ਸ੍ਰੀ ਮੁਕਤਸਰ ਸਾਹਿਬ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਪੀ.ਈ.ਪੀ ਤਹਿਤ ਬਲਾਕ ਮੁਕਤਸਰ -1 ਦੇ ਬਲਾਕ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੁਕਤਸਰ ਵਿਖੇ ਕਰਵਾਏ ਗਏ।
ਇਹ ਮੁਕਾਬਲੇ ਬਲਾਕ ਮੁਕਤਸਰ -1 ਦੇ ਬਲਾਕ ਨੋਡਲ ਅਫਸਰ ਸੁਖਵਿੰਦਰ ਪਾਲ ਸਿੰਘ, ਸਹਾਇਕ ਬਲਾਕ ਨੋਡਲ ਅਫ਼ਸਰ ਪ੍ਰੀਤਮ ਸਿੰਘ ਅਤੇ ਮੁੱਖ ਪ੍ਰਬੰਧਕ ਪੂਜਾ ਬੱਤਰਾ ਲੈਕਚਰਾਰ ਪੰਜਾਬੀ ਦੀ ਯੋਗ ਰਹਿਨੁਮਾਈ ਹੇਠ ਕਰਵਾਏ ਗਏ।
ਇਹਨਾਂ ਮੁਕਾਬਲਿਆਂ ਵਿੱਚ ਪ੍ਰਵੀਨ ਸ਼ਰਮਾ ਲੈਕਚਰਾਰ ਅਰਥ ਸ਼ਾਸ਼ਤਰ, ਨਵਦੀਪ ਕੌਰ ਇੰਗਲਿਸ਼ ਮਿਸਟਰੈਸ, ਨਸੀਬ ਕੌਰ ਲੈਕਚਰਾਰ ਪੰਜਾਬੀ ਅਤੇ ਤੇਜਿੰਦਰ ਸਿੰਘ ਰਿਟਾਇਰਡ ਲੈਕਚਰਾਰ ਨੇ ਜਜਮੈਂਟ ਦੀ ਭੂਮਿਕਾ ਨਿਭਾਈ। ਇਸੇ ਤਰ੍ਹਾਂ ਰਜਿਸਟਰੇਸ਼ਨ ਦੇ ਲਈ ਪ੍ਰਭਜੀਤ ਸਿੰਘ ਇੰਗਲਿਸ਼ ਮਾਸਟਰ, ਜਸਮਤ ਸਿੰਘ ਕੰਪਿਊਟਰ ਫੈਕਲਟੀ ਨੇ ਅਹਿਮ ਭੂਮਿਕਾ ਨਿਭਾਈ।
ਇਹਨਾਂ ਮੁਕਾਬਲਿਆਂ ਵਿੱਚ ਪਹੁੰਚੀਆਂ ਹੋਈਆਂ ਟੀਮਾਂ ਵਿੱਚੋਂ ਰੋਲ ਪਲੇਅ ਮੁਕਾਬਲੇ ਦੇ ਵਿੱਚ ਸਰਕਾਰੀ ਹਾਈ ਸਕੂਲ (ਲੜਕੇ) ਭੰਗੇਵਾਲਾ ਦੇ ਵਿਦਿਆਰਥੀਆਂ ਨੇ ਪਹਿਲਾਂ ਸਥਾਨ ਹਾਸਿਲ ਕੀਤਾ ਅਤੇ ਇਸੇ ਤਰ੍ਹਾਂ ਹੀ ਲੋਕ ਨਾਚ ਮੁਕਾਬਲੇ ਦੇ ਵਿੱਚ ਸ਼ਹੀਦ ਪ੍ਰਭਜੋਤ ਸਿੰਘ ਸਰਕਾਰੀ ਹਾਈ ਸਕੂਲ ਬੂੜਾ ਗੁੱਜਰ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ।
ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਇਸ ਮੁਕਾਬਲੇ ਦੇ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ ਨਾਲ ਸਟਾਫ ਵੀ ਹਾਜ਼ਰ ਸੀ। ਮੁਕਾਬਲੇ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।