ਸੁਨਾਮ : ਮਾਨਸਿਕ ਪ੍ਰੇਸ਼ਾਨੀ ਕਾਰਨ ਇੱਕ ਵਿਅਕਤੀ ਨੇ ਬੁੱਧਵਾਰ ਨੂੰ ਸੁਨਾਮ ਵਿਖੇ ਜਾਖਲ-ਲੁਧਿਆਣਾ ਰੇਲਵੇ ਲਾਇਨ' ਤੇ ਰੇਲ ਗੱਡੀ ਹੇਠ ਆਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ ਆਰ ਪੀ ਪੁਲਿਸ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਦੀਵਾਨ ਚੰਦ (55) ਵਾਸੀ ਸੁਨਾਮ ਦੇ ਘਰ ਕੋਈ ਔਲਾਦ ਨਹੀ ਸੀ।ਜਿਸ ਕਾਰਨ ਉਹ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ।ਜਿਸ ਨੂੰ ਲੈਕੇ ਅੱਜ ਉਸ ਨੇ ਬਾਅਦ ਦੁਪਹਿਰ ਬੱਸ ਸਟੈਂਡ ਨੇੜੇ ਧੂਰੀ ਤੋਂ ਜਾਖਲ ਜਾ ਰਹੀ ਇਕ ਮਾਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਨਵਜੋਤ ਕੌਰ ਅਤੇ ਭਤੀਜੇ ਅਜੇ ਕੁਮਾਰ ਦੇ ਬਿਆਨਾਂ 'ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।