Friday, October 17, 2025

Chandigarh

‘ਯੁੱਧ ਨਸ਼ਿਆਂ ਵਿਰੁੱਧ’: 173ਵੇਂ ਦਿਨ, ਪੰਜਾਬ ਪੁਲਿਸ ਨੇ 345 ਥਾਵਾਂ ’ਤੇ ਕੀਤੀ ਛਾਪੇਮਾਰੀ ; 70 ਨਸ਼ਾ ਤਸਕਰ ਕਾਬੂ

August 21, 2025 08:25 PM
SehajTimes

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁੰਕਮਲ ਖ਼ਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 173ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 345 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਨਾਲ ਸੂਬੇ ਭਰ ਵਿੱਚ 70 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 51 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ 173 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 26,723 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 5.9 ਕਿਲੋ ਹੈਰੋਇਨ, 5 ਕਿਲੋ ਅਫੀਮ, 2135 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 51,300 ਰੁਪਏ ਦੀ ਡਰੱਗ ਮਲੀ ਵੀ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 363 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ