ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਸੰਸਕ੍ਰਿਤ ਅਤੇ ਪਾਲੀ ਵਿਭਾਗ ਵੱਲੋਂ ਸੈਂਟਰਲ ਸੰਸਕ੍ਰਿਤ ਯੂਨੀਵਰਸਿਟੀ ਨਵੀਂ ਦਿੱਲੀ ਅਤੇ 'ਸੰਸਕ੍ਰਿਤ ਭਾਰਤੀ ਪੰਜਾਬ' ਅਦਾਰੇ ਦੇ ਸਹਿਯੋਗ ਨਾਲ਼ ਕਰਵਾਈ ਗਈ ਦੋ ਰੋਜ਼ਾ ਸੰਸਕ੍ਰਿਤ ਗੋਸ਼ਟੀ ਸਫਲਤਾਪੂਰਵਕ ਸੰਪੰਨ ਹੋ ਗਈ ਹੈ।
ਵਿਭਾਗ ਮੁਖੀ ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਦੂਜੇ ਦਿਨ ਵਿਦਾਇਗੀ ਸੈਸ਼ਨ ਵਿੱਚ ਸੰਸਕ੍ਰਿਤ ਏਵਮ ਸਾਹਿਤ ਅਕਾਦਮੀ ਹਰਿਆਣਾ ਦੇ ਪ੍ਰਧਾਨ ਪ੍ਰੋ. ਕੁਲਦੀਪ ਚੰਦ ਅਗਨੀਹੋਤਰੀ, ਅਧਿਆਤਮਕ ਯੂਨੀਵਰਸਿਟੀ, ਪਿਥੋਰਗੜ੍ਹ ਦੇ ਉਪ-ਕੁਲਪਤੀ ਡਾ. ਵੇਦ ਪ੍ਰਕਾਸ਼ ਉਪਾਧਿਆਇ, ਸੰਸਕ੍ਰਿਤ ਭਾਰਤੀ ਦੇ ਉੱਤਰ ਖੇਤਰ ਦੇ ਸੰਗਠਨ ਮੰਤਰੀ ਸ੍ਰੀ ਨਰੇਂਦਰ ਕੁਮਾਰ ਅਤੇ ਸੰਸਕ੍ਰਿਤ ਭਾਰਤੀ ਨਿਆਸ, ਪੰਜਾਬ ਦੇ ਪ੍ਰਧਾਨ ਸ੍ਰੀ ਦਿਨੇਸ ਭਾਟੀਆ ਨੇ ਆਪਣੇ ਵਿਚਾਰ ਪ੍ਰਗਟਾਏ।
ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਪਹਿਲੇ ਦਿਨ ਹੋਈ ਪੈਨਲ ਡਿਸਕਸ਼ਨ ਵਿੱਚ ਵੱਖ-ਵੱਖ ਵਿਦਵਾਨਾਂ ਨੇ ਸੰਸਕ੍ਰਿਤ ਭਾਸ਼ਾ ਅਤੇ ਇਸ ਦੇ ਮਹੱਤਵ ਦੇ ਹਵਾਲੇ ਨਾਲ਼ ਆਪਣੇ ਵਿਚਾਰ ਪ੍ਰਗਟਾਏ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਸ਼ਾਮ ਨੂੰ ਸੰਸਕ੍ਰਿਤ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਵੱਖ ਵੱਖ ਕਲਾਕਾਰਾ ਨੇ ਸੰਸਕ੍ਰਿਤ ਭਾਸ਼ਾ ਵਿੱਚ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ।