Wednesday, August 20, 2025
BREAKING NEWS
‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Malwa

ਖੇਡਾਂ ਵਤਨ ਪੰਜਾਬ ਦੀਆਂ-2025" ਦੀ ਟਾਰਚ ਰਿਲੇਅ ਦੀ ਹੋਈ ਸੰਗਰੂਰ ਤੋਂ ਸ਼ੁਰੂਆਤ, ਹੁਸ਼ਿਆਰਪੁਰ ਵਿਖੇ 29 ਅਗਸਤ ਨੂੰ ਪਹੁੰਚੇਗੀ

August 20, 2025 01:55 PM
SehajTimes
ਰਿਲੇਅ ਦੌਰਾਨ ਮਸ਼ਾਲ ਨੂੰ ਅੰਤਰਰਾਸ਼ਟਰੀ ਖਿਡਾਰੀਆਂ ਪਰਮਜੀਤ ਕੌਰ (ਹੈਂਡਬਾਲ), ਗੁਰਸੇਵਕ ਸਿੰਘ ਚੀਮਾ ਅਤੇ ਦਕਸ਼ਨੂ ਸਿੰਘ (ਰੋਲਰ ਸਕੇਟਿੰਗ), ਹਰਸ਼ਦੀਪ ਕੌਰ (ਵੇਟ ਲਿਫਟਿੰਗ) ਅਤੇ ਹੋਰ ਰਾਜ ਪੱਧਰੀ ਖਿਡਾਰੀਆਂ ਨੇ ਚੁੱਕ ਕੇ ਪੂਰੇ ਸ਼ਹਿਰ ਦਾ ਕੀਤਾ ਦੌਰਾ 
 
ਸੰਗਰੂਰ : ਪੰਜਾਬ ਸਰਕਾਰ ਵੱਲੋਂ "ਖੇਡਾਂ ਵਤਨ ਪੰਜਾਬ ਦੀਆਂ-2025" ਸਬੰਧੀ ਟਾਰਚ ਰਿਲੇਅ ਦੀ ਸ਼ੁਰੂਆਤ ਅੱਜ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਤੋਂ ਕੀਤੀ ਗਈ। ਇਸ ਰਿਲੇਅ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵੈਟਰਨ ਅਥਲੀਟ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰ ਰਾਜਵੰਤ ਸਿੰਘ ਘੁੱਲੀ, ਐੱਸ ਡੀ ਐੱਮ ਸੰਗਰੂਰ ਸ੍ਰ ਚਰਨਜੋਤ ਸਿੰਘ ਵਾਲੀਆ, ਜ਼ਿਲ੍ਹਾ ਖੇਡ ਅਫ਼ਸਰ ਸ੍ਰ ਨਵਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਆਮ ਲੋਕ ਹਾਜ਼ਰ ਸਨ।  ਰਿਲੇਅ ਦੌਰਾਨ ਮਸ਼ਾਲ ਨੂੰ ਅੰਤਰਰਾਸ਼ਟਰੀ ਖਿਡਾਰੀਆਂ ਪਰਮਜੀਤ ਕੌਰ (ਹੈਂਡਬਾਲ), ਗੁਰਸੇਵਕ ਸਿੰਘ ਚੀਮਾ ਅਤੇ ਦਕਸ਼ਨੂ ਸਿੰਘ (ਰੋਲਰ ਸਕੇਟਿੰਗ), ਹਰਸ਼ਦੀਪ ਕੌਰ (ਵੇਟ ਲਿਫਟਿੰਗ) ਅਤੇ ਹੋਰ ਰਾਜ ਪੱਧਰੀ ਖਿਡਾਰੀਆਂ ਨੇ ਚੁੱਕ ਕੇ ਪੂਰੇ ਸ਼ਹਿਰ ਦਾ ਦੌਰਾ ਕੀਤਾ। 
 
ਸੰਗਰੂਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਖੇਡਾਂ ਦਾ ਉਦਘਾਟਨੀ ਸਮਾਰੋਹ 29 ਅਗਸਤ, 2025 ਨੂੰ ਹੁਸ਼ਿਆਰਪੁਰ ਵਿਖੇ ਹੋਵੇਗਾ। ਇਹ ਟਾਰਚ ਰਿਲੇਅ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਹੁੰਦੀ ਹੋਈ 29 ਅਗਸਤ ਨੂੰ ਹੁਸ਼ਿਆਰਪੁਰ ਵਿਖੇ ਸਮਾਪਤ ਹੋਵੇਗੀ। ਇਹਨਾਂ ਖੇਡਾਂ ਅਧੀਨ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਕਰਵਾਉਣ ਦੀ ਸਮਾਂ ਸਾਰਨੀ ਜਾਰੀ ਕਰ ਦਿੱਤੀ ਗਈ ਹੈ। ਇਹ ਖੇਡਾਂ 3 ਸਤੰਬਰ ਤੋਂ 23 ਨਵੰਬਰ, 2025 ਤੱਕ ਸੂਬੇ ਦੇ ਵੱਖ ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਖੇਡ ਸਟੇਡੀਅਮਾਂ ਵਿੱਚ ਕਰਵਾਏ ਜਾਣਗੇ। ਦੱਸਣਯੋਗ ਹੈ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ 37 ਤੋਂ ਵਧੇਰੇ ਖੇਡਾਂ ਦੇ 9 ਉਮਰ ਵਰਗਾਂ ਵਿੱਚ 5 ਲੱਖ ਦੇ ਕਰੀਬ ਖਿਡਾਰੀ ਤਗਮਿਆਂ ਦੀ ਦੌੜ ਵਿੱਚ ਹਿੱਸਾ ਲੈਣਗੇ। ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੇ ਨਕਦ ਇਨਾਮ ਵੰਡੇ ਜਾਣਗੇ। ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਾਲ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੈਰਾ ਵਰਗ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰਲਿਫਟਿੰਗ ਵਰਗੀਆਂ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ। 
 
ਉਹਨਾਂ ਰੂਟ ਪਲਾਨ ਦਾ ਵੇਰਵਾ ਜਾਰੀ ਕਰਦਿਆਂ ਦੱਸਿਆ ਕਿ ਇਹ ਰਿਲੇਅ 20 ਅਗਸਤ ਨੂੰ ਸੰਗਰੂਰ, ਬਰਨਾਲਾ ਅਤੇ ਮਾਨਸਾ, 21 ਅਗਸਤ ਨੂੰ ਬਠਿੰਡਾ ਅਤੇ ਸ਼੍ਰੀ ਮੁਕਤਸਰ ਸਾਹਿਬ, 22 ਅਗਸਤ ਨੂੰ ਫਾਜ਼ਿਲਕਾ ਅਤੇ ਫਰੀਦਕੋਟ, 23 ਅਗਸਤ ਨੂੰ ਫਿਰੋਜ਼ਪੁਰ ਅਤੇ ਤਰਨ ਤਾਰਨ, 24 ਅਗਸਤ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਗੁਰਦਾਸਪੁਰ, 25 ਅਗਸਤ ਨੂੰ ਪਠਾਨਕੋਟ, ਕਪੂਰਥਲਾ ਅਤੇ ਜਲੰਧਰ, 26 ਅਗਸਤ ਨੂੰ ਮੋਗਾ ਅਤੇ ਲੁਧਿਆਣਾ, 27 ਅਗਸਤ ਨੂੰ ਮਾਲੇਰਕੋਟਲਾ, ਪਟਿਆਲਾ ਅਤੇ ਸ਼੍ਰੀ ਫ਼ਤਹਿਗੜ੍ਹ ਸਾਹਿਬ, 28 ਅਗਸਤ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਰੂਪਨਗਰ ਅਤੇ 29 ਅਗਸਤ ਨੂੰ ਸ਼ਹੀਦ ਭਗਤ ਸਿੰਘ ਨਗਰ ਹੁੰਦੀ ਹੋਈ ਹੁਸ਼ਿਆਰਪੁਰ ਵਿਖੇ ਸਮਾਪਤ ਹੋਵੇਗੀ।  ਉਹਨਾਂ ਕਿਹਾ ਕਿ ਐਨੇ ਵੱਡੇ ਪੱਧਰ ‘ਤੇ ਇਸ ਖੇਡ ਮੇਲੇ ਨੂੰ ਕਰਵਾਉਣ ਦਾ ਉਦੇਸ਼ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕੀਤਾ ਜਾ ਸਕੇ। ਇਸ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬਹੁਤ ਵੱਡਾ ਹੁਲਾਰਾ ਮਿਲੇਗਾ। ਇਹ ਖੇਡਾਂ ਨੌਜਵਾਨਾਂ ਨੂੰ ਖੇਡ ਖੇਤਰ ਵਿੱਚ ਆਪਣੇ ਹੁਨਰ ਨੂੰ ਹੋਰ ਨਿਖ਼ਾਰਨ ਦਾ ਮੌਕਾ ਪ੍ਰਦਾਨ ਕਰਨਗੀਆਂ। ਉਹਨਾਂ ਜ਼ਿਲ੍ਹਾ ਸੰਗਰੂਰ ਦੇ ਨੌਜਵਾਨ ਮੁੰਡੇ ਕੁੜੀਆਂ ਨੂੰ ਸੱਦਾ ਦਿੱਤਾ ਕਿ ਉਹ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ।

Have something to say? Post your comment

 

More in Malwa

ਬਾਦਲ ਪਰਵਾਰ ਨੇ ਹਮੇਸ਼ਾ ਨਿੱਜ ਪ੍ਰਸਤੀ ਨੂੰ ਦਿੱਤੀ ਤਰਜੀਹ : ਗਿਆਨੀ ਹਰਪ੍ਰੀਤ ਸਿੰਘ 

ਕਾਂਗਰਸੀਆਂ ਨੇ ਮਨਾਇਆ ਰਾਜੀਵ ਗਾਂਧੀ ਦਾ ਜਨਮ ਦਿਨ  

ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 2.64 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਨਿੱਜ ਤੋਂ ਉਪਰ ਉੱਠ ਕੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਏਕਤਾ ਲਈ ਕੰਮ ਕੀਤਾ : ਅਮਨ ਅਰੋੜਾ

ਐਸਕੇਐਸ ਮੈਂਬਰਸ਼ਿਪ ਪੰਜਾਬ ਅਤੇ ਪ੍ਰਬੰਧਕ ਕਮੇਟੀ ਨੇ ਗ੍ਰੰਥੀ ਸਿੰਘ ਦੀ ਭੇਟਾ 11 ਹਜ਼ਾਰ ਰੁਪਏ ਕੀਤੀ

ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗ ਆਯੋਜਿਤ

ਜ਼ੋਨਲ ਕ੍ਰਿਕਟ ਟੂਰਨਾਮੈਂਟ ਦੇ ਅੰਡਰ-14 ਅਤੇ ਅੰਡਰ-17 ਵਿੱਚ ਬੁੱਢਾ ਦਲ ਸਕੂਲ ਨੇ ਹਾਸਲ ਕੀਤਾ ਪਹਿਲਾ ਸਥਾਨ

ਪਟਿਆਲਾ ਨੂੰ ਰੇਬੀਜ਼ ਮੁਕਤ ਬਣਾਉਣ ਲਈ ਵੱਡੀ ਮੁਹਿੰਮ

69ਵੀਆਂ ਜਿਲ੍ਹਾ ਪੱਧਰੀ ਖੇਡਾਂ ਸ਼ਾਨੋ–ਸ਼ੌਕਤ ਨਾਲ ਸ਼ੁਰੂ

ਪੰਜਾਬ ਸਰਕਾਰ ਵੱਲੋਂ "ਖੇਡਾਂ ਵਤਨ ਪੰਜਾਬ ਦੀਆਂ-2025" ਦੀ ਸਮਾਂ ਸਾਰਨੀ ਜਾਰੀ