ਪਟਿਆਲਾ : ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ। ਖੋ-ਖੋ , ਫੁੱਟਬਾਲ ਅਤੇ ਟੇਬਲ ਟੈਨਿਸ ਦਾ ਜ਼ੋਨਲ ਟੂਰਨਾਮੈਂਟ ਪੋਲੋ ਗਰਾਂਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਖੋ-ਖੋ ਅੰਡਰ-14 ਲੜਕੀਆਂ ਦੇ ਟੂਰਨਾਮੈਂਟ ਵਿੱਚ ਸਕੂਲ ਆਫ ਐਮੀਨੈਂਸ ਫੀਲਖਾਨਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਧਬਲਾਨ ਦੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਤੀਜਾ ਸਥਾਨ ਹਾਸਲ ਕੀਤਾ। ਟੇਬਲ ਟੈਨਿਸ ਅੰਡਰ-14 ਲੜਕੀਆਂ ਦੇ ਟੂਰਨਾਮੈਂਟ ਵਿੱਚ ਆਰਮੀ ਪਬਲਿਕ ਸਕੂਲ ਨੇ ਪਹਿਲਾ ਅਤੇ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ। ਫੁੱਟਬਾਲ ਅੰਡਰ-14 ਲੜਕੀਆਂ ਦੇ ਟੂਰਨਾਮੈਂਟ ਵਿੱਚ ਆਰਮੀ ਪਬਲਿਕ ਸਕੂਲ ਨੇ ਪਹਿਲਾ, ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਤੀਜਾ ਸਥਾਨ ਹਾਸਲ ਕੀਤਾ। ਯੋਗਾ ਲੜਕੀਆਂ ਦਾ ਟੂਰਨਾਮੈਂਟ ਸਕੂਲ ਆਫ਼ ਐਮੀਂਨੈਸ ਫੀਲਖਾਨਾ ਪਟਿਆਲਾ ਵਿਖੇ ਕਰਵਾਇਆ ਗਿਆ। ਯੋਗਾ ਅੰਡਰ-14 ਲੜਕੀਆਂ ਦੇ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਲਲੋਛੀ ਦੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਝੰਡੀ ਨੇ ਤੀਜਾ ਸਥਾਨ ਹਾਸਲ ਕੀਤਾ। ਯੋਗਾ ਅੰਡਰ-17 ਲੜਕੀਆਂ ਦੇ ਟੂਰਨਾਮੈਂਟ ਵਿੱਚ ਸਰਕਾਰੀ ਹਾਈ ਸਕੂਲ ਲਲੋਛੀ ਨੇ ਪਹਿਲਾ ਅਤੇ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਯੋਗਾ ਰਿਧੀਮਿਕ ਅੰਡਰ-14 ਲੜਕੀਆਂ ਵਿੱਚ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਦੂਜਾ ਸਥਾਨ ਹਾਸਲ ਕੀਤਾ। ਯੋਗਾ ਰਿਧੀਮਿਕ ਅੰਡਰ-17 ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ ਲਲੋਛੀ ਨੇ ਪਹਿਲਾ ਅਤੇ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੋਕੇ ਤੇ ਸ੍ਰੀਮਤੀ ਮਮਤਾ ਰਾਣੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਜਸਦੇਵ ਸਿੰਘ, ਸ੍ਰੀ ਗੁਰਦੀਪ ਸਿੰਘ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਸਿਮਨਦੀਪ ਕੌਰ, ਸ੍ਰੀ ਭਗਵਤੀ, ਸ੍ਰੀ ਪਰਦੀਪ ਕੁਮਾਰ, ਸ੍ਰੀ ਗਗਨਦੀਪ ਸਿੰਘ, ਮਿਸ ਸਿਮਰਨ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਵਰਿੰਦਰ ਕੌਰ, ਸ੍ਰੀ ਮਨਦੀਪ ਕੁਮਾਰ, ਸ੍ਰੀ ਪਰਵੀਨ ਕੁਮਾਰ, ਸ੍ਰੀ ਅਨਿਲ ਕੁਮਾਰ, ਸ੍ਰੀ ਭਗਵਤੀ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।