ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖਿਡਾਰੀਆਂ ਲਈ ਪੂਰੀ ਤਰ੍ਹਾਂ ਸਾਜਗਾਰ ਮਾਹੌਲ ਤਿਆਰ ਕੀਤਾ ਗਿਆ ਹੈ। ਖਿਡਾਰੀਆਂ ਨੂੰ ਹੁਣ ਸਾਰੇ ਲੋੜੀਂਦੇ ਸਾਧਨ ਅਤੇ ਮਾਰਗਦਰਸ਼ਨ ਇੱਕ ਹੀ ਛੱਤ ਹੇਠ ਉਪਲਬਧ ਹੋਣ ਕਾਰਨ ਉਹ ਖੇਡ ਮੈਦਾਨਾਂ ਵੱਲ ਵਧੇਰੇ ਦਿਲਚਸਪੀ ਲੈ ਰਹੇ ਹਨ।
ਉਹ ਸੈਕਟਰ-79 ਵਿਖੇ ਆਮ ਆਦਮੀ ਪਾਰਟੀ ਦਫਤਰ ‘ਚ ਪ੍ਰੈੱਸ ਨਾਲ ਗੱਲ ਕਰ ਰਹੇ ਸਨ, ਜਿੱਥੇ ਉਹਨਾਂ ਨੇ ਪਿੰਡ ਗੀਗੇਮਾਜਰਾ ਵਿਖੇ 25 ਅਗਸਤ (ਸੋਮਵਾਰ) ਨੂੰ ਮੇਲਾ ਬਾਬਾ ਗੋਸਾਈ ਵਾਲਾ ਸਮਾਗਮ ਦੇ ਹਿੱਸੇ ਵਜੋਂ ਹੋਣ ਵਾਲੇ ਕੁਸ਼ਤੀ ਦੰਗਲ ਦਾ ਪੋਸਟਰ ਰਿਲੀਜ਼ ਕੀਤਾ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਖਿਡਾਰੀਆਂ ਨੂੰ ਸਰਕਾਰ ਵੱਲੋਂ ਨਾ ਸਿਰਫ਼ ਨਗਦ ਇਨਾਮ ਦਿੱਤੇ ਜਾ ਰਹੇ ਹਨ, ਸਗੋਂ ਉਨ੍ਹਾਂ ਨੂੰ ਪੱਕੇ ਰੁਜ਼ਗਾਰ ਦੇਣ ਦੇ ਉਪਰਾਲੇ ਵੀ ਹੋ ਰਹੇ ਹਨ, ਤਾਂ ਜੋ ਉਹ ਵਧੇਰੇ ਸਮਾਂ ਖੇਡ ਮੈਦਾਨਾਂ ਵਿੱਚ ਲਗਾ ਸਕਣ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।
ਇਸ ਮੌਕੇ ਸਰਪੰਚ ਸਤਨਾਮ ਸਿੰਘ ਨੇ ਕਿਹਾ ਕਿ ਮੇਲਾ ਬਾਬਾ ਗੋਸਾਈ ਵਾਲਾ ਅਤੇ ਦੰਗਲ ਪਿੰਡ ਵਾਸੀਆਂ ਵੱਲੋਂ ਆਪਸੀ ਭਾਈਚਾਰਕ ਸਾਂਝ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ ਸਮੇਤ ਗੁਰਦੀਪ ਸਿੰਘ, ਹਰਵਿੰਦਰ ਸਿੰਘ, ਯੁੱਧਵੀਰ ਸਿੰਘ, ਮਨਪ੍ਰੀਤ ਸਿੰਘ, ਸੰਦੀਪ ਸਿੰਘ ਅਤੇ ਹੋਰ ਕਈ ਪਿੰਡ ਵਾਸੀ ਹਾਜ਼ਰ ਸਨ।