Monday, October 13, 2025

Haryana

ਯਮੁਨਾ ਨਦੀ ਨੂੰ ਸਾਫ ਅਤੇ ਨਿਰਮਲ ਬਨਾਂਉਣ ਲਈ ਗਠਨ ਕੀਤੀ ਜਾਵੇਗੀ ਸੰਯੁਕਤ ਕਮੇਟੀ : ਮੁੱਖ ਮੰਤਰੀ

August 21, 2025 12:16 AM
SehajTimes

ਵਾਤਾਵਰਣ ਅਤੇ ਪਾਣੀ ਨੂੰ ਲੈ ਕੇ ਨਹੀਂ ਹੁੰਦੀ ਸੂਬਿਆਂ ਦੀ ਕੋਈ ਸੀਮਾਵਾਂ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੈ ਕਿਹਾ ਕਿ ਮਾਂ ਗੰਗਾ ਦੀ ਤਰਜ 'ਤੇ ਯਮੁਨਾ ਨਦੀ ਨੂੰ ਵੀ ਸਾਫ ਅਤੇ ਨਿਰਮਲ ਬਨਾਉਣ ਲਈ ਸੀਡਬਲਿਯੂਸੀ, ਹਰਿਆਣਾ ਸਰਕਾਰ ਅਤੇ ਦਿੱਲੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਸੰਯੁਕਤ ਕਮੇਟੀ ਗਠਨ ਕੀਤੀ ਜਾਵੇਗੀ। ਇਹ ਕਮੇਟੀ ਯਮੁਨਾ ਨਦੀਂ ਦੀ ਸਫਾਈ ਦੇ ਨਾਲ-ਨਾਲ ਇਸ ਨਾਲ ਸਬੰਧਿਤ ਹੋਰ ਸਮਸਿਆਵਾਂ ਦੇ ਹੱਲ 'ਤੇ ਵੀ ਕੰਮ ਕਰੇਗੀ।

ਮੁੱਖ ਮੰਤਰੀ ਅੱਜ ਨਵੀਂ ਦਿੱਲੀ ਦੇ ਕਿਰਤ ਸ਼ਕਤੀ ਭਵਨ ਵਿੱਚ ਕੇਂਦਰੀ ਜਲ੍ਹ ਸ਼ਕਤੀ ਮੰਤਰੀ ਸੀ ਆਰ ਪਾਟਿਲ ਦੀ ਅਗਵਾਈ ਹੇਠ 'ਇੰਟਰ ਸਟੇਟ ਕੁਆਰਡੀਨੇਸ਼ਨ ਰਿਲੇਟਿਡ ਟੂ ਯਮੁਨਾ ਵਾਟਰ ਜੇਜੁਵਿਨੇਸ਼ਨ' ਨੂੰ ਲੈ ਕੇ ਆਯੋਜਿਤ ਮੀਟਿੰਗ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਮੀਟਿੰਗ ਵਿੱਚ ਕੇਂਦਰੀ ਸ਼ਹਿਰੀ ਆਵਾਸ ਅਤੇ ਊਰਜਾ ਮੰਤਰੀ ਸ੍ਰੀ ਮਨੋਹਰ ਲਾਲ ਵੀ ਮੌਜੂਦ ਸਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ੍ਰੀਮਤੀ ਰੇਖਾ ਗੁਪਤਾ ਦੀ ਅਗਵਾਈ ਹੇ ਦਿੱਲੀ ਵਿੱਚ ਸਰਕਾਰ ਬਨਣ ਦੇ ਬਾਅਦ ਤੋਂ ਯੋਜਨਾਵਾਂ ਨੂੰ ਤੇਜੀ ਨਾਲ ਤਿਆਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜਮੀਨੀ ਪੱਧਰ 'ਤੇ ਉਤਾਰਣ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਦਸਿਆ ਕਿ ਯਮੁਨਾ ਨਦੀਂ ਦੀ ਸਵੱਛਤਾ ਲਈ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ। ਨਦੀਂ ਵਿੱਚ ਡਿੱਗਣ ਵਾਲੇ ਗੰਦੇ ਪਾਣੀ ਦੇ ਨਾਲਿਆਂ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਰਾਹੀਂ ਸਾਫ ਕਰ ਕੇ ਨਦੀਂ ਵਿੱਚ ਪ੍ਰਵਾਹਿਤ ਕਰਨ ਦੀ ਪ੍ਰਕ੍ਰਿਆ ਨੂੰ ਗਤੀ ਪ੍ਰਦਾਨ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਦਸਿਆ ਕਿ ਯਮੁਨਾ ਨਦੀਂ ਦੀ ਸਫਾਈ ਦੇ ਮੁਹਿੰਮ ਤਹਿਤ ਹੁਣ ਤੱਕ 16 ਹਜਾਰ ਮੀਟ੍ਰਿਕ ਟਨ ਕੂੜਾ ਕੱਢਿਆ ਜਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸੰਕਲਪ ਅਨੁਸਾਰ ਨਿਰਧਾਰਿਤ ਟੀਚੇ ਤਹਿਤ ਯਮੁਨਾ ਨੂੰ ਸਾਫ ਅਤੇ ਨਿਰਮਲ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਯਮੁਨਾ ਦੀ ਸਵੱਛਤਾ ਦੋਨੋ ਸਰਕਾਰਾਂ ਦੀ ਸਰਵੋਚ ਪ੍ਰਾਥਮਿਕਤਾ ਹੈ ਅਤੇ ੧ਲਦੀ ਹੀ ਜਨਤਾ ਯਮੁਨਾ ਨਦੀਂ ਦਾ ਸਾਫ ਰੂਪ ਦੇਖ ਸਕੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਕਰਨਾਲ ਜਿਲ੍ਹੇ ਦੇ ਪੱਲੀ ਪਿੰਡ ਤੋਂ ਯਮੁਨਾ ਨਦੀ ਵਿੱਚ ਡਿੱਗਣ ਵਾਲੀ ਡੇ੍ਰਨ ਦਾ ਬੀਓਡੀ ਪੱਧਰ 80 ਹੈ। ਇਸ ਪਾਣੀ ਨੂੰ ਵੱਧ ਸਾਫ ਬਨਾਉਣ ਲਈ ਜਰੂਰੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੇ ਦਸਿਆ ਕਿ ਫਰੀਦਾਬਾਦ ਦੇ ਓਖਲਾ ਵਿੱਚ ਯਮੁਨਾ ਨਦੀ ਦੇ ਪਾਣੀ ਦੇ ਬੀਓਡੀ ਪੱਧਰ ਵਿੱਚ ਵਰਨਣਯੋਗ ਸੁਧਾਰ ਹੋਇਆ ਹੈ। ਇਸ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਨਾਉਣ ਲਈ 44 ਸੀਵਰੇਜ ਟ੍ਰੀਟਮੈਂਟ ਪਲਾਂਟ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਤੋਂ ਰੋਜਾਨਾ ਲਗਭਗ 620 ਐਮਐਲਡੀ ਪਾਣੀ ਸਾਫ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, 510 ਐਮਐਲਡੀ ਪਾਣੀ ਨੂੰ ਸਾਫ ਬਨਾਉਣ ਲਈ 9 ਹੋਰ ਸੀਪਰੇਜ ਟ੍ਰੀਟਮੈਂਟ ਪਲਾਂਟ ਸਥਾਪਿਤ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਣ ਅਤੇ ਪਾਣੀ ਨੁੰ ਲੈ ਕੇ ਕਿਸੇ ਵੀ ਤਰ੍ਹਾ ਦੀ ਸੂਬਿਆਂ ਦੀ ਕੋਈ ਸੀਮਾਵਾਂ ਨਹੀਂ ਹੁੰਦੀਆਂ। ਇਸ ਦੇ ਲਈ ਦੋਵਾਂ ਸੂਬਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ ਤਾਂ ਹੀ ਯਮੁਨਾ ਨਦੀਂ ਨੂੰ ਪੂਰੀ ਤਰ੍ਹਾ ਨਾਲ ਸਾਫ ਬਣਾਇਆ ਜਾ ਸਕੇਗਾ। ਉਨ੍ਹਾਂ ਨੇ ਕਿਹਾ ਕਿ ਇਹ ਯਕੀਨੀ ਕੀਤਾ ਜਾ ਰਿਹਾ ਹੈ ਕਿ ਪ੍ਰਦੂਸ਼ਿਤ ਪਾਣੀ ਸਿੱਧੇ ਰੂਪ ਨਾਲ ਸਮੁਨਾ ਨਦੀ ਵਿੱਚ ਨਾ ਪਾਇਆ ਜਾਵੇ। ਇਸ ਦੇ ਲਈ ਅਧਿਕਾਰੀਆਂ ਨੂੰ ਵੀ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਨਜਫਗੜ੍ਹ ਝੀਲ ਤੇ ਡੇ੍ਰਨ ਨੂੰ ਵੀ ਮਾਨੀਟਰਿੰਗ ਕਰਨ ਲਈ ਦਿੱਲੀ ਤੇ ਹਰਿਆਣਾ ਦੇ ਪ੍ਰਤੀਨਿਧੀਆਂ ਤੇ ਮਾਹਰਾਂ ਦੀ ਸੇਵਾਵਾਂ ਲਈਆਂ ਜਾਣਗੀਆਂ ਅਤੇ ਹਰਿਆਣਾਂ ਦੇ ਉਦਯੋਗਾਂ ਤੋਂ ਨਿਕਲਣ ਵਾਲੇ ਦੂਸ਼ਿਤ ਪਾਣੀ ਦੇ ਬੀਓਡੀ ਲੇਵਲ ਦੀ ਵੀ ਜਾਂਚ ਕੀਤੀ ਜਾਵੇਗੀ।

ਸ੍ਰੀ ਨਾਇਬ ਸਿੰਘ ਸੈਣੀ ਨੇ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ 'ਤੇ ਹੋਏ ਹਮਲੇ ਦੀ ਕੜੀ ਨਿੰਦਾ ਕਰਦੇ ਹੋਏ ਇਸ ਨੂੰ ਮੰਦਭਾਗੀ ਦਸਿਆ।

ਮੀਟਿੰਗ ਵਿੱਚ ਕੇਂਦਰੀ ਸਕੱਤਰ ਦੇਵਸ਼੍ਰੀ ਮੁਖਰਜੀ, ਦਿੱਲੀ ਦੇ ਮੁੱਖ ਸਕੱਤਰ ਧਰਮੇਂਦਰ ਕੁਮਾਰ, ਹਰਿਆਣਾ ਦੇ ਵਧੀਕ ਮੁੱਖ ਸਕੱਤਰ ਵਿਨੀਤ ਗਰਗ, ਵਧੀਕ ਮੁੱਖ ਸਕੱਤਰ ਸਿੰਚਾਈ ਵਿਭਾਗ ਅਨੁਰਾਗ ਅਗਰਵਾਲ ਸਮੇਤ ਸਿੰਚਾਈ ਅਤੇ ਵਾਤਾਵਰਣ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।

Have something to say? Post your comment

 

More in Haryana

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ