) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ੋਨਲ ਕ੍ਰਿਕਟ ਟੂਰਨਾਮੈਂਟ ਅੰਡਰ-14 (ਮੁੰਡੇ) ਵਿੱਚ ਸਕੂਲ ਆਫ ਐਮੀਨੈਂਸ ਫੀਲਖਾਨਾ , ਦਾ ਬ੍ਰਿਟਿਸ਼ ਕੋ ਐਡ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ, ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ, ਬੁੱਢਾ ਦਲ ਪਬਲਿਕ ਸਕੂਲ, ਆਰਮੀ ਪਬਲਿਕ ਸਕੂਲ ਅਤੇ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਟੀਮਾ ਨੇ ਭਾਗ ਲਿਆ। ਜ਼ੋਨਲ ਕ੍ਰਿਕਟ ਟੂਰਨਾਮੈਂਟ ਅੰਡਰ-14 (ਮੁੰਡੇ) ਵਿੱਚ ਬੁੱਢਾ ਦਲ ਪਬਲਿਕ ਸਕੂਲ ਨੇ ਪਹਿਲਾ, ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ ਨੇ ਦੂਜਾ ਅਤੇ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਕ੍ਰਿਕਟ ਟੂਰਨਾਮੈਂਟ ਅੰਡਰ-17 (ਮੁੰਡੇ) ਵਿੱਚ ਸਕੂਲ ਆਫ ਐਮੀਨੈਂਸ ਫੀਲਖਾਨਾ , ਦਾ ਬ੍ਰਿਟਿਸ਼ ਕੋ ਐਡ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ, ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ, ਬੁੱਢਾ ਦਲ ਪਬਲਿਕ ਸਕੂਲ, ਯਾਦਵਿੰਦਰਾ ਪਬਲਿਕ ਸਕੂਲ ਸਕੂਲ ਅਤੇ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਟੀਮਾ ਨੇ ਭਾਗ ਲਿਆ। ਜ਼ੋਨਲ ਕ੍ਰਿਕਟ ਟੂਰਨਾਮੈਂਟ ਅੰਡਰ-17 (ਮੁੰਡੇ) ਵਿੱਚ ਬੁੱਢਾ ਦਲ ਪਬਲਿਕ ਸਕੂਲ ਨੇ ਪਹਿਲਾ, ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਅਤੇ ਸਕੂਲ ਆਫ਼ ਐਮੀਂਨੈਸ ਫੀਲਖਾਨਾ ਨੇ ਤੀਜਾ ਸਥਾਨ ਹਾਸਲ ਕੀਤਾ। ਸਾਰੀਆਂ ਟੀਮਾਂ ਦਾ ਪ੍ਰਦਰਸ਼ਨ ਟੂਰਨਾਮੈਂਟ ਦੌਰਾਨ ਬਹੁਤ ਵਧੀਆ ਰਿਹਾ। ਸ੍ਰੀਮਤੀ ਮਮਤਾ ਰਾਣੀ ਨੇ ਸ੍ਰੀਮਤੀ ਰਵਿੰਦਰਪਾਲ ਕੌਰ ਜੀ (ਸਕੂਲ ਇੰਚਾਰਜ, ਸ.ਮਿ.ਸ. ਖੇੜੀ ਗੁੱਜਰਾਂ, ਪਟਿਆਲਾ) ਦਾ ਟੂਰਨਾਮੈਂਟ ਵਿੱਚ ਪਹੁੰਚਣ ਤੇ ਸਨਮਾਨ ਕੀਤਾ। ਸ੍ਰੀਮਤੀ ਰਵਿੰਦਰਪਾਲ ਕੌਰ ਜੀ ਨੇ ਬੱਚਿਆਂ ਨੂੰ ਖੇਡਾਂ ਦੇ ਜੀਵਨ ਵਿੱਚ ਮਹੱਤਤਾ ਬਾਰੇ ਦੱਸਿਆ। ਸ੍ਰੀਮਤੀ ਰਵਿੰਦਰਪਾਲ ਕੌਰ ਜੀ ਨੇ ਕਿਹਾ ਕਿ ਹਰੇਕ ਬੱਚੇ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਜ਼ਰੂਰ ਲੈਣਾ ਚਾਹੀਦਾ ਹੈ ਕਿਉਕਿ ਖੇਡਾਂ ਨਾਲ ਬੱਚਿਆਂ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਇਸ ਮੋਕੇ ਤੇ ਸ੍ਰੀਮਤੀ ਮਮਤਾ ਰਾਣੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਪਰਵੀਨ ਕੁਮਾਰ, ਸ੍ਰੀ ਅਨਿਲ ਕੁਮਾਰ, ਸ੍ਰੀ ਭਗਵਤੀ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।