ਸੁਨਾਮ : ਬਲਾਕ ਕਾਂਗਰਸ ਕਮੇਟੀ ਸੁਨਾਮ ਵੱਲੋਂ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਦੀ ਅਗਵਾਈ ਹੇਠ ਬੁੱਧਵਾਰ ਨੂੰ ਕਾਂਗਰਸ ਭਵਨ ਸੁਨਾਮ ਵਿਖੇ ਆਧੁਨਿਕ ਭਾਰਤ ਦੇ ਨਿਰਮਾਤਾ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਕਿਹਾ ਕਿ ਰਾਜੀਵ ਗਾਂਧੀ ਮੁਲਕ ਨੂੰ ਆਧੁਨਿਕ ਲੀਹਾਂ ਤੇ ਲਿਜਾਣਾ ਚਾਹੁੰਦੇ ਸਨ ਭਾਰਤ ਅੰਦਰ ਕੰਪਿਊਟਰ ਯੁੱਗ ਦੀ ਸ਼ੁਰੂਆਤ ਰਾਜੀਵ ਗਾਂਧੀ ਨੇ ਕਰਵਾਈ ਸੀ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਮੁਲਕ ਦੀ ਤਰੱਕੀ ਲਈ ਕਾਰਜ਼ ਕੀਤਾ ਹੈ ਭਵਿੱਖ ਵਿੱਚ ਵੀ ਅਜਿਹੇ ਯਤਨ ਜਾਰੀ ਰਹਿਣਗੇ। ਕਾਂਗਰਸ ਸੇਵਾ ਦਲ ਦੇ ਜਿਲ੍ਹਾ ਪ੍ਰਧਾਨ ਜਸਵੰਤ ਸਿੰਘ ਭੰਮ, ਸੁਰਿੰਦਰ ਸਿੰਘ ਭਰੂਰ ਨੇ ਬੋਲਦਿਆਂ ਦੱਸਿਆ ਕਿ ਕੇਂਦਰ ਵਿਚਲੀ ਰਾਜੀਵ ਗਾਂਧੀ ਦੇ ਰਾਜ ਦੌਰਾਨ ਦੇਸ਼ ਵਿੱਚ ਯੂਨੀਵਰਸਿਟੀਆਂ ਦੇ ਆਗਾਜ਼ ਹੋਏ ਲੋਕਾਂ ਦੇ ਇਲਾਜ ਲਈ ਨਾਮੀ ਹਸਪਤਾਲ ਬਣੇ। ਉਨ੍ਹਾਂ ਆਖਿਆ ਕਿ ਸੂਬੇ ਅੰਦਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਕਾਂਗਰਸੀ ਵਰਕਰਾਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। ਇਸ ਮੌਕੇ ਪਰਮਾਨੰਦ ਕਾਂਸਲ, ਅਸ਼ਵਨੀ ਅਰੋੜਾ, ਹਰਦੇਵ ਸਿੰਘ ਸੋਹਣੀ, ਧਨਵੰਤ ਸਿੰਘ ਸੇਖੋਂ, ਕਰਮਜੀਤ ਕੌਰ ਮਾਡਲ ਟਾਊਨ, ਕ੍ਰਿਸ਼ਨ ਸ਼ਰਮਾ, ਹਾਕਮ ਸਿੰਘ ਸਾਬਕਾ ਕੌਂਸਲਰ, ਸ਼ਸ਼ੀ ਬਾਲਾ ਪ੍ਰਧਾਨ ਮਹਿਲਾ ਕਾਂਗਰਸ, ਭਾਰਤ ਭੂਸ਼ਣ ਮੰਗਲਾ, ਅਰਪਿਤ ਗੇਰਾ, ਸਾਹਿਲ ਜੌੜਾ, ਰਮਨ ਬੱਲ, ਯਸ਼ ਬਰਾੜ, ਅਮਨਦੀਪ ਪੇਟੀਆਂ ਵਾਲਾ ਸਮੇਤ ਹੋਰ ਆਗੂ ਹਾਜ਼ਰ ਸਨ।