Wednesday, December 03, 2025

Chandigarh

ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ : ਬਰਿੰਦਰ ਕੁਮਾਰ ਗੋਇਲ

August 20, 2025 10:39 PM
SehajTimes

ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਵਿਚ ਲੋਕਾਂ ਨਾਲ ਕੀਤੀ ਗੱਲਬਾਤ, ਰਾਹਤ ਕੰਮਾਂ ਦਾ ਲਿਆ ਜਾਇਜ਼ਾ
ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ, ਲੋਕ ਘਬਰਾਉਣ ਨਾ

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫਸਲਾਂ ਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ।

ਉਨ੍ਹਾਂ ਦੱਸਿਆ ਕਿ ਫਸਲਾਂ ਦੇ ਮੁਆਵਜ਼ੇ ਲਈ ਸੁਲਤਾਨਪੁਰ ਤੇ ਭੁਲੱਥ ਤਹਿਸੀਲ ਵਿਖੇ ਵਿਸ਼ੇਸ਼ ਗਿਰਦਾਵਰੀ ਦੇ ਵੀ ਹੁਕਮ ਦੇ ਦਿੱਤੇ ਗਏ ਹਨ।

ਅੱਜ ਇੱਥੇ ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿਚ ਬਿਆਸ ਦਰਿਆ ਵਿਖੇ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਲਰਟ ਹੈ ਅਤੇ ਡੈਮਾਂ ਵਿਚ ਪਾਣੀ ਦੀ ਸਥਿਤੀ ਅਤੇ ਦਰਿਆਵਾਂ ਦੀ ਸਥਿਤੀ ਉੱਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਲੋਕਾਂ ਤੱਕ ਸਿੱਧੀ ਪਹੁੰਚ ਕਰਨਗੇ।

ਉਨਾਂ ਦੱਸਿਆ ਕਿ ਬਿਆਸ ਦਰਿਆ ਵਿੱਚ ਡੀ-ਸਿਲਟਿੰਗ ਸਬੰਧੀ ਮੁੱਖ ਇੰਜੀਨੀਅਰ ਡਰੇਨੇਜ ਤੋਂ ਵਿਆਪਕ ਰਿਪੋਰਟ ਮੰਗੀ ਗਈ ਹੈ ਜਿਸ ਉੱਪਰ ਵਿਚਾਰ ਕਰਕੇ ਪਾਣੀ ਘਟਣ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੂਰਾ ਧਿਆਨ ਲੋਕਾਂ ਨੂੰ ਸੁਰੱਖਿਅਤ ਥਾਵਾਂ ਉੇਪਰ ਪਹੁੰਚਾਉਣਾ, ਉਨ੍ਹਾਂ ਦੀ ਸਿਹਤ ਸੰਭਾਲ, ਰਾਸ਼ਨ ਮੁਹੱਈਆ ਕਰਵਾਉਣਾ ਅਤੇ ਪਸ਼ੂ ਧਨ ਦੀ ਸੰਭਾਲ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਨੂੰ ਸੈਕਟਰਾਂ ਵਿੱਚ ਵੰਡ ਕੇ ਰਾਹਤ ਕੰਮ ਕੀਤੇ ਗਏ ਹਨ ਅਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ।

ਉਨ੍ਹਾਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਪਿੰਡਾਂ ਸਾਂਗਰਾ ਵਿਖੇ ਜਾ ਕੇ ਸੁੱਕੇ ਰਾਸ਼ਨ ਦੀ ਵੰਡ ਵੀ ਕੀਤੀ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ।

ਲੋਕਾਂ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਥਿਤੀ ਉੇਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।

ਹੜ੍ਹ ਰੋਕੂ ਕਾਰਜਾਂ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਕਾਰਜਾਂ ਉੱਪਰ ਪੰਜਾਬ ਸਰਕਾਰ ਵਲੋਂ 276 ਕਰੋੜ ਰੁਪਏ ਖਰਚ
ਕੀਤੇ ਗਏ ਹਨ। ਇਸ ਤੋਂ ਇਲਾਵਾ ਧੁੱਸੀ ਬੰਨ੍ਹਾਂ ਉੱਪਰ 4 ਲੱਖ ਮਿੱਟੀ ਦੇ ਬੋਰੇ ਭਰ ਕੇ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਤ ਵਿੱਚ ਤੁਰੰਤ ਵਰਤੋਂ ਕੀਤੀ ਜਾ ਸਕੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਧੁੱਸੀ ਤੇ ਐਂਡਵਾਂਸ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ ਤੇ ਉਨ੍ਹਾਂ ਨੂੰ ਕਿਸੇ ਕਿਸਮ ਦਾ ਖ਼ਤਰਾ ਨਹੀਂ ਹੈ।

ਉਨ੍ਹਾਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ ਤੋਂ ਪਹਿਲਾਂ ਸ੍ਰੀ ਗੋਇਲ ਵੱਲੋਂ ਸਥਾਨਕ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ ਐਸ ਪੀ ਗੌਰਵ ਤੂਰਾ, ਮੁੱਖ ਇੰਜੀਨੀਅਰ ਡਰੇਨੇਜ ਹਰਦੀਪ ਸਿੰਘ ਮੈਂਦੀਰੱਤਾ, ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ।

ਇਸ ਮੌਕੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਐਸ ਏ ਐਸ ਨਗਰ ਪੁਲਿਸ ਵੱਲੋਂ ਡੇਰਾਬੱਸੀ ਵਿਖੇ ਕਾਸੋ ਓਪਰੇਸ਼ਨ; ਇੱਕ ਵਿਅਕਤੀ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

'ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ