Wednesday, December 17, 2025

Malwa

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੇ ਟੀ. ਬੀ. ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ

August 20, 2025 11:55 PM
SehajTimes

ਬਰਨਾਲਾ : ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸਹਿਤ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟੀ ਬੀ ਮੁਕਤ ਬਰਨਾਲਾ ਮੁਹਿੰਮ ਅਧੀਨ 30 ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਇੰਡੀਅਨ ਰੈੱਡ ਕਰਾਸ ਸੁਸਾਇਟੀ ਵਲੋਂ ਟ੍ਰਾਈਡੈਂਟ ਗਰੁੱਪ ਅਤੇ ਆਈ.ਓ.ਐਲ ਫਾਰਮਾਸੁਟਿਕਲ ਲਿਮਟਿਡ ਦੇ ਸਹਿਯੋਗ ਨਾਲ ਟੀ. ਬੀ. ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਕਿੱਟ ਹਰ ਮਹੀਨੇ ਟੀ. ਬੀ. ਮਰੀਜ਼ਾਂ ਨੂੰ ਦਿੱਤੀ ਜਾਂਦੀ ਹੈ ਤਾਂ ਜੋ ਓਨ੍ਹਾਂ ਨੂੰ ਪੌਸ਼ਟਿਕ ਭੋਜਨ ਦੀ ਕਿੱਲਤ ਨਾ ਆਵੇ ਅਤੇ ਉਹ ਛੇਤੀ ਸਿਹਤਯਾਬ ਹੋ ਸਕਣ।
ਓਨ੍ਹਾਂ ਕਿਹਾ ਕਿ ਨਿਕਸ਼ੈ ਮਿੱਤਰ ਯੋਜਨਾ ਤਹਿਤ ਇਨ੍ਹਾਂ ਕਿੱਟਾਂ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੀ ਸਹਾਇਤਾ ਲਈ ਜਾ ਰਹੀ ਹੈ। ਜੇਕਰ ਕੋਈ ਜ਼ਿਲ੍ਹਾ ਵਾਸੀ ਕਿੱਟਾਂ ਲਈ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਉਹ ਸਿਵਲ ਹਸਪਤਾਲ ਬਰਨਾਲਾ ਵਿੱਚ ਟੀ. ਬੀ. ਕੰਟਰੋਲ ਅਫ਼ਸਰ ਡਾ. ਮੋਨਿਕਾ ਬਾਂਸਲ ਨਾਲ ਜਾਂ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਨਾਲ ਸੰਪਰਕ ਕਰ ਸਕਦਾ ਹੈ।

Have something to say? Post your comment