Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 2.64 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

August 20, 2025 08:57 PM
SehajTimes

ਕਿਹਾ! ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ

 

ਸੁਨਾਮ ਊਧਮ ਸਿੰਘ ਵਾਲਾ : ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਮੌਕੇ ਕਸਬਾ ਲੌਂਗੋਵਾਲ ਵਿਖੇ ਅੱਜ 2.64 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਅਹਿਮ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਵੱਖ ਵੱਖ ਸਮਾਗਮਾਂ ਉਤੇ ਇਕੱਤਰ ਹੋਏ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ 1.50 ਕਰੋੜ ਰੁਪਏ ਦੀ ਲਾਗਤ ਨਾਲ ਗਿਆਨੀ ਗਿਆਨ ਸਿੰਘ ਆਧੁਨਿਕ ਲਾਇਬ੍ਰੇਰੀ, 25 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਮੁਹੱਲਾ ਕਲੀਨਿਕ ਅਤੇ 89 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ਤਹਿਤ ਟੋਭੇ ਦੇ ਨਵੀਨੀਕਰਨ ਦੇ ਨੀਂਹ ਪੱਥਰ ਰੱਖੇ ਗਏ ਹਨ। ਉਹਨਾਂ ਕਿਹਾ ਕਿ ਹੁਣ ਤੱਕ ਇਕੱਲੇ ਨਗਰ ਲੌਂਗੋਵਾਲ ਵਿੱਚ 65 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਜੋ ਕਿ ਪੂਰੇ ਪੰਜਾਬ ਵਿੱਚ ਰਿਕਾਰਡ ਹਨ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ। ਪਰ ਜਦੋਂ ਤੋਂ ਆਪ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ਉੱਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਇਹਨਾਂ ਵਿਕਾਸ ਕਾਰਜਾਂ ਦੀ ਮੰਗ ਬਹੁਤ ਸਮਾਂ ਪਹਿਲਾਂ ਦੀ ਕੀਤੀ ਜਾ ਰਹੀ ਸੀ। ਜਿਸਨੂੰ ਅੱਜ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਜਿਹੜੇ ਕੰਮ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ ਉਹ ਅੱਜ ਪਹਿਲ ਦੇ ਆਧਾਰ ਉੱਤੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਲੌਂਗੋਵਾਲ 52 ਸ਼ਹੀਦਾਂ ਦੀ ਧਰਤੀ ਹੈ ਜਿਸਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਪਿਤਾ ਬਾਬੂ ਭਗਵਾਨ ਦਾਸ ਨੇ ਇਹੀ ਸਿੱਖਿਆ ਦਿੱਤੀ ਹੈ ਕਿ ਰਾਜਨੀਤੀ ਵਿੱਚ ਚੰਮ ਨਹੀਂ, ਕੰਮ ਪਿਆਰਾ ਹੋਣਾ ਚਾਹੀਦਾ ਹੈ। ਹਲਕੇ ਵਿੱਚ ਹਰੇਕ ਜ਼ਰੂਰੀ ਕੰਮ ਨੂੰ ਤਰਜੀਹੀ ਤੌਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ। ਅਗਲੇ ਇੱਕ ਸਾਲ ਵਿੱਚ ਇਲਾਕੇ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ। ਉਹਨਾਂ ਜਿੱਥੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉਥੇ ਹੀ ਭਵਿੱਖ ਵਿੱਚ ਵੀ ਹਰ ਤਰ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਸਮੁੱਚੇ ਹਲਕਾ ਸੁਨਾਮ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਸਮਾਗਮਾਂ ਦੌਰਾਨ ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ ਲੋਂਗੋਵਾਲ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Have something to say? Post your comment

 

More in Malwa

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ