Wednesday, December 03, 2025

Chandigarh

ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

August 21, 2025 08:19 PM
SehajTimes

ਪਹਿਲੇ ਪੜਾਅ ਵਿੱਚ 9 ਜਿਲ੍ਹਿਆਂ ਦੀ ਪੰਚਾਇਤੀ ਜ਼ਮੀਨ ´ਤੇ 65 ਏਕੜ ਵਿੱਚ ਲੱਗਣਗੇ ਫ਼ਲਾਂ ਦੇ ਬਾਗ਼

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਲਈ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਪੌਦਿਆਂ ਦੇ ਬਾਗ ਲਗਾਏਗੀ। ਇਸੇ ਮੰਤਵ ਅਧੀਨ ਅੱਜ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਮੋਹਿੰਦਰ ਭਗਤ ਅਤੇ ਪੇਂਡੂ ਵਿਕਾਸ 'ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਂਝੇ ਤੌਰ ਚੰਡੀਗੜ ਵਿਖੇ ‘ਅਪਣਾ ਪਿੰਡ – ਅਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਮੁਹਿੰਮ ਦੀ ਸੁਰੂਆਤ ਬਾਗਬਾਨੀ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਆਪਸੀ ਸਹਿਯੋਗ ਨਾਲ ਕੀਤੀ ਗਈ ਹੈ।

‘ਆਪਣਾਂ ਪਿੰਡ-ਆਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਨੂੰ ਰੰਗਲਾ ਪੰਜਾਬ ਅਤੇ ਹਰਿਆ ਭਰਿਆ ਪੰਜਾਬ ਬਣਾਉਣਾ ਹੈ। ਉਨ੍ਹਾ ਕਿਹਾ ਕਿ ਇਸੇ ਮੰਤਵ ਤਹਿਤ ਅੱਜ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਲਗਾਏ ਜਾਣ ਵਾਲੇ ਬਾਗਾਂ ਦਾ ਰੱਖ ਰਖਾਅ ਦਾ ਕੰਮ ਪਹਿਲੇ 3 ਸਾਲਾਂ ਮਗਨਰੇਗਾ ਵੱਲੋਂ ਕੀਤਾ ਜਾਵੇਗਾ। ਇਸ ਨਾਲ ਮਗਨਰੇਗਾ ਅਧੀਨ ਕੰਮ ਕਰਦੇ ਕਾਮਿਆਂ ਦੇ ਰੋਜ਼ਗਾਰ ਵਿੱਚ ਹੋਰ ਵਾਧਾ ਹੋਵੇਗਾ। ਉਨ੍ਹਾ ਕਿਹਾ ਕਿ 3 ਸਾਲਾਂ ਬਾਅਦ ਇਹ ਬਾਗ਼ ਪਿੰਡਾਂ ਦੀਆਂ ਪੰਚਾਇਤਾਂ ਦੇ ਦਿੱਤਾ ਜਾਣਗੇ। ਉਸ ਉਪਰੰਤ ਇਹਨਾਂ ਬਾਗ਼ਾਂ ਤੋਂ ਹੋਣ ਵਾਲੀ ਆਮਦਨ ਜ਼ਮੀਨ ਨਾਲ ਸਬੰਧ ਪੰਚਾਇਤ ਨੂੰ ਜਾਵੇਗੀ ਜੋਕਿ ਪਿੰਡਾਂ ਦੇ ਵਿਕਾਸ ਤੇ ਖ਼ਰਚ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਇਹਨਾਂ ਬਾਗਾਂ ਤੋਂ ਪ੍ਰਾਪਤ ਹੋਣ ਵਾਲੇ ਫ਼ਲਾਂ ਦੀ ਪ੍ਰੋਸੈਸਿੰਗ ਨਾਲ ਸੈਲਫ ਹੈਲਪ ਗਰੁੱਪਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ ।

ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਵਿੱਚ ਸੂਬੇ ਦੇ 9 ਜਿਲ੍ਹਿਆਂ ਦੀ ਪੰਚਾਇਤੀ ਜ਼ਮੀਨਾਂ ਤੇ 65 ਏਕੜ ਵਿੱਚ ਬਾਗ ਲਗਾਏ ਜਾਣੇਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲੇ ਪੜਾਅ ਵਿੱਚ ਜਿਲ੍ਹਾ ਗੁਰਦਾਸਪੁਰ ਵਿੱਚ 5 ਏਕੜ ਜ਼ਮੀਨ ਤੇ ਬਾਗ ਲਗਾਏ ਜਾਣਗੇ, ਇਸੇ ਤਰ੍ਹਾਂ ਹੁਸ਼ਿਆਰਪੁਰ-22 ਏਕੜ, ਜਲੰਧਰ-2.5 ਏਕੜ, ਲੁਧਿਆਣਾਂ -5 ਏਕੜ, ਪਠਾਨਕੋਟ 15 ਏਕੜ, ਅੰਮ੍ਰਿਤਸਰ -2 ਏਕੜ, ਕਪੂਰਥਲਾ-4 ਏਕੜ, ਬਠਿੰਡਾ-6 ਏਕੜ ਅਤੇ ਮਲੇਰਕੋਟਲਾ ਵਿੱਚ 4 ਏਕੜ ਪੰਚਾਇਤੀ ਜ਼ਮੀਨਾਂ ਤੇ ਬਾਗ ਲਗਾਏ ਜਾਣਗੇ। ਇਸ ਮੁਹਿੰਮ ਦੀ ਸੁਰੂਆਤ ਕਰਦੇ ਹੋਏ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਵੱਲੋਂ ਇਕ ਕਿਤਾਬਚਾ ਵੀ ਜਾਰੀ ਕੀਤਾ ਗਿਆ। ਉਨ੍ਹਾ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਮਤਾ ਪਾ ਕੇ ਪੰਚਾਇਤੀ ਜ਼ਮੀਨ ਤੇ ਬਾਗ਼ ਲਗਾਉਣ ਲਈ ਪਹੁੰਚ ਸਰਕਾਰ ਨੂੰ ਪਹੁੰਚ ਕਰ ਸਕਦੀਆਂ ਹਨ।

ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਪਹਿਲਾ ਸੂਬੇ ਦਾ ਨਹਿਰੀ ਪਾਣੀ ਇਸਤੇਮਾਲ ਨਹੀਂ ਹੋ ਰਿਹਾ ਸੀ ਪਰ ਮੁੱਖ ਮੰਤਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਲ ਸਰੋਤ ਵਿਭਾਗ ਨਹਿਰਾਂ ਦਾ ਪਾਣੀ ਖੇਤਾਂ ਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਉਹਨਾਂ ਕਿਹਾ ਪੰਜਾਬ ਸਰਕਾਰ ਦੀ ਇਸ ਨਿਕੇਲੀ ਪਹਿਲ ਨਾਲ ਪਿੰਡਾਂ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਮਿਲੇਗਾ ਅਤੇ ਧਰਤੀ ਹੇਠਲਾ ਪਾਣੀ ਵੀ ਬਚੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਗਲੋਬਲ ਵਾਰਮਿੰਗ ਨੂੰ ਘਟਾਉਣ ਵਿੱਚ ਵੀ ਸਹਾਈ ਹੋਣਗੇ। ਮੰਤਰੀ ਸ੍ਰੀ ਸੌਂਦ ਨੇ ਪਿੰਡਾਂ ਦੀ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਪਿੰਡਾਂ ਦੇ ਆਰਥਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਇਲਾਕੇ ਨੂੰ ਹਰਿਆ ਭਰਿਆ ਬਣਾਉਣ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਬਾਗ਼ ਲਗਾਉਣ ਲਈ ਸਰਕਾਰ ਨੂੰ ਪਹੁੰਚ ਕਰਨ।

ਇਸ ਮੌਕੇ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤਾਂ ਸ੍ਰੀ ਅਜੀਤ ਬਾਲਾਜੀ ਜੋਸ਼ੀ, ਖੇਤੀਬਾੜੀ ਕਮਿਸ਼ਨਰ ਸ੍ਰੀਮਤੀ ਬਬੀਤਾ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸੈਲਿੰਦਰ ਕੌਰ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਸ੍ਰੀ ਓਮਾ ਸੰਕਰ ਗੁਪਤਾ, ਸੰਯੁਕਤ ਵਿਕਾਸ ਕਮਿਸ਼ਨਰ- ਕਮ - ਕਮਿਸ਼ਨਰ ਮਗਨਰੇਗਾ ਡਾ. ਸ਼ੇਨਾ ਅਗਰਵਾਲ, ਮੁੱਖ ਭੂਮੀ ਪਾਲ ਸ਼੍ਰੀ ਮੋਹਿੰਦਰ ਸਿੰਘ ਸੈਣੀ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੋ ਹਾਜ਼ਰ ਸਨ।

Have something to say? Post your comment

 

More in Chandigarh

'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ, ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ

'ਯੁੱਧ ਨਸ਼ਿਆਂ ਵਿਰੁੱਧ': 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਐਸ ਏ ਐਸ ਨਗਰ ਪੁਲਿਸ ਵੱਲੋਂ ਡੇਰਾਬੱਸੀ ਵਿਖੇ ਕਾਸੋ ਓਪਰੇਸ਼ਨ; ਇੱਕ ਵਿਅਕਤੀ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ