Wednesday, November 26, 2025

Chandigarh

ਵਿਸ਼ਵ ਫੋਟੋਗ੍ਰਾਫੀ ਦਿਵਸ - ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ ਲਗਾਇਆ ਖੂਨਦਾਨ ਕੈਂਪ

August 20, 2025 09:26 PM
SehajTimes

ਚੰਡੀਗੜ੍ਹ : ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਬਹੁਤ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਐਸੋਸੀਏਸ਼ਨ ਦੇ ਚੇਅਰਮੈਨ ਜੇ.ਪੀ. ਗਰਚਾ ਅਤੇ ਪ੍ਰੇਜ਼ੀਡੈਂਟ ਸਰੋਜ ਸਿੰਘ ਚੌਹਾਨ ਦੀ ਅਗਵਾਈ ਅਤੇ ਪ੍ਰੇਰਣਾਦਾਇਕ ਦਿਸ਼ਾ-ਨਿਰਦੇਸ਼ ਹੇਠ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਪ੍ਰੋਗਰਾਮ ਦੀ ਸ਼ੁਰੂਆਤ ਖੂਨਦਾਨ ਕੈਂਪ ਦੇ ਨਾਲ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਫੋਟੋਗ੍ਰਾਫਰਾਂ ਅਤੇ ਸਮਾਜ ਸੇਵਕਾਂ ਵੱਲੋਂ ਹਿੱਸਾ ਲੈ ਕੇ ਮਨੁੱਖਤਾ ਦੀ ਸੇਵਾ ਲਈ ਮਿਸਾਲ ਪੇਸ਼ ਕੀਤੀ ਗਈ। ਇਸ ਦੌਰਾਨ ਲੰਗਰ ਦਾ ਵੀ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਸੁੱਖ ਫਾਊਂਡੇਸ਼ਨ ਦੇ ਪ੍ਰਧਾਨ ਅਮਿਤ ਦੇਵਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਐਸੋਸੀਏਸ਼ਨ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਸੇਵਾ, ਏਕਤਾ ਅਤੇ ਜਾਗਰੂਕਤਾ ਦਾ ਸੁਨੇਹਾ ਦਿੰਦੇ ਹਨ।

ਵਿਸ਼ਵ ਫੋਟੋਗ੍ਰਾਫੀ ਦਿਵਸ ਦੇ ਮੌਕੇ ਤਕਨੀਕੀ ਗਿਆਨ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਸੋਨੀ ਕੰਪਨੀ ਵੱਲੋਂ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਸੰਚਾਲਨ ਸੋਨੀ ਕੰਪਨੀ ਦੇ ਮੈਨਟਰ ਪ੍ਰਸ਼ਾਂਤ ਸ਼ਰਮਾ ਵੱਲੋਂ ਕੀਤਾ ਗਿਆ। ਉਨ੍ਹਾਂ ਮੌਜੂਦ ਫੋਟੋਗ੍ਰਾਫਰਾਂ ਨੂੰ ਸੋਨੀ ਦੇ ਆਧੁਨਿਕ ਕੈਮਰਾ ਫੀਚਰਾਂ ਅਤੇ ਨਵੀਂ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਉੱਤੇ ਵੱਡੀ ਗਿਣਤੀ ਵਿੱਚ ਫੋਟੋਗ੍ਰਾਫਰਾਂ ਨੇ ਹਿੱਸਾ ਲਿਆ ਅਤੇ ਨਵੀਂ ਤਕਨੀਕ ਨਾਲ ਰੂਬਰੂ ਹੋ ਕੇ ਆਪਣੀ ਕਲਾ ਨੂੰ ਹੋਰ ਨਿਖਾਰਣ ਦਾ ਮੌਕਾ ਪ੍ਰਾਪਤ ਕੀਤਾ।

ਐਸੋਸੀਏਸ਼ਨ ਦੇ ਪ੍ਰਧਾਨ ਸਰੋਜ ਸਿੰਘ ਚੌਹਾਨ ਅਤੇ ਚੇਅਰਮੈਨ ਜੇ.ਪੀ. ਗਰਚਾ ਨੇ ਆਪਣੀ ਪੂਰੀ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਨਾ ਸਿਰਫ਼ ਫੋਟੋਗ੍ਰਾਫੀ ਭਾਈਚਾਰੇ ਨੂੰ ਇਕਠਾ ਕਰਦੇ ਹਨ, ਸਗੋਂ ਸਮਾਜਿਕ ਸਰੋਕਾਰਾਂ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਅਤੇ ਲਗਾਤਾਰ ਕੋਸ਼ਿਸ਼ਾਂ ਨਾਲ ਐਸੋਸੀਏਸ਼ਨ ਨਵੀਆਂ ਉਚਾਈਆਂ ਵੱਲ ਅੱਗੇ ਵਧ ਰਹੀ ਹੈ। ਇਸ ਮੌਕੇ ਤੇ ਸਾਰੇ ਭਾਗੀਦਾਰਾਂ ਨੇ ਐਸੋਸੀਏਸ਼ਨ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਫੋਟੋਗ੍ਰਾਫੀ ਭਾਈਚਾਰੇ ਲਈ ਪ੍ਰੇਰਣਾਦਾਇਕ ਕਦਮ ਦੱਸਿਆ।

Have something to say? Post your comment

 

More in Chandigarh

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ