Thursday, October 16, 2025

Chandigarh

ਖੇਡਾਂ ਪਿੰਡਾਂ ਦੇ ਨੌਜਵਾਨਾਂ ਨੂੰ ਨਵੀਂ ਸੇਧ ਦਿੰਦੀਆਂ ਹਨ : ਪਡਿਆਲਾ

August 19, 2025 10:05 PM
ਪ੍ਰਭਦੀਪ ਸਿੰਘ ਸੋਢੀ
ਕੁਰਾਲੀ :  ਪਿੰਡ ਪੱਧਰ ਤੇ ਕਰਵਾਈਆਂ ਜਾਂਦੀਆਂ ਖੇਡਾਂ ਨਾਂ ਸਿਰਫ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਹਾਇਕ ਹੁੰਦੀਆਂ ਹਨ ਬਲਕਿ ਇਹ‌ ਖੇਡਾਂ ਪਿੰਡਾਂ ਦੇ ਨੌਜਵਾਨਾਂ ਨੂੰ ਸਹੀ ਸੇਧ ਵੀ ਦਿੰਦੀਆਂ ਹਨ। ਇਹ ਵਿਚਾਰ ਉੱਘੇ ਸਮਾਜ ਸੇਵੀ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਅੱਜ ਸਥਾਨਕ ਸ਼ਹਿਰ ਦੀ ਹੱਦ ਵਿੱਚ ਪੈਂਦੇ ਪਿੰਡ ਪਡਿਆਲਾ ਵਿਖੇ ਇੱਥੋਂ ਨੇੜਲੇ ਪਿੰਡ ਸੁਹਾਲੀ ਦੇ ਨੌਜਵਾਨਾਂ ਵੱਲੋਂ ਕਰਵਾਏ ਜਾ ਰਹੇ ਨਿਰੋਲ ਕ੍ਰਿਕਟ ਟੂਰਨਾਮੈਂਟ ਦਾ ਪੋਸਟਰ ਰਿਲੀਜ਼ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਹਨਾਂ ਦੱਸਿਆ ਕਿ ਕਾਰਗਿਲ ਸ਼ਹੀਦ ਸੂਬੇਦਾਰ ਕੁਲਦੀਪ ਸਿੰਘ ਅਤੇ ਸ਼ਹੀਦ ਹੌਲਦਾਰ ਰਣਜੋਧ ਸਿੰਘ ਕਲੱਬ ਵੱਲੋਂ ਪਿੰਡ ਵਾਸੀਆਂ ਅਤੇ ਇਲਾਕੇ ਦੇ ਸਮਾਜ ਸੇਵੀਆਂ ਦੀ ਸਹਾਇਤਾ ਨਾਲ ਵੱਲੋਂ 6 ਅਤੇ 7 ਸਤੰਬਰ ਨੂੰ ਪਿੰਡ ਸੁਹਾਲੀ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਕ੍ਰਿਕਟ ਦੀਆਂ ਟੀਮਾਂ ਇਸ ਟੂਰਨਾਮੈਂਟ ਵਿੱਚ ਸ਼ਾਮਿਲ ਹੋਣਗੀਆਂ ਅਤੇ ਇਸ ਖੇਡ ਮੇਲੇ ਦੌਰਾਨ ਜੇਤੂ ਟੀਮਾਂ ਨੂੰ ਵੱਡੇ ਨਕਦ ਇਨਾਮ ਵੀ ਦਿੱਤੇ ਜਾ ਰਹੇ ਹਨ। ਇਸ ਮੌਕੇ ਕਲੱਬ ਦੇ ਪ੍ਰਧਾਨ ਰਣਜੋਧ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਪਰਮਿੰਦਰ ਸਿੰਘ ਗੋਲਡੀ ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ, ਚਰਨਜੀਤ ਸਿੰਘ ਕਾਲੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਸ਼ਰਨ ਸਿੰਘ ਬਿੰਦਰਖੀਆ ਸਮੇਤ ਹੋਰ ਸਮਾਜ ਸੇਵੀ ਵੀ ਵਿਸ਼ੇਸ਼ ਤੌਰ ਤੇ ਹਾਜਰੀ ਲਗਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ ਸਰਪੰਚ, ਰਣਯੋਧ ਸਿੰਘ ਪ੍ਰਧਾਨ, ਜਸਵਿੰਦਰ ਸਿੰਘ ਲੌਂਗੀਆ, ਰਾਣਾ ਸੁਹਾਲੀ ਵਾਈਸ ਪ੍ਰਧਾਨ, ਬਿੰਦੀ ਸਹਾਲੀ, ਸੀਮਾ ਸੁਹਾਲੀ, ਗਿਆਨੀ ਦੇਵ ਸਿੰਘ, ਮੋਹਣ ਸਿੰਘ, ਹਰਮਨ ਸਿੰਘ, ਸਾਬੀ ਪੰਚ, ਰਾਜੂ ਸੁਹਾਲੀ, ਸੋਨੂ ਸੁਹਾਲੀ, ਜੱਗੀ ਸੁਹਾਲੀ, ਡਾ. ਗੁਰਪ੍ਰੀਤ ਸਿੰਘ ਹਾਜ਼ਰ ਸਨ।

Have something to say? Post your comment

 

More in Chandigarh

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ