Tuesday, December 02, 2025

Chandigarh

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ; 60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

August 21, 2025 07:41 PM
SehajTimes

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀਡੀਪੀਓ) ਫਿਰੋਜ਼ਪੁਰ ਵਿਖੇ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਤਹਿਸੀਲ ਤਲਵੰਡੀ ਭਾਈ ਦੇ ਪਿੰਡ ਲੱਲੇ ਦੇ ਇੱਕ ਵਸਨੀਕ ਦੁਆਰਾ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਸਨੇ ਇੱਕ ਨਿੱਜੀ ਬੈਂਕ ਤੋਂ ਖੇਤੀਬਾੜੀ ਕਰਜ਼ੇ ਦੀ ਲਿਮਿਟ ਬਣਾਉਣ ਲਈ ਅਰਜ਼ੀ ਦਿੱਤੀ ਸੀ ਜਿਸ ਵਿੱਚ ਉਸਨੇ ਆਪਣੀ ਮਾਲਕੀ ਵਾਲੀ ਜ਼ਮੀਨ ਦੇ ਨਾਲ ਪੰਚਾਇਤੀ ਜ਼ਮੀਨ ਦੇ ਖੇਤਰ ਦਾ ਵੀ ਜ਼ਿਕਰ ਕੀਤਾ ਸੀ ਜਿਸਨੂੰ ਉਹ ਨਿਲਾਮੀ ਤੇ ਲੈਣ ਪਿੱਛੋਂ ਖੇਤੀ ਕਰ ਰਿਹਾ ਸੀ। ਬੈਂਕ ਨੇ ਕਰਜ਼ਾ ਲਿਮਟ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਡੀਡੀਪੀਓ ਦਫ਼ਤਰ ਨੂੰ ਸੂਚਿਤ ਕਰ ਦਿੱਤਾ।
ਸ਼ਿਕਾਇਤ ਦੇ ਅਨੁਸਾਰ ਉਕਤ ਕਲਰਕ ਨੇ ਸ਼ਿਕਾਇਤਕਰਤਾ ਨੂੰ ਪੰਚਾਇਤੀ ਜ਼ਮੀਨ ਦੇ ਵੇਰਵੇ ਬੈਂਕ ਦੀ ਲਿਮਟ ਲਈ ਜਮ੍ਹਾਂ ਕਰਵਾਉਣ ਵਿਰੁੱਧ ਧਮਕਾਇਆ ਅਤੇ ਉਸ ਵਿਰੁੱਧ ਕੋਈ ਸਰਕਾਰੀ ਕਾਰਵਾਈ ਕਰਨ ਤੋਂ ਬਚਣ ਲਈ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਬਾਅਦ ਵਿੱਚ ਉਕਤ ਕਲਰਕ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।
ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਫਿਰੋਜ਼ਪੁਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 60000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਕਲਰਕ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

 

More in Chandigarh

ਐਸ ਏ ਐਸ ਨਗਰ ਪੁਲਿਸ ਵੱਲੋਂ ਡੇਰਾਬੱਸੀ ਵਿਖੇ ਕਾਸੋ ਓਪਰੇਸ਼ਨ; ਇੱਕ ਵਿਅਕਤੀ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

'ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ