Monday, October 13, 2025

Chandigarh

ਉੱਭਰਦੇ ਖਿਡਾਰੀਆਂ ਦਾ ਓਲੰਪਿਕ ਦਾ ਸੁਪਨਾ ਸਾਕਾਰ ਕਰਨਗੇ ਪੇਂਡੂ ਖੇਡ ਮੈਦਾਨ

August 20, 2025 10:21 PM
SehajTimes

ਪਹਿਲੇ ਪੜਾਅ ਅਧੀਨ 3 ਹਜ਼ਾਰ ਤੋਂ ਜ਼ਿਆਦਾ ਖੇਡ ਮੈਦਾਨ ਹੋਣਗੇ ਤਿਆਰ : ਤਰੁਨਪ੍ਰੀਤ ਸਿੰਘ ਸੌਂਦ

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਭਰਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਲਈ 13,000 ਅਤਿ ਆਧੁਨਿਕ ਪੇਂਡੂ ਖੇਡ ਮੈਦਾਨ ਬਣਾਉਣ ਦੀ ਯੋਜਨਾ ਲਾਗੂ ਕੀਤੀ ਹੈ। ਇਸ ਬਾਬਤ ਜ਼ਿਆਦਾ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਪਿੰਡਾਂ ਵਿੱਚ 3073 ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ।

ਸੌਂਦ ਨੇ ਕਿਹਾ ਕਿ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਓਵਰਆਲ ਵਿਕਾਸ ਲਈ ਇਸ ਤੋਂ ਪਹਿਲਾਂ ਕੋਈ ਸਾਰਥਕ ਕਦਮ ਨਹੀਂ ਚੁੱਕੇ ਗਏ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੇਂਡ ਖੇਤਰਾਂ ਵਿਚ ਖੇਡ ਮੈਦਾਨ ਬਣਾਉਣ ਨਾਲ ਖੇਡ ਸੱਭਿਆਚਾਰ ਪ੍ਰਫੁੱਲਤ ਹੋਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦਰ ਰੱਖਣ ਵਿਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਸਦਕਾ ਸੂਬੇ ਦੇ ਹਾਲਾਤ ਹੁਣ ਦਿਨ-ਬ-ਦਿਨ ਬਦਲ ਰਹੇ ਹਨ ਅਤੇ ਖੇਡ ਮੈਦਾਨਾਂ ਦੇ ਕਾਰਜਸ਼ੀਲ ਹੋਣ ਤੋਂ ਬਾਅਦ ਨੌਜਵਾਨ ਨਸ਼ਿਆਂ ਦੀ ਲਾਹਨਤ ਦਾ ਸਦਾ ਲਈ ਤਿਆਗ ਕਰ ਦੇਣਗੇ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਸਦਕਾ ਨੌਜਵਾਨੀ ਦੀ ਦਿਲਚਸਪੀ ਖੇਡਾਂ ਵਿੱਚ ਜਾਗੇਗੀ ਅਤੇ ਉਹ ਬੁਰੀਆਂ ਅਲਾਮਤਾਂ ਤੋਂ ਖੁਦ ਕੋਹਾਂ ਦੂਰ ਹੋ ਜਾਣਗੇ।

ਪੰਚਾਇਤ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਉੱਭਰਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਵਾਸਤੇ ਕੋਚ ਵਜੋਂ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਸਬੰਧੀ ਆਪਣੇ ਯਤਨਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਤੋਂ ਪਹਿਲਾਂ ਤਿਆਰੀਆਂ ਲਈ ਵਿੱਤੀ ਸਹਾਇਤਾ ਦਿੱਤੀ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਚੁੱਕੇ ਹਨ। ਹੁਣ ਪੇਂਡੂ ਖੇਡ ਮੈਦਾਨਾਂ ਸਦਕਾ ਪੰਜਾਬ ਕੌਮਾਂਤਰੀ ਨਕਸ਼ੇ 'ਤੇ ਨਵੇਂ ਮੀਲ ਪੱਥਰ ਸਥਾਪਤ ਕਰਨ ਦੀ ਦਿਸ਼ਾ ਵੱਲ ਕਦਮ ਵਧਾ ਰਿਹਾ ਹੈ। ਸੌਂਦ ਨੇ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਦੇ ਯਤਨਾਂ ਦੇ ਸਾਰਥਕ ਨਤੀਜੇ ਮਿਲਣਗੇ, ਜਿਸ ਨਾਲ ਪੰਜਾਬ ਦੇ ਨੌਜਵਾਨ ਹਰ ਖੇਤਰ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨਗੇ।

Have something to say? Post your comment

 

More in Chandigarh

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਪੰਜਾਬ ਭੀਖ ਮੁਕਤ ਸੂਬਾ ਹੋਵੇਗਾ; ਬੱਚਿਆਂ ਦੀ ਥਾਂ ਸਕੂਲਾਂ ਵਿੱਚ – ਫਰੀਦਕੋਟ 'ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਕਾਰਨ ਲੁਧਿਆਣਾ ਵਿੱਚ ਪਾਣੀ ਦੂਸ਼ਿਤ ਹੋਣ ਦੀਆਂ ਸ਼ਿਕਾਇਤਾਂ ਵਿੱਚ 48 ਫ਼ੀਸਦ ਦੀ ਗਿਰਾਵਟ ਆਈ: ਡਾ. ਰਵਜੋਤ ਸਿੰਘ

ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਲੁਧਿਆਣਾ ਨਗਰ ਨਿਗਮ ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ