ਪਟਿਆਲਾ : ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ। ਜ਼ੋਨਲ ਅੰਡਰ-14 (ਲੜਕੇ) ਲਾਅਨ ਟੈਨਿਸ ਟੂਰਨਾਮੈਂਟ ਵਿੱਚ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਪਹਿਲਾ, ਯਾਦਵਿੰਦਰਾ ਪਬਲਿਕ ਸਕੂਲ ਨੇ ਦੂਜਾ ਅਤੇ ਗੁਰੁ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-17 (ਲੜਕੇ) ਲਾਅਨ ਟੈਨਿਸ ਟੂਰਨਾਮੈਂਟ ਵਿੱਚ ਗੁਰੁ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਨੇ ਪਹਿਲਾ, ਯਾਦਵਿੰਦਰਾ ਪਬਲਿਕ ਸਕੂਲ ਨੇ ਦੂਜਾ ਅਤੇ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਜੂਡੋ ਅਤੇ ਕੁਰਾਂਸ਼ ਅੰਡਰ-14/17/19 ਲੜਕੇ ਅਤੇ ਲੜਕੀਆਂ ਦੇ ਟ੍ਰਾਇਲਜ਼ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀ ਗੁੱਜਰਾਂ, ਪਟਿਆਲਾ) ਅਤੇ ਸ੍ਰੀ ਮਨਦੀਪ ਸਿੰਘ (ਡੀ.ਪੀ.ਈ., ਸਕੂਲ ਆਫ਼ ਐਮੀਨੈਂਸ ਫੀਲਖਾਨਾ, ਪਟਿਆਲਾ) ਦੁਆਰਾ ਲਏ ਗਏ। ਟ੍ਰਾਇਲ ਦੌਰਾਨ ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਹੈਂਡਬਾਲ ਅੰਡਰ-14/17/19 ਲੜਕੇ ਅਤੇ ਲੜਕੀਆਂ ਦੇ ਟ੍ਰਾਇਲ ਸ੍ਰੀਮਤੀ ਰੁਪਿੰਦਰ ਕੌਰ (ਲੈਕਚਰਾਰ ਫਿਜ਼ੀਕਲ ਐਜ਼ੂ, ਸਕੂਲ ਆਫ਼ ਐਮੀਨੈਂਸ ਫੀਲਖਾਨਾ, ਪਟਿਆਲਾ) ਅਤੇ ਸ੍ਰੀਮਤੀ ਜ਼ਾਹੀਦਾ ਕੁਰੈਸ਼ੀ (ਡੀ.ਪੀ.ਈ., ਸਰਕਾਰੀ ਹਾਈ ਸਕੂਲ ਗਾਂਧੀ ਨਗਰ, ਪਟਿਆਲਾ) ਦੁਆਰਾ ਲਏ ਗਏ। ਖਿਡਾਰੀਆਂ ਦਾ ਇਹਨਾਂ ਟ੍ਰਾਇਲਜ਼ ਪ੍ਰਤੀ ਬਹੁਤ ਉਤਸ਼ਾਹ ਸੀ। ਜ਼ੋਨਲ ਕੁਸ਼ਤੀਆਂ ਅੰਡਰ-14/17/19 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਸ੍ਰੀ ਗੁਰਦੀਪ ਸਿੰਘ (ਡੀ.ਪੀ.ਈ., ਬੁੱਢਾ ਦਲ ਪਬਲਿਕ ਸਕੂਲ, ਪਟਿਆਲਾ) ਦੀ ਅਗਵਾਈ ਵਿੱਚ ਕੇਸਰ ਦੇ ਅਖਾੜੇ ਵਿਖੇ ਕਰਵਾਏ ਗਏ। ਕੁਸ਼ਤੀਆਂ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੋਕੇ ਤੇ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਜਸਦੇਵ ਸਿੰਘ, ਸ੍ਰੀ ਗੁਰਦੀਪ ਸਿੰਘ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਸਿਮਨਦੀਪ ਕੌਰ, ਸ੍ਰੀ ਭਗਵਤੀ, ਸ੍ਰੀ ਪਰਦੀਪ ਕੁਮਾਰ, ਸ੍ਰੀ ਗਗਨਦੀਪ ਸਿੰਘ, ਮਿਸ ਸਿਮਰਨ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਵਰਿੰਦਰ ਕੌਰ, ਸ੍ਰੀ ਮਨਦੀਪ ਕੁਮਾਰ, ਸ੍ਰੀ ਪਰਵੀਨ ਕੁਮਾਰ, ਸ੍ਰੀ ਅਨਿਲ ਕੁਮਾਰ, ਸ੍ਰੀ ਭਗਵਤੀ, ਸ੍ਰੀਮਤੀ ਸਰਬਜੀਤ ਕੌਰ, ਸ੍ਰੀ ਯਸ਼ਦੀਪ ਸਿੰਘ, ਸ੍ਰੀ ਸੁਰਿੰਦਰਪਾਲ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।