Monday, October 20, 2025

Chandigarh

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025' ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ

August 21, 2025 06:40 PM
SehajTimes

ਮਨੁੱਖੀ ਜੀਵਨ ਲਈ ਖ਼ਤਰਾ ਪੈਦਾ ਕਰਨ ਵਾਲੇ ਸੁੱਕੇ, ਮਰੇ ਹੋਏ ਅਤੇ ਖ਼ਤਰਨਾਕ ਰੁੱਖਾਂ ਦਾ ਪੜਾਅਵਾਰ ਢੰਗ ਨਾਲ ਕੀਤਾ ਜਾ ਰਿਹਾ ਹੈ ਨਿਪਟਾਰਾ

80.5 ਲੱਖ ਬੂਟੇ ਲਗਾਉਣ ਦੇ ਟੀਚੇ ਦੇ ਮੁਕਾਬਲੇ 90 ਲੱਖ ਬੂਟੇ ਲਗਾਏ

ਚੰਡੀਗੜ੍ਹ : ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025' ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਜਿਸਦਾ ਉਦੇਸ਼ ਹਰਿਆਲੀ ਨੂੰ ਬਰਕਰਾਰ ਰੱਖਣਾ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਮਿੱਟੀ ਦੀ ਸੰਭਾਲ ਕਰਨਾ ਹੈ। ਇਸ ਐਕਟ ਦਾ ਵਿਸਥਾਰ ਪੰਜਾਬ ਦੇ ਸਾਰੇ ਸ਼ਹਿਰੀ ਖੇਤਰਾਂ ਤੱਕ ਕੀਤਾ ਜਾ ਸਕੇਗਾ। ਐਕਟ ਮੁਤਾਬਿਕ, ਨਗਰ ਕੌਂਸਲ, ਨਗਰ ਨਿਗਮ, ਨੋਟੀਫਾਈਡ ਏਰੀਆ ਕਮੇਟੀ, ਟਾਊਨ ਏਰੀਆ ਕਮੇਟੀ ਜਾਂ ਕਿਸੇ ਵੀ ਸ਼ਹਿਰੀ ਵਿਕਾਸ ਅਥਾਰਟੀ/ਸਰਕਾਰੀ ਸੰਸਥਾ ਦੀਆਂ ਸੀਮਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਸ ਵਿੱਚ ਇੱਕ ਟ੍ਰੀ ਅਫਸਰ ਦੀ ਵਿਵਸਥਾ ਵੀ ਹੈ ਜੋ ਪੰਜਾਬ ਵਿੱਚ ਸ਼ਹਿਰੀ ਸਥਾਨਕ ਇਕਾਈਆਂ ਦਾ ਇੱਕ ਕਾਰਜਕਾਰੀ ਅਫਸਰ ਜਾਂ ਸੂਬਾ ਸਰਕਾਰ ਵੱਲੋਂ ਨੋਟੀਫਾਈ ਕੋਈ ਹੋਰ ਅਧਿਕਾਰੀ ਹੋਵੇਗਾ।

ਐਕਟ ਦੀ ਧਾਰਾ 4 ਅਨੁਸਾਰ, ਕੋਈ ਵੀ ਵਿਅਕਤੀ ਸ਼ਹਿਰੀ ਖੇਤਰਾਂ ਵਿੱਚ ਖੜ੍ਹਾ ਕੋਈ ਵੀ ਰੁੱਖ ਨਹੀਂ ਕੱਟੇਗਾ ਅਤੇ ਕਿਸੇ ਵੀ ਸ਼ਹਿਰੀ ਖੇਤਰ ਵਿੱਚ ਮਨੁੱਖੀ ਦਖਲਅੰਦਾਜ਼ੀ ਤੋਂ ਬਿਨਾਂ ਪੂਰੀ ਤਰ੍ਹਾਂ ਮਰ ਚੁੱਕੇ ਜਾਂ ਡਿੱਗ ਚੁੱਕੇ ਰੁੱਖ ਤੋਂ ਇਲਾਵਾ ਕਿਸੇ ਵੀ ਹੋਰ ਰੁੱਖ ਨੂੰ ਨਹੀਂ ਕੱਟੇਗਾ, ਨਾ ਹੀ ਹਟਾਏਗਾ ਤੇ ਨਾ ਹੀ ਨਿਪਟਾਰਾ ਕਰੇਗਾ। ਐਕਟ ਦੀ ਧਾਰਾ 5 ਵਿੱਚ ਕੁਝ ਉਪਬੰਧ ਅਤੇ ਖਾਸ ਸ਼ਰਤਾਂ ਸ਼ਾਮਿਲ ਹਨ ਜਿਨ੍ਹਾਂ ਮੁਤਾਬਕ ਰੁੱਖ ਨੂੰ ਕੱਟਿਆ ਜਾ ਸਕਦਾ ਹੈ ਜਦੋਂ ਕਿ ਧਾਰਾ 9, ਧਾਰਾ 4 ਦੀ ਉਲੰਘਣਾ ਦੀ ਸੂਰਤ ਵਿੱਚ ਰੁੱਖਾਂ ਨੂੰ ਕੱਟਣ ਜਾਂ ਹਟਾਉਣ ਲਈ ਪੈਨੇਲਟੀ ਨਾਲ ਸੰਬੰਧਿਤ ਹੈ। ਅੱਜ ਇੱਥੇ ਜੰਗਲਾਤ ਭਵਨ ਵਿਖੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਇੰਚਾਰਜ ਲਾਲ ਚੰਦ ਕਟਾਰੂਚੱਕ ਨੂੰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਨੁੱਖੀ ਜੀਵਨ ਲਈ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਸੁੱਕੇ, ਮਰੇ ਹੋਏ ਅਤੇ ਖਤਰਨਾਕ ਰੁੱਖਾਂ ਨੂੰ ਕੱਟਿਆ ਜਾ ਰਿਹਾ ਹੈ। ਪਹਿਲੇ ਪੜਾਅ ਵਿੱਚ 25000 ਸੁੱਕੇ ਰੁੱਖ ਕੱਟੇ ਜਾਣਗੇ।

ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਪੌਦੇ ਲਗਾਉਣ ਦੇ ਟੀਚੇ ਨੂੰ ਪਾਰ ਕਰਨ ਦੇ ਸਬੰਧ ਵਿੱਚ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੁਣ ਤੱਕ 90 ਲੱਖ ਬੂਟੇ ਲਗਾਏ ਜਾ ਚੁੱਕੇ ਹਨ ਜਦੋਂ ਕਿ ਬੂਟੇ ਲਗਾਉਣ ਦਾ ਅਸਲ ਟੀਚਾ 80.5 ਲੱਖ ਸੀ। ਹਰੇਕ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ ਉਲੀਕੀ ਗਈ ਸੀ। ਮੰਤਰੀ ਨੇ ਰੋਪੜ (ਸ੍ਰੀ ਆਨੰਦਪੁਰ ਸਾਹਿਬ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ), ਸ਼ਹੀਦ ਭਗਤ ਸਿੰਘ ਨਗਰ (ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਦੇ ਆਲੇ ਦੁਆਲੇ ਦੇ ਖੇਤਰ 'ਤੇ ਧਿਆਨ ਕੇਂਦਰਿਤ ਕਰਦੇ ਹੋਏ), ਸੰਗਰੂਰ, ਪਠਾਨਕੋਟ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਹਾਈਵੇਅ ਦੇ ਸੱਜੇ-ਖੱਬੇ ਦੋਵੇਂ ਪਾਸੇ ਪੌਦੇ ਲਗਾਉਣ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਵੀਡੀਓ ਕਾਨਫਰੰਸਿੰਗ ਰਾਹੀਂ ਡੀ.ਐਫ.ਓਜ਼ ਨਾਲ ਗੱਲਬਾਤ ਕਰਦਿਆਂ ਅਤੇ ਸੰਗਰੂਰ ਵਿਖੇ ਇਸ ਸਬੰਧੀ ਠੋਸ ਕਦਮ ਚੁੱਕਣ ਦੀ ਪ੍ਰਸ਼ੰਸਾ ਕਰਦਿਆਂ, ਸ੍ਰੀ ਕਟਾਰੂਚੱਕ ਨੇ ਸਾਰਿਆਂ ਨੂੰ ਪੂਰੇ ਜੋਸ਼ ਅਤੇ ਸਮਰਪਣ ਨਾਲ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਕਿਹਾ। ਇਸ ਮੌਕੇ ਮੰਤਰੀ ਨੇ ਸਵਰਗੀ ਕਵੀ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਕਵਿਤਾ ਮੁਕਾਬਲਿਆਂ ਦੇ ਸਬੰਧ ਵਿੱਚ ਸ਼੍ਰੇਣੀਆਂ ਦੇ ਮੁੜ ਵਰਗੀਕਰਨ ਨੂੰ ਵੀ ਪ੍ਰਵਾਨਗੀ ਦਿੱਤੀ। ਸੋਧ ਅਨੁਸਾਰ ਹੁਣ ਪ੍ਰਾਇਮਰੀ ਸ਼੍ਰੇਣੀ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ, ਸੈਕੰਡਰੀ ਸ਼੍ਰੇਣੀ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਸ਼ਾਮਲ ਹੋਵੇਗੀ ਜਦੋਂ ਕਿ ਨੌਵੀਂ ਤੋਂ ਬਾਰ੍ਹਵੀਂ ਜਮਾਤ ਨੂੰ ਸੀਨੀਅਰ ਸੈਕੰਡਰੀ ਸ਼੍ਰੇਣੀ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ, ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਐਮ ਡੀ ਪਰਵੀਨ ਕੁਮਾਰ, ਏ.ਪੀ.ਸੀ.ਸੀ.ਐਫ. ਕਮ ਸੀ.ਈ.ਓ. ਪਨਕੈਂਪਾ ਸੌਰਵ ਗੁਪਤਾ, ਏ.ਪੀ.ਸੀ.ਸੀ.ਐਫ. (ਪ੍ਰਬੰਧਨ) ਬਸੰਤਾ ਰਾਜ ਕੁਮਾਰ, ਸੀ.ਸੀ.ਐਫ. (ਹਿੱਲਸ) ਨਿਧੀ ਸ੍ਰੀਵਾਸਤਵ, ਅਤੇ ਸੀ.ਸੀ.ਐਫ. ਜੰਗਲੀ ਜੀਵ ਸਾਗਰ ਸੇਤੀਆ ਸ਼ਾਮਿਲ ਸਨ।

Have something to say? Post your comment

 

More in Chandigarh

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ