ਜੋਗਾ : ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਮਾਨਸਾ ਭੁਪਿੰਦਰ ਕੌਰ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਮਾਨਸਾ ਡਾ. ਪਰਮਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ 69ਵੀਂਆਂ ਗਰਮ ਰੁੱਤ ਜਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਵਿੱਚ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਸਕੂਲ ਮੁਖੀ ਹੇਮਾ ਗੁਪਤਾ ਨੇ ਜੇਤੂ ਖਿਡਾਰੀਆਂ ਅਤੇ ਟੀਮ ਇੰਚਾਰਜ਼ ਹਰਦੀਪ ਸਿੰਘ ਨੂੰ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਸਕੂਲ ਦੇ ਖਿਡਾਰੀ ਭਵਿੱਖ ਵਿੱਚ ਵੀ ਸਖਤ ਮਿਹਨਤ ਕਰਕੇ ਹੋਰ ਵੱਡੀਆਂ ਪ੍ਰਾਪਤੀਆਂ ਕਰਦੇ ਰਹਿਣਗੇ। ਟੀਮ ਇੰਚਾਰਜ਼ ਹਰਦੀਪ ਸਿੰਘ ਨੇ ਦੱਸਿਆ ਕਿ ਸਕੂਲ ਦੇ ਖਿਡਾਰੀਆਂ ਨੇ ਜੋਨ ਜੋਗਾ ਦੀ ਅਗਵਾਈ ਕਰਦਿਆਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ (ਲੜਕੇ) ਵਿੱਚ ਜਿਲ੍ਹੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਸਕੂਲ ਇੰਚਾਰਜ ਹੇਮਾ ਗੁਪਤਾ, ਸ਼ਰਨਜੀਤ ਕੌਰ, ਰਜਿੰਦਰ ਕੌਰ, ਪੂਜਾ ਰਾਣੀ, ਪ੍ਰਿਅੰਕਾ ਰਾਣੀ, ਪੂਜਾ ਬਾਂਸਲ, ਰਜਿੰਦਰ ਕੌਰ (ਕੰਪਿ.), ਹਰਜਿੰਦਰ ਕੌਰ, ਮਨਦੀਪ ਕੌਰ, ਹਰਦੀਪ ਸਿੰਘ, ਗੁਰਵੀਰ ਸਿੰਘ, ਪਰਦੀਪ ਕੁਮਾਰ, ਸੁਰਿੰਦਰ ਸਿੰਘ, ਮੇਲਾ ਸਿੰਘ, ਰਿਪਨਦੀਪ ਕੌਰ ਤੇ ਹਰਜੀਤ ਸਿੰਘ ਸਮੇਤ ਸਮੂਹ ਵਿਦਿਆਰਥੀ ਮੌਜੂਦ ਸਨ।