Wednesday, November 26, 2025

Chandigarh

ਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ

August 21, 2025 05:50 PM
SehajTimes

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਨਿਯੁਕਤ 2 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਤਰਸ ਦੇ ਅਧਾਰ ’ਤੇ ਦਿੱਤੀਆਂ ਗਈਆਂ ਨੌਕਰੀਆਂ ਦਾ ਮਕਸਦ ਉਹਨਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਪ੍ਰਦਾਨ ਕਰਨਾ ਹੈ ਜਿਨ੍ਹਾਂ ਦੇ ਘਰ-ਪਰਿਵਾਰ ਦੇ ਮੁੱਖੀ ਦੀ ਅਚਾਨਕ ਮੌਤ ਕਾਰਨ ਉਹ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਨਿਯੁਕਤੀ ਨਾ ਸਿਰਫ਼ ਪ੍ਰਭਾਵਿਤ ਪਰਿਵਾਰ ਨੂੰ ਨਵੀਂ ਉਮੀਦ ਦਿੰਦੀ ਹੈ, ਸਗੋਂ ਸਰਕਾਰ ਦੇ ਸੰਵੇਦਨਸ਼ੀਲ ਤੇ ਮਨੁੱਖਤਾ-ਭਰੇ ਰੁਖ ਨੂੰ ਵੀ ਦਰਸਾਉਂਦੀ ਹੈ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਕੇ ਯੁਵਾ ਵਰਗ ਨੂੰ ਹੌਸਲਾ ਦਿੱਤਾ ਜਾਵੇ। ਉਨ੍ਹਾਂ ਨੇ ਨਵੇਂ ਨਿਯੁਕਤ ਕੀਤੇ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਲੋਕਾਂ ਦੀ ਸੇਵਾ ਭਾਵਨਾ ਨਾਲ ਕਰਨ ਲਈ ਪ੍ਰੇਰਿਤ ਕੀਤਾ।

ਮੰਤਰੀ ਨੇ ਕਿਹਾ ਕਿ ਮੁਲਾਜ਼ਮ ਕਿਸੇ ਵੀ ਵਿਭਾਗ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਨਿਸ਼ਠਾ ਤੇ ਇਮਾਨਦਾਰੀ ਨਾਲ ਕੀਤਾ ਕੰਮ ਹੀ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਸਫਲਤਾ ਨਾਲ ਪਹੁੰਚਾਉਂਦਾ ਹੈ। ਇਸ ਲਈ ਹਰ ਇਕ ਕਰਮਚਾਰੀ ਦਾ ਯੋਗਦਾਨ ਰਾਜ ਦੇ ਵਿਕਾਸ ਵਿੱਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਨੀਤੀਆਂ ਰਾਹੀਂ ਯੁਵਾ ਪੀੜ੍ਹੀ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤਰ੍ਹਾਂ ਦੀਆਂ ਨਿਯੁਕਤੀਆਂ ਨਾਲ ਇੱਕ ਪਾਸੇ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲਦਾ ਹੈ ਤਾਂ ਦੂਜੇ ਪਾਸੇ ਵਿਭਾਗਾਂ ਵਿੱਚ ਕੰਮ ਕਰਨ ਦੀ ਗਤੀ ਵੀ ਤੇਜ਼ ਹੁੰਦੀ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਜਾਇੰਟ ਸਕੱਤਰ ਸ੍ਰੀ ਆਨੰਦ ਸਾਗਰ ਸ਼ਰਮਾ, ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੂੱਲਰ ਅਤੇ ਸ੍ਰੀ ਗੁਲਬਹਾਰ ਤੁਰ ਵੀ ਮੌਜੂਦ ਸਨ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ