Saturday, October 11, 2025

Chandigarh

ਰਾਜ ਮਲਹੋਤਰਾ IAS ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਪ੍ਰਾਪਤ ਕਰਨ ਲਈ ਦੋ ਦਿਨਾਂ ਦੇ ਅੰਦਰ 500 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਦਾਖਲਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

August 20, 2025 04:09 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਈ.ਏ.ਐਸ. ਸਟੱਡੀ ਗਰੁੱਪ ਦੇ ਰਾਜ ਮਲਹੋਤਰਾ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸਬੰਧੀ, ਆਈ.ਏ.ਐਸ. ਸਟੱਡੀ ਗਰੁੱਪ ਚੰਡੀਗੜ੍ਹ ਦੇ ਰਾਜ ਮਲਹੋਤਰਾ ਨੇ ਪੰਜਾਬ ਵਿਧਾਨ ਸਭਾ ਸਪੀਕਰ ਦੇ ਪ੍ਰਸਤਾਵ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਪੀ.ਸੀ.ਐਸ. (ਕਾਰਜਕਾਰੀ) ਸ਼ੁਰੂਆਤੀ ਪ੍ਰੀਖਿਆ-2025 (ਜਨਰਲ ਸਟੱਡੀਜ਼ ਅਤੇ ਸੀ.ਐਸ.ਏ.ਟੀ.) ਦੀ ਤਿਆਰੀ ਲਈ ਪੰਜਾਬ ਦੇ ਸਾਰੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਪ੍ਰਦਾਨ ਕਰਨਗੇ। ਇਸ ਕੋਰਸ ਦੀ ਮਿਆਦ 45 ਦਿਨ ਹੋਵੇਗੀ। ਸਪੀਕਰ ਨੇ ਦੱਸਿਆ ਕਿ ਦੋ ਦਿਨਾਂ ਵਿੱਚ ਸੂਬੇ ਭਰ ਦੇ 500 ਤੋਂ ਵੱਧ ਵਿਦਿਆਰਥੀਆਂ ਨੇ ਪੀ.ਸੀ.ਐਸ. (ਕਾਰਜਕਾਰੀ) ਪ੍ਰੀਖਿਆ ਦੀ ਤਿਆਰੀ ਲਈ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਵਿੱਚ ਦਾਖਲਾ ਲਿਆ ਹੈ। ਰਜਿਸਟ੍ਰੇਸ਼ਨ ਲਈ, ਵਿਦਿਆਰਥੀ 9814711661 'ਤੇ ਜੋ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦਾ ਨਾਅਰਾ ਲਿਖ ਕੇ ਵਟਸਐਪ ਮੈਸੇਜ ਭੇਜ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਇਸ ਪਹਿਲਕਦਮੀ ਵਿੱਚ ਸ਼ਾਮਲ ਹੋਣ ਅਤੇ ਆਪਣੀ ਕਿਸਮਤ ਬਦਲਣ ਲਈ ਪ੍ਰੇਰਿਤ ਕੀਤਾ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਮੌਕਾ ਨਹੀਂ ਹੈ, ਸਗੋਂ ਚਾਹਵਾਨ ਉਮੀਦਵਾਰਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇੱਕ ਅਜਿੱਤ ਯਾਤਰਾ ਦੀ ਸ਼ੁਰੂਆਤ ਹੈ। ਇਸ ਪਹਿਲਕਦਮੀ ਤਹਿਤ, ਪੰਜਾਬ ਦੇ ਨੌਜਵਾਨਾਂ ਦੀ ਸਖ਼ਤ ਮਿਹਨਤ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ ਅਤੇ ਸਫਲਤਾ ਦੇ ਨਵੇਂ ਰਿਕਾਰਡ ਸਥਾਪਤ ਹੋਣਗੇ। ਸਪੀਕਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਹੁਤ ਸਾਰੇ ਵਿਦਿਆਰਥੀ ਪ੍ਰਾਈਵੇਟ ਕੋਚਿੰਗ ਸੰਸਥਾਵਾਂ ਦੀਆਂ ਫੀਸਾਂ ਨਹੀਂ ਭਰ ਸਕਦੇ ਕਿਉਂਕਿ ਉਨ੍ਹਾਂ ਨੂੰ ਬਹੁਤ ਸਾਰੀਆਂ ਘਰੇਲੂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਸਾਡੀ ਸਰਕਾਰ ਚਾਹੁੰਦੀ ਹੈ ਕਿ ਪੰਜਾਬ ਦਾ ਹਰ ਨੌਜਵਾਨ ਮਿਆਰੀ ਸਿੱਖਿਆ ਪ੍ਰਾਪਤ ਕਰੇ ਅਤੇ ਆਪਣੀ ਜ਼ਿੰਦਗੀ ਵਿੱਚ ਸਫਲਤਾ ਹਾਸਲ ਕਰੇ ਜੋ ਮੁਫ਼ਤ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਕੇ ਉਨ੍ਹਾਂ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਏਗਾ।

Have something to say? Post your comment

 

More in Chandigarh

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ