Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

National

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ

August 19, 2025 09:56 PM
SehajTimes
 
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇੰਗਲੈਂਡ ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਹਮਲੇ ਦੌਰਾਨ ਇੱਕ ਸਿੱਖ ਬਜ਼ੁਰਗ ਦੀ ਦਸਤਾਰ ਲਾਹੀ ਗਈ, ਜੋ ਸਿਰਫ਼ ਸਿੱਖ ਧਰਮ ਦਾ ਪ੍ਰਤੀਕ ਹੀ ਨਹੀਂ, ਸਗੋਂ ਸਿੱਖ ਧਰਮ ਦੀ ਮਰਿਆਦਾ ਨਾਲ ਸਿੱਧਾ ਜੁੜਿਆ ਹੈ। ਇਹ ਘਟਨਾ ਨਿਰਦੋਸ਼ ਬਜ਼ੁਰਗਾਂ ਦੀ ਬੇਅਦਬੀ ਹੀ ਨਹੀਂ, ਸਗੋਂ ਪੂਰੇ ਸਿੱਖ ਭਾਈਚਾਰੇ ਦੇ ਜਜ਼ਬਾਤਾਂ ਨੂੰ ਠੇਸ ਪਹੁੰਚਾਉਂਦੀ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖ ਭਾਈਚਾਰਾ ਵੱਖ-ਵੱਖ ਖੇਤਰਾਂ ਵਿੱਚ ਆਪਣੀ ਇਮਾਨਦਾਰੀ, ਮੇਹਨਤ ਅਤੇ ਯੋਗਦਾਨ ਲਈ ਪ੍ਰਸਿੱਧ ਹਨ। ਪਰ ਫਿਰ ਵੀ ਇਹ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਇਸ ਦੇ ਬਾਵਜੂਦ ਜੇ ਸਿੱਖਾਂ ਨੂੰ ਨਸਲਵਾਦੀ ਸੋਚ ਦੇ ਅਧਾਰ ‘ਤੇ ਹਿੰਸਾ ਦਾ ਸ਼ਿਕਾਰ ਬਣਾਇਆ ਜਾਵੇ, ਤਾਂ ਇਹ ਕਿਸੇ ਵੀ ਸੱਭਿਆਚਾਰਿਕ ਤੇ ਸੱਭਿਆਚਾਰਕ ਸਮਾਜ ਲਈ ਸ਼ਰਮਨਾਕ ਗੱਲ ਹੈ।
ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਹਮਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਵਾਪਰਨ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਨਸਲਵਾਦੀ ਹਮਲੇ ਸਮਾਜ ਵਿੱਚ ਨਫ਼ਰਤ ਦਾ ਜ਼ਹਿਰ ਘੋਲਦੇ ਹਨ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸਮਝੌਤੇ, ਭਰੋਸੇ ਤੇ ਭਾਈਚਾਰੇ ਦੇ ਰਿਸ਼ਤਿਆਂ ਨੂੰ ਕਮਜ਼ੋਰ ਕਰਦੇ ਹਨ। ਉਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਸਿੱਖ ਭਾਈਚਾਰਾ ਅਜਿਹੀਆਂ ਹਿੰਸਕ ਘਟਨਾਵਾਂ ਵਿਰੁੱਧ ਆਪਣੀ ਅਵਾਜ਼ ਬੁਲੰਦ ਕਰਦਾ ਰਹੇਗਾ।
 
 
 
 

Have something to say? Post your comment

 

More in National

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ

ਮਹਾਰਾਸ਼ਟਰ ਦੇ ਹੜ੍ਹਾਂ ਵਿੱਚ 3,000 ਐਲਪੀਜੀ ਸਿਲੰਡਰ ਵਹਿ ਗਏ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ