Monday, October 13, 2025

Majha

ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ

August 21, 2025 06:32 PM
SehajTimes

ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕਾਂ ਲਈ ਹਰ ਸੰਭਵ ਮਦਦ ਯਕੀਨੀ ਬਣਾਉਣ ਦੇ ਨਿਰਦੇਸ਼

 ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ

ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਰਾਹਤ ਕਾਰਜਾਂ ਦੀ ਸਮੀਖਿਆ

ਕਪੂਰਥਲਾ : ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਤੇ ਹੋਰ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਸਾਂਗਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਾਣੀ ਘਟਦੇ ਸਾਰ ਹੀ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ ਰਿਪੋਰਟ ਸੌਂਪਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।

ਮਾਲ ਮੰਤਰੀ ਨੇ ਦੱਸਿਆ ਕਿ ਪਾਣੀ ਨਾਲ ਮੁੱਖ ਤੌਰ 'ਤੇ ਪ੍ਰਭਾਵਿਤ ਜ਼ਿਲ੍ਹਿਆਂ ਕਪੂਰਥਲਾ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਵਿਖੇ ਰਾਹਤ ਕੰਮਾਂ ਦੀ ਨਿਗਰਾਨੀ ਮੰਤਰੀ ਸਮੂਹ ਵਲੋਂ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀਆਂ ਵਲੋਂ ਜਿੱਥੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਦਾ ਦੁੱਖ ਵੰਡਾਇਆ ਜਾ ਰਿਹਾ ਹੈ, ਉਥੇ ਹੀ ਰਾਹਤ ਕਾਰਜਾਂ ਉੱਪਰ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ, ਪਸ਼ੂ ਧਨ ਦੀ ਸਿਹਤ ਸੰਭਾਲ ਆਦਿ ਦੇ ਕੰਮ ਜੰਗੀ ਪੱਧਰ 'ਤੇ ਜਾਰੀ ਰੱਖੇ ਜਾ ਸਕਣ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਪੰਜਾਬ ਭਰ ਵਿੱਚ ਧੁੱਸੀ ਬੰਨ੍ਹਾਂ ਅਤੇ ਅਡਵਾਂਸ ਬੰਨ੍ਹਾਂ ਦੀ ਵਿਸ਼ੇਸ਼ ਮੁਹਿੰਮ ਚਲਾ ਕੇ ਹੋਰ ਮਜ਼ਬੂਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਕੈਬਨਿਟ ਮੰਤਰੀ ਵਲੋਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਉਨ੍ਹਾਂ ਲੋਕਾਂ ਦੀ ਮੰਗ ਅਨੁਸਾਰ ਪ੍ਰਭਾਵਿਤ ਲੋਕਾਂ ਲਈ ਐਸ.ਡੀ.ਆਰ.ਐਫ. ਦੀਆਂ ਹੋਰ ਟੁਕੜੀਆਂ ਤੈਨਾਤ ਕਰਨ ਲਈ ਵੀ ਕਿਹਾ ਤਾਂ ਜੋ ਰਾਹਤ ਕਾਰਜਾਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ।

ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਸੁੱਕਾ ਰਾਸ਼ਨ, ਦਵਾਈਆਂ ਅਤੇ ਪੀਣ ਵਾਲਾ ਪਾਣੀ ਵੀ ਮੁਹੱਈਆ ਕਰਵਾਇਆ।

ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਫੌਗਿੰਗ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਲੋਕਾਂ ਨੂੰ ਚਮੜੀ ਦੇ ਰੋਗਾਂ ਤੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਨਿਯਮਤ ਸਿਹਤ ਜਾਂਚ ਯਕੀਨੀ ਬਣਾਈ ਜਾਵੇ।

ਪਸ਼ੂ ਧਨ ਦੀ ਸਿਹਤ ਸੰਭਾਲ ਵੱਲ ਵਿਸ਼ੇਸ਼ ਤਵੱਜੋ ਦੇਣ ਦੇ ਹੁਕਮ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵੈਟਰਨਰੀ ਡਾਕਟਰ ਪ੍ਰਭਾਵਿਤ ਪਿੰਡਾਂ ਅਤੇ ਡੇਰਿਆਂ ਵਿੱਚ ਜਾ ਕੇ ਪਸ਼ੂ ਧਨ ਦੀ ਜਾਂਚ ਕਰਨ।

ਪ੍ਰਭਾਵਿਤ ਲੋਕਾਂ ਦੇ ਹੌਸਲੇ ਨੂੰ ਸਲਾਮ ਕਰਦਿਆਂ ਸ. ਮੁੰਡੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।

ਇਸ ਤੋਂ ਪਹਿਲਾਂ ਉਨ੍ਹਾਂ ਰੈਸਟ ਹਾਊਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ਤੋਂ ਪਾਣੀ ਛੱਡਣ ਅਤੇ ਦਰਿਆਵਾਂ ਵਿੱਚ ਵਗ ਰਹੇ ਪਾਣੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਐਸ.ਐਸ.ਪੀ. ਗੌਰਵ ਤੂਰਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਕੈਪਸ਼ਨ-1 ਸੁਲਤਾਨਪੁਰ ਲੋਧੀ ਦੇ ਪਾਣੀ ਨਾਲ ਪ੍ਰਭਾਵਿਤ ਪਿੰਡ ਵਿੱਚ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ।

2- ਸੁਲਤਾਨਪੁਰ ਲੋਧੀ ਵਿਖੇ ਵਧੇ ਪਾਣੀ ਕਾਰਨ ਪ੍ਰਭਾਵਿਤ ਪਿੰਡ ਵਿਖੇ ਲੋਕਾਂ ਨੂੰ ਸੁੱਕੇ ਰਾਸ਼ਨ ਦੀ ਵੰਡ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ।

3-  ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਦਾ ਕਿਸ਼ਤੀ ਰਾਹੀਂ ਜਾਇਜ਼ਾ ਲੈਣ ਜਾਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ।

Have something to say? Post your comment

 

More in Majha

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਦਮਦਮੀ ਟਕਸਾਲ ਨੇ ਭਾਈ ਹਵਾਰਾ ਦੀ ਮਾਤਾ ਬੀਬੀ ਨਰਿੰਦਰ ਕੌਰ ਦੀ ਸਿਹਤ ਹਾਲ ਜਾਣਿਆ

ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ; 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ