Thursday, December 18, 2025

Chandigarh

ਸ਼ਹੀਦ ਹਰਮਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋ ਸ਼ਰਧਾ ਦੇ ਫੁੱਲ ਭੇਟ

August 20, 2025 10:57 PM
SehajTimes

ਸ਼ਹੀਦ ਹਰਮਿੰਦਰ ਸਿੰਘ ਦੇ ਭਰਾ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ, ਪਿੰਡ ਵਿੱਚ ਬਣੇਗੀ ਯਾਦਗਾਰ

 

ਚੰਡੀਗੜ੍ਹ : ਸ਼੍ਰੀਨਗਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਜਾਂਬਾਜ ਸਿਪਾਹੀ ਸਵ. ਹਰਮਿੰਦਰ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ, ਅੱਜ ਪਿੰਡ ਬਦੀਨਪੁਰ ਵਿਖੇ ਹੋਈ ਜਿਸ ਵਿੱਚ ਪੰਜਾਬ ਸਰਕਾਰ ਦੀ ਤਰਫੋ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵਿਸ਼ੇਸ਼ ਤੌਰ ’ਤੇ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਹਰਮਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦ ਦੀ ਬਹਾਦਰੀ ਨੂੰ ਸਲਾਮ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕਰਦੀ ਹੈ ਓਥੇ ਨਾਲ ਸ਼ਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਵੀ ਵਚਨਬੱਧ ਹੈ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰ ਲਈ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਅੱਜ  ਪਰਿਵਾਰ ਨੂੰ 6 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ ਹੈ ਅਤੇ ਦਸਤਾਵੇਜ਼ੀ ਪ੍ਰਕਿਰਿਆ ਪੂਰੀ ਹੋਣ ਮਗਰੋਂ, ਪੰਜਾਬ ਸਰਕਾਰ ਵੱਲੋਂ ਜਲਦੀ ਹੀ ਪਰਿਵਾਰ ਨੂੰ ਬਾਕੀ ਦੇ 94 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੀ ਪ੍ਰਦਾਨ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਭਰਾ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ ਤਾਂ ਕਿ ਭਵਿੱਖ ਵਿੱਚ ਵੀ ਇਹ ਪਰਿਵਾਰ ਵਿੱਤੀ ਤੌਰ 'ਤੇ ਸੁਰੱਖਿਅਤ ਰਹੇ। ਉਨ੍ਹਾਂ ਕਿਹਾ ਕਿ 28 ਸਾਲਾਂ ਦੇ ਸ਼ਹੀਦ ਹਰਮਿੰਦਰ ਸਿੰਘ ਦੀ ਸ਼ਹਾਦਤ ਨਾਲ, ਨਾ ਕੇਵਲ ਮਾਪਿਆਂ ਤੇ ਪਿੰਡ ਵਾਸੀਆਂ, ਬਲਕਿ ਸਾਰੇ ਪੰਜਾਬੀਆਂ ਤੇ ਦੇਸ਼ ਵਾਸੀਆਂ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਜਿਹੜਾ ਇਨਸਾਨ ਦੇਸ਼ ਲਈ ਕੁਰਬਾਨੀ ਦਿੰਦਾ ਹੈ ਉਸ ਨੂੰ ਦੁਨੀਆਂ ਹਮੇਸ਼ਾਂ ਯਾਦ ਰੱਖਦੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਦੇ ਪਿਤਾ ਜੀ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਤੇ ਸਰਕਾਰ ਦੀ ਤਰਫੋ ਭਰੋਸਾ ਦਿਵਾਇਆ ਕਿ ਸਰਕਾਰ ਹਰ ਸੁੱਖ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮਾਪਿਆਂ ਦੇ ਬੱਚੇ ਦੇਸ਼ ਦੀ ਆਨ ਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਸ਼ਹਾਦਤ ਦਿੰਦੇ ਹਨ, ਉਨ੍ਹਾਂ ਤੋਂ ਮਹਾਨ ਕੋਈ ਵੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਹਰਮਿੰਦਰ ਸਿੰਘ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਪਿੰਡ ਵਿੱਚ ਵਿਸ਼ੇਸ਼ ਯਾਦਗਾਰ ਬਣਾਈ ਜਾਵੇਗੀ।

ਇਸ ਮੌਕੇ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਰਿਵਾਰ ਦੀ ਤਰਫੋ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸ਼ਹੀਦ ਹਰਮਿੰਦਰ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਤੇ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦਾ ਵਿਸ਼ਵਾਸ ਦਿਵਾਇਆ।ਉਨ੍ਹਾਂ ਕਿਹਾ ਕਿ ਫੌਜੀ ਜਵਾਨ ਮੁਸ਼ਕਿਲ ਤੋਂ ਮੁਸਕਿਲ ਹਾਲਾਤਾਂ ਵਿੱਚ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਜਿਨ੍ਹਾਂ ਸਦਕਾ ਹੀ ਅਸੀਂ ਸਾਰੇ ਆਰਾਮ ਦੀ ਨੀਂਦ ਸੌਂਦੇ ਹਾਂ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅਜੇ ਸਿੰਘ ਲਿਬੜਾ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਬਲਜਿੰਦਰ ਸਿੰਘ ਵਿਰਕ, ਪ੍ਰਧਾਨ ਨਗਰ ਕੌਂਸਲ ਹਰਪ੍ਰੀਤ ਸਿੰਘ ਪ੍ਰਿੰਸ ਸਮੇਤ ਵੱਡੀ ਗਿਣਤੀ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਪ੍ਰਸ਼ਾਸਨਿਕ, ਪੁਲਿਸ ਤੇ ਫ਼ੌਜ ਦੇ ਅਧਿਕਾਰੀਆਂ, ਪਿੰਡਾਂ ਤੇ ਸ਼ਹਿਰਾਂ ਦੇ ਪਤਵੰਤਿਆਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ