ਚੰਡੀਗੜ੍ਹ : ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਚੰਡੀਗੜ੍ਹ ਫੋਟੋਗ੍ਰਾਫਰਸ ਐਸੋਸੀਏਸ਼ਨ ਵੱਲੋਂ ਸੋਨੀ ਕੰਪਨੀ ਦੇ ਸਹਿਯੋਗ ਨਾਲ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੋਨੀ ਦੇ ਕੈਮਰਾ ਫੀਚਰਜ਼ ਅਤੇ ਨਵੀਂ ਤਕਨਾਲੋਜੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਵਿੱਚ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਹੋਰ ਸੰਸਥਾਵਾਂ ਦੇ ਸੀਨੀਅਰ ਫੋਟੋਗ੍ਰਾਫਰਾਂ ਨੇ ਹਿੱਸਾ ਲਿਆ। ਐਸੋਸੀਏਸ਼ਨ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨਿਤ ਹੋਣ ਵਾਲੀਆਂ ਸ਼ਖਸੀਅਤਾਂ ਵਿੱਚ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਵੀ ਸ਼ਾਮਿਲ ਹਨ। ਆਪਣੇ ਸਨਮਾਨ ਲਈ ਅਰਵਿੰਦਰ ਸਿੰਘ ਨੇ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦਾ ਧੰਨਵਾਦ ਕੀਤਾ।