ਚੰਡੀਗੜ੍ਹ : ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਦੇ ਨਿਰਦੇਸ਼ਾਂ ਅਨੁਸਾਰ ਹਰਿਆਣਾ ਵਿੱਚ ਲਿੰਗਨੁਪਾਤ ਸੁਧਾਰਣ ਤਹਿਤ ਰਾਜ ਟਾਸਕ ਫੋਰਸ (ਐਸਟੀਐਫ) ਦੀ ਹਫਤਾਵਾਰ ਮੀਟਿੰਗ ਅੱਜ ਇੱਥੇ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਅਵੈਧ ਗਰਭਪਾਤ ਤੇ ਰੋਕ ਲਗਾਉਣ ਅਤੇ ਬੇਟੀ ਬਚਾਓ-ਬੇਟੀ ਪੜਾਓ ਮੁਂਹਿੰਮ ਤਹਿਤ ਰਾਜ ਦੇ ਲਿੰਗਭੁਪਾਤ ਵਿੱਚ ਹੋਰ ਸੁਧਾਰ ਲਿਆੳਣ ਦੇ ਯਤਨਾਂ ਨੂੰ ਤੇਜ ਕਰਨ ਤੇ ਫੋਕਸ ਕੀਤਾ ਗਿਆ।
ਮੀਟਿੰਗ ਵਿੱਚ ਦਸਿਆ ਗਿਆ ਕਿ ਸਿਹਤ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਲਗਾਤਾਰ ਯਤਨਾਂ ਦੇ ਚਲਦੇ ਰਾਜ ਵਿੱਚ 1 ਜਨਵਰੀ ਤੋਂ 18 ਅਗਸਤ, 2025 ਤੱਕ ਲਿੰਗਭੁਪਾਤ 905 ਦਰਜ ਕੀਤਾ ਗਿਆ ਹੈ, ਜੋ ਪਿਛਲੇ ਸਾਲ ਇਸੀ ਸਮੇਂ ਵਿੱਚ 899 ਸੀ।
ਮੀਟਿੰਗ ਦੌਰਾਨ, ਵਧੀਕ ਮੁੱਖ ਸਕੱਤਰ ਨੇ ਅਵੈਧ ਗਰਭਪਾਤ ਦੇ ਖਿਲਾਫ ਸਖਤ ਕਾਰਵਾਈ ਦੀ ਜਰੂਰਤ ਤੇ ਜੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਦੰਡਾਤਮਕ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਡਾਕਟਰਾਂ ਦੇ ਲਾਇਸੈਂਸ ਰੱਦ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਹਰਿਆਣਾ ਸਾਰੇ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ (ਐਮਟੀਪੀ) ਅਤੇ 12 ਹਫ਼ਤਿਆਂ ਤੋਂ ਵੱਧ ਦੇ ਗਰਭਪਾਤ ਮਾਮਲਿਆਂ ਦੀ ਰਿਵਰਸ ਟਰੈਕਿੰਗ ਲਾਗੂ ਕਰ ਰਿਹਾ ਹੈ, ਖਾਸ ਕਰਕੇ ਉਨ੍ਹਾਂ ਮਾਮਲਿਆਂ ਵਿੱਚ ਜਿੱਥੇ ਔਰਤਾਂ ਪਹਿਲਾਂ ਹੀ ਇੱਕ ਜਾਂ ਇੱਕ ਤੋਂ ਵੱਧ ਧੀਆਂ ਹਨ। ਰਿਵਰਸ ਟਰੈਕਿੰਗ ਮਾਮਲਿਆਂ ਵਿੱਚ ਕੁੱਲ 43 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਜਦੋਂ ਕਿ 3 ਐਫਆਈਆਰ ਪ੍ਰਕਿਰਿਆ ਅਧੀਨ ਹਨ। ਕੁੱਲ 38 ਨਿੱਜੀ ਹਸਪਤਾਲਾਂ/ਕਲੀਨਿਕਾਂ ਨੂੰ ਸ਼ੱਕੀ ਗਰਭਪਾਤ ਲਈ ਨੋਟਿਸ ਜਾਰੀ ਕੀਤੇ ਗਏ ਹਨ।
ਇਸ ਤੋਂ ਇਲਾਵਾ, ਸਿਹਤ ਅਧਿਕਾਰੀਆਂ ਦੀ ਇੱਕ ਟੀਮ ਨੇ ਨਰੇਲਾ ਤੋਂ ਸੋਨੀਪਤ ਵਿੱਚ ਐਮਟੀਪੀ ਕਿੱਟਾਂ ਸਪਲਾਈ ਕਰਨ ਵਾਲੇ ਇੱਕ ਝੂਠੇ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ । ਰਾਜ ਟੀਮ ਹੁਣ 12 ਹਫ਼ਤਿਆਂ ਤੋਂ ਵੱਧ ਦੇ ਗਰਭਪਾਤ ਅਤੇ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ (ਐਮਟੀਪੀ) ਦੇ 1182 ਮਾਮਲਿਆਂ ਦੀ ਰਿਵਰਸ ਟਰੈਕਿੰਗ ਵੀ ਸ਼ੁਰੂ ਕਰੇਗੀ।
ਵਧੀਕ ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਕਿ ਸਾਰੇ ਜ਼ਿਲ੍ਹਿਆਂ ਦੇ ਸੀਐਮਓਜ਼ ਨੂੰ ਪੁਲਿਸ ਨਾਲ ਸਰਗਰਮ ਤਾਲਮੇਲ ਦੇ ਨਾਲ-ਨਾਲ ਸਾਰੀ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਸਾਰੇ ਮਾਮਲਿਆਂ ਨੂੰ ਅਦਾਲਤਾਂ ਵਿੱਚ ਉਨ੍ਹਾਂ ਦੇ ਤਰਕਪੂਰਨ ਸਿੱਟੇ 'ਤੇ ਪਹੁੰਚਾਇਆ ਜਾਵੇ ਅਤੇ ਸਜ਼ਾ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਟਾਫਿੰਗ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਇਨ੍ਹਾਂ ਮਾਮਲਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੀਐਮਓ ਨਾਲ ਕਾਨੂੰਨੀ ਮਨੁੱਖੀ ਸ਼ਕਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਪੁਲਿਸ ਵਿਭਾਗ ਵੱਲੋਂ ਦੱਸਿਆ ਗਿਆ ਕਿ ਵਿਭਾਗ ਛਾਪੇਮਾਰੀ ਦੌਰਾਨ ਸਿਹਤ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਲਿੰਗ ਨਿਰਧਾਰਨ ਅਤੇ ਗੈਰ-ਕਾਨੂੰਨੀ ਗਰਭਪਾਤ ਵਿੱਚ ਸ਼ਾਮਲ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਮੁਲਜ਼ਮਾਂ ਦੇ ਫੋਨ ਰਿਕਾਰਡ ਅਤੇ ਲੋਕੇਸ਼ਨ ਹਿਸਟਰੀ ਦਾ ਪਤਾ ਲਗਾ ਰਿਹਾ ਹੈ।
ਸ਼੍ਰੀ ਸੁਧੀਰ ਰਾਜਪਾਲ ਨੇ ਉਨ੍ਹਾਂ ਗਰਭਵਤੀ ਔਰਤਾਂ ਨਾਲ ਜੁੜੀਆਂ ਮਹਿਲਾਵਾਂ ਵਿਰੁੱਧ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਜਿੱਥੇ ਕੁੜੀਆਂ ਦਾ ਗਰਭਪਾਤ ਹੋਇਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਕਿ ਕੀ ਗਰਭਪਾਤ ਕੀਤਾ ਗਿਆ ਭਰੂਣ ਕਿਸੇ ਕੁੜੀ ਦਾ ਸੀ ਅਤੇ ਕਿਸੇ ਵੀ ਗੈਰ-ਕਾਨੂੰਨੀ ਕੰਮ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇ।
ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਮੋਨਿਕਾ ਮਲਿਕ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ।