Wednesday, December 03, 2025

Majha

ਉਦਯੋਗਿਕ ਫੋਕਲ ਪੁਆਇੰਟਾਂ ਦੀ ਦੇਖਭਾਲ ਲਈ ਬਣਾਈ ਜਾਵੇਗੀ ਵੱਖਰੀ ਅਥਾਰਟੀ :  ਕੈਬਨਿਟ ਮੰਤਰੀ ਸੰਜੀਵ ਅਰੋੜਾ

August 19, 2025 09:41 PM
SehajTimes

ਸਾਡੀ ਸਰਕਾਰ ਦੌਰਾਨ ਪੰਜਾਬ ਵਿੱਚ 1 ਲੱਖ 14 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ

 

ਅੰਮ੍ਰਿਤਸਰ : ਉਦਯੋਗ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰਵੱਲੋਂ ਸਾਰੇ ਉਦਯੋਗਿਕ ਫੋਕਲ ਪੁਆਇੰਟਾਂ ਦੀ ਦੇਖਭਾਲ ਲਈ  ਵੱਖਰੀ ਅਥਾਰਟੀ ਬਣਾਈ ਜਾ ਰਹੀ ਹੈ, ਤਾਂ ਜੋ ਉਦਯੋਗਪਤੀਆਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਸੁਚੱਜੇ ਢੰਗ ਨਾਲ ਹੱਲ ਕੀਤਾ  ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮੇ, ਅਸੀਂ ਫੋਕਲ ਪੁਆਇੰਟਾਂ ਨੂੰ ਅਪਗ੍ਰੇਡ ਕਰਨ ਲਈ 100 ਕਰੋੜ ਰੁਪਏ ਦੇ ਟੈਂਡਰ ਜਾਰੀ ਕੀਤੇ ਹਨ, ਜਿਸ ਵਿੱਚ ਸੀਵਰੇਜ, ਸੀਸੀਟੀਵੀ ਕੈਮਰੇ, ਲਾਈਟਾਂ, ਸੜਕਾਂ ਅਤੇ ਹੋਰ ਪ੍ਰਬੰਧ ਸ਼ਾਮਲ ਹਨ।  ਸ਼੍ਰੀ ਅਰੋੜਾ ਨੇ ਕਿਹਾ ਕਿ ਉਦਯੋਗਪਤੀਆਂ ਦੀ ਸਹੂਲਤ ਲਈ, ਅਸੀਂ ਜਲਦੀ ਹੀ  ਮੋਹਾਲੀ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਪ੍ਰਦਰਸ਼ਨੀ ਕੇਂਦਰ ਵੀ ਬਣਾਉਣ ਜਾ ਰਹੇ ਹਾਂ।

 ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗ ਦੇ ਵਿਕਾਸ ਲਈ, ਸਾਰੇ ਵੱਡੇ ਸ਼ਹਿਰਾਂ ਵਿੱਚ "ਰਾਈਜ਼ਿੰਗ ਪੰਜਾਬ - ਸੁਜੈਸ਼ਨਜ਼ ਟੂ ਸੌਲੂਸ਼ਨਜ਼" ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ, ਜਿਸਦੀ ਸ਼ੁਰੂਆਤ ਅੱਜ ਅੰਮ੍ਰਿਤਸਰ ਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਉਦਯੋਗਪਤੀਆਂ ਲਈ ਨਵੇਂ ਉਪਰਾਲੇ ਕਰ ਰਹੇ ਹਾਂ ਅਤੇ ਨਵੀਆਂ ਯੋਜਨਾਵਾਂ ਲੈ ਕੇ ਆ ਰਹੇ ਹਾਂ। ਹੁਣ ਤੱਕ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 1 ਲੱਖ 14 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਸਾਢੇ ਚਾਰ ਲੱਖ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ  ਇੱਕ ਮੁਸ਼ਤ ਨਿਪਟਾਰਾ ਸਕੀਮ ਨਾਲ 42 ਸਾਲ ਪੁਰਾਣੇ ਮੁੱਦਿਆਂ ਨੂੰ ਹੱਲ ਕੀਤਾ ਹੈ, ਜਿਸ ਨਾਲ ਪਲਾਟ ਧਾਰਕਾਂ ਨੂੰ ਬਹੁਤ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਲੀਜ਼ ਹੋਲਡ ਪਲਾਟ ਧਾਰਕਾਂ ਨੂੰ ਮਾਲਕੀ ਅਧਿਕਾਰ ਦੇ ਰਹੇ ਹਾਂ ਤਾਂ ਜੋ ਉਹ ਆਸਾਨੀ ਨਾਲ ਆਪਨਾ ਵਿੱਤੀ ਲੈਣ-ਦੇਣ  ਕਰ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗ ਸਥਾਪਤ ਕਰਨ ਲਈ ਸਾਰੀਆਂ ਪ੍ਰਵਾਨਗੀਆਂ 45 ਦਿਨਾਂ ਦੇ ਅੰਦਰ-ਅੰਦਰ ਦੇ ਦਿੱਤੀਆਂ ਜਾਣਗੀਆਂ ਅਤੇ ਇਹ ਪ੍ਰਵਾਨਗੀਆਂ ਤੀਜੇ ਤੋਂ ਚੌਥੇ ਦਿਨ ਤੋਂ ਸ਼ੁਰੂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਲਈ, ਕਿਸੇ ਵੀ ਦਫ਼ਤਰ ਜਾਣ ਦੀ ਜ਼ਰੂਰਤ ਨਹੀਂ ਹੈ, ਤੁਹਾਨੂੰ ਸਿਰਫ਼ ਇੱਕ ਪੋਰਟਲ 'ਤੇ ਅਰਜ਼ੀ ਦੇਣੀ ਪਵੇਗੀ।  ਉਨ੍ਹਾਂ ਕਿਹਾ ਕਿ ਸਾਡੇ ਅਧਿਕਾਰੀ ਉਦਯੋਗਪਤੀਆਂ ਦੇ ਜ਼ਿਆਦਾਤਰ ਮਸਲੇ ਫ਼ੋਨ 'ਤੇ ਹੀ ਹੱਲ ਕਰ ਰਹੇ ਹਨ ਅਤੇ ਕਿਸੇ ਵੀ ਉਦਯੋਗਪਤੀ ਨੂੰ ਕਿਸੇ ਵੀ ਦਫ਼ਤਰ ਜਾਣ ਦੀ ਜ਼ਰੂਰਤ ਨਹੀਂ ਮਹਿਸੂਸ ਹੁੰਦੀ। ਉਨ੍ਹਾਂ ਕਿਹਾ ਕਿ ਉਦਯੋਗ ਨੂੰ ਸਿਖਰ 'ਤੇ ਲਿਜਾਣ ਲਈ, ਅਸੀਂ ਵੱਖ-ਵੱਖ ਖੇਤਰਾਂ ਦੀਆਂ 24 ਕਮੇਟੀਆਂ ਬਣਾਈਆਂ ਹਨ, ਜਿਨ੍ਹਾਂ ਵਿੱਚ ਕੋਈ ਵੀ ਮੈਂਬਰ ਸਿਆਸਤ ਨਾਲ ਸਬੰਧਤ ਨਹੀਂ ਹੈ, ਸਗੋਂ ਸਾਰੇ ਮੈਂਬਰ ਉਸ ਉਦਯੋਗ ਨਾਲ ਸਬੰਧਤ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ 13 ਅਤੇ 14 ਮਾਰਚ ਨੂੰ ਮੋਹਾਲੀ ਵਿੱਚ ਪੰਜਾਬ ਨਿਵੇਸ਼ ਸੰਮੇਲਨ ਕਰਨ ਜਾ ਰਹੇ ਹਾਂ, ਜਿਸ ਵਿੱਚ ਅਸੀਂ ਆਪਣੇ ਸਾਰੇ ਉਦਯੋਗਪਤੀਆਂ, ਵਪਾਰੀਆਂ, ਐਨਆਰਆਈ ਭਰਾਵਾਂ ਅਤੇ ਵਿਦੇਸ਼ੀ ਕੰਪਨੀਆਂ ਨੂੰ ਸੱਦਾ ਦੇਵਾਂਗੇ ਤਾਂ ਜੋ ਉਹ ਪੰਜਾਬ ਵਿੱਚ ਨਿਵੇਸ਼ ਕਰ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਕਾਰੋਬਾਰ ਦੇ ਅਧਿਕਾਰ ਲਈ ਪਹਿਲਾਂ ਪ੍ਰਵਾਨਗੀ ਸੀਮਾ, ਜੋ ਕਿ 25 ਕਰੋੜ ਰੁਪਏ ਤੱਕ ਸੀ, ਨੂੰ ਵਧਾ ਕੇ 125 ਕਰੋੜ ਰੁਪਏ ਕਰ ਦਿੱਤਾ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਹ ਪ੍ਰਵਾਨਗੀਆਂ ਪੰਜ ਤੋਂ 15 ਦਿਨਾਂ ਦੇ ਅੰਦਰ -ਅੰਦਰ ਦੇ ਦਿੱਤੀਆਂ ਜਾਣ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਡੀ ਕੋਸ਼ਿਸ਼ ਇਹ ਯਕੀਨੀ ਬਣਾਉਣ ਦੀ ਹੈ ਕਿ ਉਦਯੋਗਪਤੀਆਂ ਦੁਆਰਾ ਅਦਾ ਕੀਤਾ ਜਾਣ ਵਾਲਾ ਟੈਕਸ ਸਿਰਫ ਉਨ੍ਹਾਂ ਦੇ ਫੋਕਲ ਪੁਆਇੰਟਾਂ,  ਉਦਯੋਗਿਕ ਪਾਰਕਾਂ 'ਤੇ ਲਗਾਇਆ ਜਾਵੇ ਅਤੇ ਇਸ ਲਈ ਅਸੀਂ ਇੱਕ ਵਿਸ਼ੇਸ਼ ਅਥਾਰਟੀ ਬਣਾਉਣ ਜਾ ਰਹੇ ਹਾਂ।

ਉਨ੍ਹਾਂ ਖੁਲਾਸਾ ਕੀਤਾ ਕਿ ਪਿਛਲੇ ਸਾਲ ਅਸੀਂ ਉਦਯੋਗਪਤੀਆਂ ਨੂੰ 90 ਕਰੋੜ ਰੁਪਏ ਦੇ ਪ੍ਰੋਤਸਾਹਨ ਦਿੱਤੇ ਸਨ, ਪਰ ਹੁਣ ਮਹਿਜ਼ ਪੰਜ ਮਹੀਨਿਆਂ ਵਿੱਚ 222 ਕਰੋੜ ਰੁਪਏ ਵੰਡ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਭਵਿੱਖ ਵਿੱਚ ਉਦਯੋਗਪਤੀਆਂ ਤੋਂ ਕਦੇ ਵੀ ਬੈਂਕ ਗਰੰਟੀ ਨਹੀਂ ਲਵਾਂਗੇ। ਸੰਜੀਵ ਅਰੋੜਾ ਨੇ ਅੱਜ ਅਧਿਕਾਰੀਆਂ ਦੇ ਨਾਲ ਅੰਮ੍ਰਿਤਸਰ ਦੇ ਫੋਕਲ ਪੁਆਇੰਟਾਂ ਦਾ ਦੌਰਾ ਵੀ ਕੀਤਾ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।

 ਇਸ ਮੌਕੇ ਵਿਧਾਇਕ ਸ਼੍ਰੀਮਤੀ ਜੀਵਨਜੋਤ ਕੌਰ, ਸ਼੍ਰੀਮਤੀ ਸੌਰਭੀ ਮਲਿਕ ਮੈਨੇਜਿੰਗ ਡਾਇਰੈਕਟਰ, ਸ਼੍ਰੀ ਰਾਹੁਲ ਚਾਬਾ ਐਡੀਸ਼ਨਲ ਸੀਈਓ ਇਨਵੈਸਟ ਪੰਜਾਬ, ਸ਼੍ਰੀ ਜਸਕਰਨ ਬਦੇਸ਼ਾ ਇੰਚਾਰਜ ਲੋਕ ਸਭਾ, ਸ਼ਹਿਰੀ ਪ੍ਰਧਾਨ ਸ਼੍ਰੀ ਪ੍ਰਭਬੀਰ ਬਰਾੜ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Have something to say? Post your comment

 

More in Majha

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ