Monday, January 26, 2026
BREAKING NEWS
ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨ

Chandigarh

ਯੁੱਧ ਨਸ਼ਿਆਂ ਵਿਰੁੱਧ’: 172ਵੇਂ ਦਿਨ, ਪੰਜਾਬ ਪੁਲਿਸ ਨੇ 323 ਥਾਵਾਂ ’ਤੇ ਕੀਤੀ ਛਾਪੇਮਾਰੀ : 98 ਨਸ਼ਾ ਤਸਕਰ ਕਾਬੂ

August 20, 2025 11:01 PM
SehajTimes

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 56 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”  ਦੇ ਲਗਾਤਾਰ 172ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 323 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੌਰਾਨ  ਸੂਬੇ ਭਰ ਵਿੱਚ 98 ਨਸ਼ਾ ਤਸਕਰਾਂ  ਦੀ ਗ੍ਰਿਫ਼ਤਾਰੀ ਤੋਂ ਬਾਅਦ 63 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ 172 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਦ 26,654 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 954 ਗ੍ਰਾਮ ਹੈਰੋਇਨ, 81 ਕਿਲੋ ਭੁੱਕੀ, 497 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5,770 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 327 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 56 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਸੂਬੇ ਭਰ ਵਿੱਚ 77ਵੇਂ ਗਣਤੰਤਰ ਦਿਵਸ ਦੇ ਜਸ਼ਨ

ਕਰਤੱਵਿਆ ਪੱਥ 'ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਦੀ ਝਾਕੀ ‘ਤੇ ਸਮੁੱਚੇ ਦੇਸ਼ ਨੂੰ ਮਾਣ ਨਾਲ ਭਰਿਆ: ਅਰਵਿੰਦ ਕੇਜਰੀਵਾਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ 'ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ ਪ੍ਰਾਜੈਕਟ: ਸੰਜੀਵ ਅਰੋੜਾ

ਰਿਸ਼ੀ ਅਪਾਰਟਮੈਂਟ ਵਿੱਚ 98 ਲੱਖ ਦੇ ਵਿਕਾਸ ਕਾਰਜ ਸ਼ੁਰੂ, ਵਿਧਾਇਕ ਕੁਲਵੰਤ ਸਿੰਘ ਤੇ ਚੇਅਰਮੈਨ ਪ੍ਰਭਜੋਤ ਕੌਰ ਨੇ ਟੱਕ ਲਾ ਕੇ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਸਟਾਫ਼ ਬਿਜਲੀ ਸਪਲਾਈ ਦੀ ਬਹਾਲੀ ਲਈ 24 ਘੰਟੇ ਸਰਗਰਮ