Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਨਿੱਜ ਤੋਂ ਉਪਰ ਉੱਠ ਕੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਏਕਤਾ ਲਈ ਕੰਮ ਕੀਤਾ : ਅਮਨ ਅਰੋੜਾ

August 20, 2025 03:49 PM
SehajTimes

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਕੈਂਪ ਦੌਰਾਨ ਖੁਦ ਕੀਤਾ ਖੂਨਦਾਨ

ਡਿਪਟੀ ਕਮਿਸ਼ਨਰ ਸਮੇਤ ਕਈ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਵਾਈ ਹਾਜ਼ਰੀ

ਲੌਂਗੋਵਾਲ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਨਿੱਜ ਤੋਂ ਉਪਰ ਉੱਠ ਕੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਏਕਤਾ ਲਈ ਕੰਮ ਕੀਤਾ। ਸੂਬੇ ਦੇ ਲੋਕ ਉਹਨਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਇਸੇ ਤਰ੍ਹਾਂ ਸਿਜਦਾ ਕਰਦੇ ਰਹਿਣਗੇ। ਉਹ ਅੱਜ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਮੌਕੇ ਸਥਾਨਕ ਅਨਾਜ ਮੰਡੀ ਵਿੱਚ ਇੰਡੀਅਨ ਰੈੱਡ ਕਰਾਸ ਸੁਸਾਇਟੀ, ਜ਼ਿਲ੍ਹਾ ਬ੍ਰਾਂਚ ਸੰਗਰੂਰ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਕੌਮ ਦੇ ਮਹਾਨ ਸ਼ਹੀਦ ਹਨ। ਉਹਨਾਂ ਨੇ ਪੰਜਾਬ ਦੀ ਏਕਤਾ ਅਤੇ ਅਮਨ ਸ਼ਾਂਤੀ ਲਈ ਆਪਣੀ ਜਾਨ ਤੱਕ ਦੀ ਪ੍ਰਵਾਹ ਨਹੀਂ ਕੀਤੀ। ਉਹਨਾਂ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਨਿੱਜ ਤੋਂ ਉਪਰ ਉਠ ਕੇ ਕੰਮ ਕੀਤਾ। ਉਹਨਾਂ ਦਾ ਜੀਵਨ ਹਰੇਕ ਅਮਨ ਪਸੰਦ ਵਿਅਕਤੀ ਲਈ ਪ੍ਰੇਰਨਾ ਸਰੋਤ ਹੈ। ਉਹ ਕਿਸੇ ਇਕ ਪਾਰਟੀ ਜਾਂ ਧਿਰ ਦੇ ਆਗੂ ਨਹੀਂ ਸਨ ਸਗੋਂ ਸਮੁੱਚੀ ਲੋਕਾਈ ਦੇ ਮਾਰਗ ਦਰਸ਼ਕ ਸਨ।

ਉਹਨਾਂ ਇਸ ਗੱਲ ਉੱਤੇ ਦੁੱਖ ਪ੍ਰਗਟ ਕੀਤਾ ਕਿ ਅੱਜ ਵੀ ਕੁਝ ਰਾਜਨੀਤਿਕ ਪਾਰਟੀਆਂ, ਜੋ ਕਿ ਆਪਣੇ ਆਪ ਨੂੰ ਪੰਥਕ ਦੱਸਦੀਆਂ ਹਨ, ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨਾਮ ਉਤੇ ਸੌੜੀ ਰਾਜਨੀਤੀ ਕਰ ਰਹੀਆਂ ਹਨ। ਸੰਤ ਲੌਂਗੋਵਾਲ ਨੇ ਆਪਣਾ ਖੂਨ ਡੋਲਿਆ ਤਾਂ ਕਿ ਪੰਜਾਬ ਘੁੱਗ ਵਸਦਾ ਰਹੇ ਪਰ ਵਿਰੋਧੀ ਪਾਰਟੀਆਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਉਤੇ ਲੱਗੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਪਿੰਡ ਲੋਂਗੋਵਾਲ 52 ਸ਼ਹੀਦਾਂ ਦੀ ਧਰਤੀ ਹੈ। ਪੰਜਾਬ ਸਰਕਾਰ ਵੱਲੋਂ ਇਸ ਧਰਤੀ ਦਾ ਹਮੇਸ਼ਾਂ ਹੀ ਸਤਿਕਾਰ ਕੀਤਾ ਜਾਂਦਾ ਰਹੇਗਾ। ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਮਹਾਨ ਸ਼ਹੀਦ ਹਰਚੰਦ ਸਿੰਘ ਲੌਂਗੋਵਾਲ ਨੂੰ ਯਾਦ ਕੀਤਾ ਅਤੇ ਇਸ ਕੈਂਪ ਵਿੱਚ ਸ਼ਿਰਕਤ ਕਰਨ ਲਈ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਅਤੇ ਹੋਰ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਖੁਦ ਖੂਨਦਾਨ ਕੀਤਾ। ਇਸ ਮੌਕੇ ਐੱਸ ਡੀ ਐੱਮ ਸ੍ਰ ਚਰਨਜੋਤ ਸਿੰਘ ਵਾਲੀਆ, ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ, ਵੱਡੀ ਗਿਣਤੀ ਵਿੱਚ ਅਧਿਕਾਰੀ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।

Have something to say? Post your comment

 

More in Malwa

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ