Wednesday, October 29, 2025

Chandigarh

ਪੰਜਾਬ ਵਿੱਚ ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼; 10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ

August 21, 2025 09:20 PM
SehajTimes

ਰੈਕੇਟ ਦੁਆਰਾ ਚਲਾਏ ਜਾਂਦੇ ਸਨ ਸੈਂਕੜੇ ਮਿਊਲ ਖਾਤੇ , ਕ੍ਰਿਪਟੋ ਰਾਹੀਂ ਵਿਦੇਸ਼ਾਂ ਵਿੱਚ ਤਬਦੀਲ ਕੀਤੀ ਜਾਂਦੀ ਸੀ ਅਪਰਾਧਿਕ ਕਮਾਈ: ਡੀਜੀਪੀ ਪੰਜਾਬ ਗੌਰਵ ਯਾਦਵ

ਟੈਲੀਗ੍ਰਾਮ ’ਤੇ ਕਈ ਸਾਈਬਰ ਧੋਖਾਧੜੀ ਸਮੂਹਾਂ ਦਾ ਹਿੱਸਾ ਸਨ ਦੋਸ਼ੀ , ਦੱਖਣੀ-ਪੂਰਬੀ ਏਸ਼ੀਆ ਸ਼ੱਕੀ ਵਿਅਕਤੀ ਸਨ ਇਨ੍ਹਾਂ ਸਮੂਹਾਂ ਦੇ ਐਡਮਿਨਜ਼ : ਸਪੈਸ਼ਲ ਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ

ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਵਿੰਗ ਨੇ ਚਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਦੇਸ਼ ਭਰ ਵਿੱਚ ਹਜ਼ਾਰਾਂ ਪੀੜਤਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੇ ਕਿਹਾ ਪੰਜਾਬ ਗੌਰਵ ਯਾਦਵ ਵੀਰਵਾਰ ਨੂੰ ਇੱਥੇ ਦਿੱਤੀ। ਜ਼ਿਕਰਯੋਗ ਹੈ ਮਿਊਲ ਖਾਤਾ ਅਜਿਹਾ ਬੈਂਕ ਖਾਤਾ ਹੁੰਦਾ ਹੈ, ਜੋ ਅਪਰਾਧੀਆਂ ਦੁਆਰਾ ਬਿਨਾਂ ਜਾਣਕਾਰੀ ਦੇ ਜਾਂ ਕਈ ਵਾਰ ਖਾਤਾ ਧਾਰਕ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਫੰਡ ਪ੍ਰਾਪਤ ਕਰਨ, ਟਰਾਂਸਫਰ ਕਰਨ ਜਾਂ ਲਾਂਡਰਿੰਗ ਕਰਨ ਲਈ ਵਰਤਿਆ ਜਾਂਦਾ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਤਮ (23), ਅਹਿਸਾਸ (24), ਅਤੇ ਆਕਾਸ਼ (20), ਤਿੰਨੋਂ ਅੰਮ੍ਰਿਤਸਰ ਦੇ ਨਿਵਾਸੀ ਅਤੇ ਅਨਮੋਲ (21) ਵਾਸੀ ਫਾਜ਼ਿਲਕਾ ਵਜੋਂ ਹੋਈ ਹੈ। ਅਨਮੋਲ ਪੂਰਾ ਸਮਾਂ ਮਿਊਲ ਖਾਤੇ ਚਲਾਉਣ ਵਿੱਚ ਸ਼ਾਮਲ ਸੀ, ਗੌਤਮ ਬੇਰੁਜ਼ਗਾਰ ਹੈ ਅਤੇ ਅਹਿਸਾਸ ਨੇ ਅੰਮ੍ਰਿਤਸਰ ਵਿਖੇ ਕੰਟਰੈਕਟ ’ਤੇ ਇੱਕ ਹੋਟਲ ਚਲਾਉਂਦਾ ਹੈ, ਜਦੋਂ ਕਿ ਆਕਾਸ਼ ਥੋੜ੍ਹੇ ਸਮੇਂ ਲਈ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਮੌਜੂਦਾ ਸਮੇਂ ਵਿੱਚ ਮਿਊਲ ਖਾਤਾ ਸਾਈਬਰ ਧੋਖਾਧੜੀ ਰੈਕੇਟ ਵਿੱਚ ਸ਼ਾਮਲ ਸੀ।

ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.96 ਲੱਖ ਰੁਪਏ ਦੀ ਨਕਦੀ ਸਮੇਤ ਨੌਂ ਮੋਬਾਈਲ ਫੋਨ, ਇੱਕ ਲੈਪਟਾਪ, 32 ਡੈਬਿਟ ਕਾਰਡ, 10 ਸਿਮ ਕਾਰਡ, 15 ਬੈਂਕ ਪਾਸਬੁੱਕ ਅਤੇ ਇੱਕ ਚੈੱਕ ਬੁੱਕ ਵੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਰੈਕੇਟ ਬੈਂਕ ਖਾਤਿਆਂ, ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਖਾਤੇ ਥੋੜ੍ਹੀ ਜਿਹੀ ਰਕਮ ਪ੍ਰਾਪਤ ਕਰਨ ਦਾ ਵਾਅਦਾ ਕਰਕੇ ਹਾਸਲ ਕਰ ਲੈਂਦਾ ਸੀ ਅਤੇ ਫਿਰ ਉਨ੍ਹਾਂ ਦੀ ਵਰਤੋਂ ਵੱਖ-ਵੱਖ ਸਾਈਬਰ ਅਪਰਾਧਾਂ ਰਾਹੀਂ ਪ੍ਰਾਪਤ ਕੀਤੇ ਧੋਖਾਧੜੀ ਵਾਲੇ ਫੰਡਾਂ ਨੂੰ ਲੇਅਰ ਕਰਨ ਅਤੇ ਟਰਾਂਸਫਰ ਕਰਨ ਲਈ ਕਰਦਾ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਪਿਛਲੇ ਦੋ ਸਾਲਾਂ ਤੋਂ ਇਸ ਅਪਰਾਧ ਨੂੰ ਸਰਗਰਮੀ ਨਾਲ ਚਲਾ ਰਹੇ ਸਨ ਅਤੇ ਪੰਜਾਬ ਭਰ ਦੇ ਵੱਖ-ਵੱਖ ਬੈਂਕਾਂ ਦੇ ਸੈਂਕੜੇ ਮਿਊਲ ਖਾਤਿਆਂ ਦੀ ਵਰਤੋਂ ਕਰਕੇ ਕ੍ਰਿਪਟੋਕਰੰਸੀ ਐਕਸਚੇਂਜ ਜਿਵੇਂ ਕਿ ਬਾਇਨੈਂਸ ਅਤੇ ਡੀਸੀਐਕਸ ਰਾਹੀਂ ਵਿਦੇਸ਼ਾਂ ਵਿੱਚ ਗੈਰ-ਕਾਨੂੰਨੀ ਪੈਸਾ ਟਰਾਂਸਫਰ ਕਰਦੇ ਸਨ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਸਾਈਬਰ ਧੋਖਾਧੜੀ ਬੈਂਕ ਟਰਾਂਸਫਰ ਵਿੱਚ ਵਰਤੇ ਗਏ 6,000 ਮਿਊਲ ਖਾਤਿਆਂ ਦੇ ਡੇਟਾ, ਜੋ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ), ਐਮਐਚਏ ਨੇ ਸਾਂਝੇ ਕੀਤੇ ਸਨ, ਦੇ ਬਾਰੀਕੀ ਨਾਲ ਵਿਸ਼ਲੇਸ਼ਣ ਤੋਂ ਬਾਅਦ ਡੀਐਸਪੀ ਅਸ਼ੋਕ ਕੁਮਾਰ ਦੁਆਰਾ ਸਾਈਬਰ ਕ੍ਰਾਈਮ ਨੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ । ਇੰਸਪੈਕਟਰ ਗਗਨਪ੍ਰੀਤ ਸਿੰਘ ਅਤੇ ਟੀਮ ਦੀ ਅਗਵਾਈ ਹੇਠ ਜਾਂਚ ਕੀਤੀ ਗਈ ਅਤੇ ਸ਼ੱਕੀਆਂ ਦੀ ਪਛਾਣ ਕਰ ਲਈ ਗਈ।

ਉਨ੍ਹਾਂ ਅੱਗੇ ਦੱਸਿਆ ਕਿ ‘ਆਈ4ਸੀ’ ਦੇ ਹੌਟਸਪੌਟ ਵਿਸ਼ਲੇਸ਼ਣ ਦੇ ਆਧਾਰ ’ਤੇ, ਪੰਜਾਬ ਗ੍ਰਾਮੀਣ ਬੈਂਕ ਦੇ 300 ਮਿਊਲ ਖਾਤਿਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਅਤੇ ਜਾਂਚ ਵਿੱਚ ਅਬੋਹਰ ਵਿਖੇ ਇੱਕ ਥਾਂ ’ਤੇ 100 ਮਿਊਲ ਖਾਤਿਆਂ ਦਾ ਪਤਾ ਲੱਗਾ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਟੈਲੀਗ੍ਰਾਮ ਪਲੇਟਫਾਰਮ ’ਤੇ ਕਈ ਸਾਈਬਰ ਧੋਖਾਧੜੀ ਸਮੂਹਾਂ ਦਾ ਹਿੱਸਾ ਸਨ, ਜਿਨ੍ਹਾਂ ਦੇ ਐਡਮਿਨ ਦੱਖਣ-ਪੂਰਬੀ ਏਸ਼ੀਆ ਤੋਂ ਇਨ੍ਹਾਂ ਗਰੁੱਪਾਂ ਨੂੰ ਚਲਾਉਂਦੇ ਸਨ। ਸਾਜ਼ਿਸ਼ਕਰਤਾ ਨੇ ਇਨ੍ਹਾਂ ਸਥਾਨਕ ਕਾਰਕੁੰਨਾਂ ਨੂੰ ਭਾਰਤੀ ਮੁਦਰਾ ਨੂੰ ਕ੍ਰਿਪਟੋਕਰੰਸੀ ਵਿੱਚ ਬਦਲਣ ਲਈ ਸਿਖਲਾਈ ਦਿੱਤੀ ਸੀ। ਅਬੋਹਰ ਦਾ ਅਨਮੋਲ ਮੁੱਖ ਸਪਲਾਇਰ ਸੀ, ਜੋ ਅੰਮ੍ਰਿਤਸਰ ਵਿੱਚ ਆਪਣੇ ਸਾਥੀਆਂ ਨੂੰ ਕੋਰੀਅਰ ਰਾਹੀਂ ਮਿਊਲ ਕਿੱਟਾਂ ਭੇਜਦਾ ਸੀ, ਜੋ ਫਿਰ ਅੱਗੇ ਲੈਣ-ਦੇਣ ਕਰਨ ਲਈ ਇੰਟਰਨੈਟ ਬੈਂਕਿੰਗ ਸੇਵਾਵਾਂ ਐਕਟੀਵੇਟ ਕਰ ਲੈਂਦੇ ਨ। ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਲਈ 10-20 ਫੀਦਸੀ ਕਮਿਸ਼ਨ ਮਿਲਦਾ ਸੀ।

ਇਸ ਦੌਰਾਨ, ਸਾਰੇ ਦੋਸ਼ੀ ਪੁਲਿਸ ਰਿਮਾਂਡ ’ਤੇ ਹਨ, ਅਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਸਾਜ਼ਿਸ਼ਕਰਤਾਵਾਂ ਦੀ ਪਛਾਣ ਕਰਨ ਅਤੇ ਬੈਂਕ ਅਧਿਕਾਰੀਆਂ ਦੀ ਕਿਸੇ ਵੀ ਸੰਭਾਵਿਤ ਸ਼ਮੂਲੀਅਤ ਦੀ ਜਾਂਚ ਕਰਨ ਲਈ ਹੋਰ ਜਾਂਚ ਜਾਰੀ ਹੈ।

ਡੱਬੀ: ਸਲਾਹ

ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਬੈਂਕ ਖਾਤੇ ਜਾਂ ਸਿਮ ਕਾਰਡ ਕਿਸੇ ਨੂੰ ਵੀ ਛੋਟੀਆਂ ਰਕਮਾਂ ਜਾਂ ਕਿਸੇ ਨੌਕਰੀ ਦੀ ਪੇਸ਼ਕਸ਼ ਆਦਿ ਦੇ ਬਹਾਨੇ ਨਾ ਦੇਣ ਕਿਉਂਕਿ ਇਹਨਾਂ ਦੀ ਵਰਤੋਂ ਸਾਈਬਰ ਧੋਖਾਧੜੀ ਦੇ ਅਪਰਾਧਾਂ ਲਈ ਕੀਤੀ ਜਾਂਦੀ ਹੈ। ਜੇਕਰ ਕਿਸੇ ਵਿਅਕਤੀ ਨੂੰ ਅਜਿਹੀਆਂ ਪੇਸ਼ਕਸ਼ਾਂ ਆਉਂਦੀ ਹੈ ਤਾਂ ਉਸਨੂੰ ਤੁਰੰਤ ਜ਼ਿਲ੍ਹਾ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਰਿਪੋਰਟ ਕਰਨੀ ਚਾਹੀਦੀ ਹੈ।

ਜੇਕਰ ਕੋਈ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਉਸਨੂੰ ਤੁਰੰਤ ਹੈਲਪਲਾਈਨ 1930 ’ਤੇ ਕਾਲ ਕਰਕੇ ਰਿਪੋਰਟ ਕਰਨੀ ਚਾਹੀਦੀ ਹੈ ਅਤੇ ਆਪਣੇ ਪੈਸੇ ਨੂੰ ਸਾਈਬਰ ਧੋਖਾਧੜੀਆਂ ਦੇ ਹੱਥਾਂ ਵਿੱਚ ਜਾਣ ਤੋਂ ਬਚਾਉਣਾ ਚਾਹੀਦਾ ਹੈ। ਹੈਲਪਲਾਈਨ 1930 ’ਤੇ ਸਮੇਂ ਸਿਰ ਰਿਪੋਰਟ ਕਰਨ ਨਾਲ ਤੁਹਾਡਾ ਮਿਹਨਤ ਨਾਲ ਕਮਾਇਆ ਠੱਗੇ ਜਾਣ ਤੋਂ ਪੈਸਾ ਬਚ ਸਕਦਾ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 241ਵੇਂ ਦਿਨ ਪੰਜਾਬ ਪੁਲਿਸ ਵੱਲੋਂ 10.6 ਕਿਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਉਦਯੋਗ ਅਤੇ ਵਪਾਰ ਲਈ ਵੱਡੀ ਰਾਹਤ ਐਲਾਨੀ : ਸੰਜੀਵ ਅਰੋੜਾ

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੇ ਨੌਂ ਪਿੰਡਾਂ ਵਿੱਚ 3.26 ਕਰੋੜ ਰੁਪਏ ਦੇ ਖੇਡ ਮੈਦਾਨਾਂ ਅਤੇ ਹੋਰ ਵਿਕਾਸ ਕਾਰਜਾਂ ਦੀ ਸ਼ੁਰੂਆਤ

ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਰਿਕਾਰਡ ਕਮੀ ਆਈ : ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ : ਮੁੱਖ ਮੰਤਰੀ

ਪੰਜਾਬ ਦੀਆਂ ਮੰਡੀਆਂ ਵਿੱਚੋਂ 78 ਫੀਸਦੀ ਝੋਨੇ ਦੀ ਹੋਈ ਲਿਫਟਿੰਗ : ਹਰਚੰਦ ਸਿੰਘ ਬਰਸਟ

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ ਦੇ ਵਿਦਿਆਰਥੀ ਮਨਵੀਰ ਸਿੰਘ ਨੇ 65 ਕਿਲੋ ਸ਼੍ਰੇਣੀ ਵਿੱਚ ਸਿਲਵਰ ਮੈਡਲ ਕੀਤਾ ਹਾਸਿਲ

ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹਾਂ ਵਿੱਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ