Sunday, November 02, 2025

Malwa

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ

August 20, 2025 10:02 PM
SehajTimes

ਪਟਿਆਲਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ ਪਿੰਡ ਰਣਜੀਤਗੜ੍ਹ ਜ਼ਿਲ੍ਹਾ ਪਟਿਆਲਾ ਵਿਖੇ ਆਯੋਜਨ ਕੀਤੀ ਗਈ।  ਇਹ ਚਰਚਾ ਭਾਰਤੀ ਸਮਾਜਿਕ ਸਿੱਖਿਆ ਖੋਜ ਪ੍ਰੀਸ਼ਦ, ਨਵੀਂ ਦਿੱਲੀ ਵੱਲੋਂ ਸਥਿਰ ਭਵਿੱਖ ਵਿਚ ਖੇਤ ਮਜ਼ਦੂਰਾਂ ਦੀ ਸਮਾਜਿਕ, ਮਾਨਸਿਕ ਅਤੇ ਪੌਸ਼ਟਿਕ ਸਿਹਤ ਬਾਰੇ ਜਾਰੀ ਕੀਤੇ ਪ੍ਰਾਜੈਕਟ ਦੇ ਅਧੀਨ ਕੀਤੀ ਗਈ।
ਡਾ. ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਇਸ ਪ੍ਰਾਜੈਕਟ ਦੇ ਮੁੱਖ ਨਿਗਰਾਨ ਨੇ ਹਾਜ਼ਰੀਨ ਔਰਤਾਂ ਨੂੰ ਸੰਬੋਧਨ ਕਰਦਿਆਂ ਸਮਾਜਿਕ ਅਤੇ ਆਰਥਿਕ ਵਿਕਾਸ ਵਿਚ ਨਾਰੀ ਦੀ ਭੂਮਿਕਾ ਨੂੰ ਅੰਕਿਤ ਕੀਤਾ। ਉਨ੍ਹਾਂ ਨੇ ਕਿਹਾ ਜਿਨ੍ਹੀ ਦੇਰ ਤੱਕ ਔਰਤ ਨੂੰ ਸਿੱਖਿਅਤ ਅਤੇ ਆਰਥਿਕ ਤੌਰ ਤੇ ਸਵੈ-ਨਿਰਭਰ ਨਹੀਂ ਬਣਾਇਆ ਜਾਂਦਾ ਉਨ੍ਹੀਂ ਦੇਰ ਤੱਕ ਲਿੰਗਕ ਬਰਾਬਰੀ ਦਾ ਸੁਪਨਾ ਅਧੂਰਾ ਹੀ ਰਹੇਗਾ। ਉਨ੍ਹਾਂ ਦੱਸਿਆ ਕਿ ਖੇਤੀ ਕਾਰਜਾਂ ਵਿਚ ਔਰਤ ਦੀ ਹਿੱਸੇਦਾਰੀ, ਪਰਿਵਾਰ ਦੀ ਸਿਹਤ ਅਤੇ ਆਮਦਨ ਦਾ ਅਹਿਮ ਸਰੋਤ ਰਹੀ ਹੈ, ਪਰ ਅੱਜਕੱਲ੍ਹ ਕੰਮ ਦਾ ਸੰਕਲਪ ਸਮਾਜਿਕ ਢਾਂਚੇ ਵਿਚੋਂ ਘੱਟ ਰਿਹਾ ਹੈ ਅਤੇ ਇਸ ਦਾ ਅਸਰ ਖੇਤੀ ਨਾਲ ਜੁੜੇ ਪਰਿਵਾਰਾਂ ਉੱਪਰ ਵੀ ਨਜ਼ਰ ਆਉਂਦਾ ਹੈ। ਉਨ੍ਹਾਂ ਨੇ ਕਿਰਤ ਅਤੇ ਕਿਰਸ ਦੀ ਮੁੜ ਉਸਾਰੀ ਲਈ ਔਰਤਾਂ ਨੂੰ ਲਾਮਬੰਦ ਹੋਣ ਲਈ ਪ੍ਰੇਰਿਆ ਅਤੇ ਇਸ ਦਿਸ਼ਾ ਵਿਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਬਾਰੇ ਵੀ ਵਿਸ਼ੇਸ਼ ਗੱਲਬਾਤ ਕੀਤੀ।
ਇਸ ਮੌਕੇ ਸ੍ਰੀਮਤੀ ਭਿੰਦਰ ਕੌਰ ਜੋ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨਾਲ ਜੁੜ ਕੇ ਆਪਣੇ ਆਲੇ-ਦੁਆਲੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਬਣਾ ਰਹੇ ਹਨ ਨੇ ਖੇਤੀਬਾੜੀ ਵਿਚ ਔਰਤਾਂ ਦੀ ਹਿੱਸੇਦਾਰੀ, ਪਰਿਵਾਰਿਕ ਸੰਘਰਸ਼ ਅਤੇ ਸਮਾਜਿਕ ਸਭਿਆਚਾਰਕ ਮਾਨਤਾਵਾਂ ਬਾਰੇ ਵਿਸਥਾਰ ਨਾਲ ਦੱਸਿਆ। ਉਸ ਨੇ ਮੰਗ ਰੱਖੀ ਕਿ ਉਤਪਾਦਨ ਤੋਂ ਲੈ ਕੇ ਮੰਡੀਕਰਨ ਤੱਕ ਦੇ ਫ਼ੈਸਲਿਆਂ ਵਿਚ ਕਿਰਤੀ ਔਰਤਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਸ ਨੇ ਖੇਤ ਮਜ਼ਦੂਰਾਂ ਨੂੰ ਮਿਲਦੀ ਉਜ਼ਰਤ ਵਿਚ ਲਿੰਗਕ ਵਿਤਕਰੇ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਅੰਤ ਦੇ ਵਿਚ ਡਾ. ਗੁਰਉਪਦੇਸ਼ ਕੌਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਮੁੱਖ ਮੰਤਵ ਖੇਤ ਮਜ਼ਦੂਰਾਂ ਵਿਚ ਲਿੰਗ ਆਧਾਰਿਤ ਵੰਡ ਦੀਆਂ ਚੁਣੌਤੀਆਂ ਬਾਰੇ ਖੋਜ ਨੂੰ ਅਕਾਦਮਿਕ ਹਸਤੀਆਂ, ਵਿਚਾਰਕਾਂ ਅਤੇ ਨੀਤੀਨਿਰਧਾਰਕਾਂ ਤੱਕ ਪਹੁੰਚਾਉਣਾ ਹੈ ਤਾਂ ਜੋ ਕਿ ਸਥਿਰ ਵਿਕਾਸ ਰਾਹੀਂ ਖੁਸ਼ਹਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ