Wednesday, December 10, 2025

Chandigarh

ਕੇਂਦਰ ਪੰਜਾਬ ਨੂੰ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਕਰੇ : ਚੀਮਾ

August 21, 2025 07:31 PM
SehajTimes

ਜੀ.ਐਸ.ਟੀ ਮੰਤਰੀ ਸਮੂਹ ਦੀਆਂ ਮੀਟਿੰਗਾਂ ਵਿਚ ਕੀਤੀ ਸ਼ਿਰਕਤ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਪਾਸੋਂ ਜੋਰਦਾਰ ਮੰਗ ਕੀਤੀ ਹੈ ਕਿ ਉਹ ਕੇਂਦਰ ਵੱਲ ਪੰਜਾਬ ਦੇ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਵਿੱਤੀ ਨੁਕਸਾਨ ਦੀ ਤੁਰੰਤ ਭਰਪਾਈ ਕਰੇ। ਸਿਹਤ ਅਤੇ ਬੀਮਾ, ਰੇਟ ਤਰਕਸੰਗਤ ਬਣਾਉਣ, ਮੁਆਵਜ਼ਾ ਸੈਸ ਵਿਸ਼ਿਆਂ ਨੂੰ ਲੈ ਕੇ ਹੋਈਆਂ ਜੀ.ਐਸ.ਟੀ ਮੰਤਰੀ ਸਮੂਹ ਦੀਆਂ ਦੋ ਦਿਨਾਂ ਮੀਟਿੰਗਾਂ ਵਿਚ ਭਾਗ ਲੈਣ ਬਾਅਦ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਚੀਮਾ ਨੇ ਕਿਹਾ 2017 ਵਿਚ ਮੁਲਕ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਕ ਰਾਸ਼ਟਰ-ਇਕ ਕਰ ਫਾਰਮੂਲੇ ਤਹਿਤ ਵਸਤੂ ਤੇ ਸੇਵਾਵਾਂ ਕਰ (ਜੀ.ਐਸ.ਟੀ) ਲਾਗੂ ਕੀਤੇ ਜਾਣ ਉਪਰੰਤ ਪੰਜਾਬ ਦਾ ਕੁੱਲ 1,11,045 ਕਰੋੜ ਦਾ ਵਿੱਤੀ ਨੁਕਸਾਨ ਹੋਇਆ ਹੈ। ਉਨਾਂ ਕਿਹਾ ਕਿ ਲਗਭਗ 60 ਹਜ਼ਾਰ ਕਰੋੜ ਰੁਪਏ ਕੇਂਦਰ ਵੱਲੋਂ ਮੁਆਵਜ਼ੇ ਵਜੋਂ ਦਿੱਤੇ ਜਾਣ ਬਾਅਦ ਵੀ 50 ਹਜ਼ਾਰ ਕਰੋੜ ਪੰਜਾਬ ਦੇ ਕੇਂਦਰ ਵੱਲ ਬਕਾਇਆ ਪਏ ਹਨ। ਉਨਾਂ ਕਿਹਾ ਕਿ ਜੀ.ਐਸ.ਟੀ ਲਾਗੂ ਬਾਅਦ ਕੇਂਦਰ ਸਰਕਾਰ ਨੇ ਸੂਬਿਆਂ ਦੇ ਵਿੱਤੀ ਘਾਟੇ ਬਦਲੇ 5 ਸਾਲ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਵੱਲੋਂ ਇਹ ਮੁਆਵਜ਼ਾ ਬੰਦ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਜੀ.ਐਸ.ਟੀ ਰੇਟਾਂ ਨੂੰ ਤਰਕਸੰਗਤ ਬਣਾਉਣ ਦੇ ਖਿਲਾਫ਼ ਨਹੀ ਹੈ ਪਰ ਸ਼ਰਤ ਇਹ ਕਿ ਇਸ ਨਾਲ ਸੂਬਿਆਂ ਨੂੰ ਹੇਣ ਵਾਲੇ ਵਿੱਤੀ ਨੁਕਸਾਨ ਦੀ ਭਰਪਾਈ ਦੀ ਵਿਵਸਥਾ ਜ਼ਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੀ ਵਿੱਤੀ ਵਿਵਸਥਾ ਨੂੰ ਲਗਾਤਾਰ ਤਬਾਹ ਕੀਤਾ ਜਾ ਰਿਹਾ ਹੈ ਜੋਂ ਮੁਲਕ ਦੇ ਸੰਘੀ ਢਾਂਚੇ ਤੇ ਵੱਡਾ ਹਮਲਾ ਹੈ। ਸ. ਚੀਮਾ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਪੰਜਾਬ ਦੇ ਫੰਡ ਵੀ ਜਾਰੀ ਕਰਨ ਤੋਂ ਭੱਜ ਰਹੀ ਹੈ। ਉਨਾਂ ਕਿਹਾ ਕਿ ਜੀ.ਐਸ.ਟੀ ਤੋਂ ਇਲਾਵਾ ਵੀ ਪੇਂਡੂ ਵਿਕਾਸ ਫੰਡ ਦੇ 8000 ਕਰੋੜ ਅਤੇ ਪ੍ਰਧਾਨ ਮੰਤਰੀ ਸੜਕ ਯੋਜਨਾਂ ਦੇ ਲਗਭਗ 1000 ਕਰੋੜ ਤੋਂ ਵਧੇਰੇ ਰੁਪਏ ਵੀ ਜਾਰੀ ਨਹੀਂ ਕੀਤੇ ਜਾ ਰਹੇ। ਉਨ੍ਹਾਂ ਕਿਹਾ ਕਿ ਜੀ.ਐਸ.ਟੀ ਲਾਗੂ ਕਰਨ ਸਮੇਂ ਸਾਰੇ ਰਾਜਾਂ ਸਹਿਮਤੀ ਦੇ ਕੇ ਮੁਲਕ ਨਾਲ ਖੜੇ ਸਨ ਪਰ ਅੱਜ ਜਦੋਂ ਸੂਬਿਆਂ ਦੇ ਵਿੱਤੀ ਨੁਕਸਾਨ ਦੀ ਭਰਪਾਈ ਦਾ ਮੁੱਦਾ ਉਠਦਾ ਹੈ ਤਾਂ ਕੇਂਦਰ ਵੱਲੋਂ ਅੱਖਾਂ ਫੇਰ ਲਈਆਂ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ 27 ਵਾਰ ਜੀ.ਐਸ.ਟੀ ਵਿਚ ਸੋਧਾਂ ਕੀਤੀਆਂ ਹਨ ਅਤੇ 15 ਵਾਰੀ ਦਰਾਂ ਵਿਚ ਘਾਟਾ-ਵਾਧਾ ਕੀਤਾ ਹੈ ਅਤੇ ਹੁਣ ਮੁੜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 5 ਫੀਸਦ ਅਤੇ 18 ਫੀਸਦ ਦੀਆਂ ਦੋ ਟੈਕਸ ਦਰਾਂ ਲਾਗੂ ਕੀਤੇ ਜਾਣ ਦੇ ਪ੍ਰਸਤਾਵ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ ਦੀਆਂ ਨਵੀਆਂ ਤਬਦੀਲੀਆਂ ਲਾਗੂ ਹੋਣ ਦੀ ਸੂਰਤ ਵਿਚ ਵੀ ਰਾਜਾਂ ਦੇ ਵਿੱਤੀ ਨੁਕਸਾਨ ਦੀ ਭਰਪਾਈ ਦੀ ਜਿੰਮੇਵਾਰੀ ਕੇਂਦਰ ਸਰਕਾਰ ਨੂੰ ਚੁੱਕਣੀ ਚਾਹੀਦੀ ਹੈ।
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਉਹਨਾਂ ਕਿਹਾ ਕਿ ਇਹ ਸਰਕਾਰ ਬਿਨਾਂ ਮੁਕੰਮਲ ਹੱਲ ਲੱਭੇ ਜੀ.ਐਸ.ਟੀ ਪ੍ਰਣਾਲੀ ਵਿੱਚ ਲਗਾਤਾਰ ਬਦਲਾਵ ਕਰ ਰਹੀ ਹੈ ਜਿਸ ਸਦਕਾ ਕਰਦਾਤਾ ਖੁਆਰ ਹੋ ਰਹੇ ਹਨ ਅਤੇ ਮੁਲਕ ਦਾ ਵਿੱਤੀ ਢਾਂਚਾ ਟੁੱਟ ਰਿਹਾ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਕੇਂਦਰ ਨੇ ਦੱਸੀਆਂ ਕਿ 31 ਅਕਤੂਬਰ ਤੱਕ ਕਰਜ਼ ਅਦਾਇਗੀ ਖਤਮ ਹੋ ਜਾਵੇਗੀ ਅਤੇ ਸਿਨ ਟੈਕਸ ਜੋ ਸੂਬਿਆਂ ਦੇ ਮੁਆਵਜ਼ੇ ਲਈ ਲਗਾਇਆ ਗਿਆ ਸੀ ਵੀ ਬੰਦ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜੀ.ਐਸ.ਟੀ ਦੀ ਰੇਟ ਤਰਕਸੰਗਤਾ ਵਿਚ ਗੈਰ-ਜਿੰਮੇਵਾਰੀ ਵਾਲੀ ਹੈ। ਉਨਾਂ ਉਦਾਹਰਣ ਦਿੱਤੀ ਕਿ ਇਕ ਪਾਸੇ ਤਾਂ ਸਿਹਤ ਅਤੇ ਬੀਮਾਂ ਤੋਂ ਜੀ.ਐਸ.ਟੀ ਦੀ ਛੋਟ ਦਿੱਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਕੱਚੇ ਤੰਬਾਕੂ ਤੇ ਪਹਿਲਾਂ ਸਿਨ ਟੈਕਸ 100 ਫੀਸਦ ਤੇ ਕਰੀਬ ਸੀ ਜੋ ਹੁਣ ਘਟਾ ਕੇ 40 ਫੀਸਦ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਸਮਾਜ ਲਈ ਹਾਨੀਕਾਰਕ ਵਸਤਾਂ ਤੇ ਸਿਨ ਟੈਕਸ ਘਟਾਉਣਾ ਆਪਣੇ ਆਪ ਵਿਚ ਸਮਾਜ ਵਿਰੋਧੀ ਕਦਮ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ