Friday, August 22, 2025
BREAKING NEWS
‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Majha

ਬਰਿੰਦਰ ਕੁਮਾਰ ਗੋਇਲ ਵੱਲੋਂ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

August 21, 2025 09:24 PM
SehajTimes

ਪ੍ਰਭਾਵਿਤ ਲੋਕਾਂ ਤੱਕ ਸਿੱਧੀ ਪਹੁੰਚ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਮੁੱਖ ਮੰਤਰੀ ਨੇ 8 ਕੈਬਨਿਟ ਮੰਤਰੀਆਂ ਦੀ ਲਗਾਈ ਡਿਊਟੀ

ਡੀ.ਸੀਜ਼, ਐਸ.ਐਸ.ਪੀਜ਼ ਤੋਂ ਲੈ ਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹੜ੍ਹ ਪੀੜਤਾਂ ਨੂੰ ਪਹਿਲ ਦੇ ਆਧਾਰ 'ਤੇ ਮੁਢਲੀ ਸਹਾਇਤਾ ਦੇਣ ਲਈ ਕੀਤਾ ਪਾਬੰਦ

ਫਿਰੋਜ਼ਪੁਰ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਵਿਆਪਕ ਖੇਤਰੀ ਦੌਰੇ ਕੀਤੇ। ਸ੍ਰੀ ਗੋਇਲ ਨੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਟੈਂਡੀ ਵਾਲਾ, ਗਜ਼ਨੀ ਵਾਲਾ ਅਤੇ ਧੀਰਾ ਘਾਰਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਪ੍ਰਭਾਵਿਤ ਪਿੰਡਾਂ ਦੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਤਰਨ ਤਾਰਨ ਦੇ ਦੌਰੇ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਹਾਜ਼ਰ ਰਹੇ, ਜਿੱਥੇ ਉਨ੍ਹਾਂ ਨੇ ਹਰੀਕੇ ਹੈੱਡਵਰਕਸ ਤੋਂ ਨਿਵਾਣ ਵੱਲ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ। ਦੋਵੇਂ ਕੈਬਨਿਟ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ ਅਤੇ ਕੁੱਤੀਵਾਲ, ਘੜੁੰਮ, ਬਸਤੀ ਲਾਲ ਸਿੰਘ, ਸਭਰਾ, ਗਦਾਈਕੇ, ਗੱਟੀ ਹਰੀਕੇ ਆਦਿ ਪਿੰਡਾਂ ਦੇ ਪ੍ਰਭਾਵਿਤ ਲੋਕਾਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਿੱਜੀ ਤੌਰ 'ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਅਤੇ ਪ੍ਰਭਾਵਿਤ ਪਿੰਡ ਵਾਸੀਆਂ ਤੱਕ ਸਿੱਧੀ ਪਹੁੰਚ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਡੀ.ਸੀਜ਼, ਐਸ.ਐਸ.ਪੀਜ਼ ਤੋਂ ਲੈ ਕੇ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੜ੍ਹ ਪੀੜਤਾਂ ਨੂੰ ਪਹਿਲ ਦੇ ਆਧਾਰ 'ਤੇ ਮੁਢਲੀ ਸਹਾਇਤਾ ਦੇਣ ਲਈ ਪਾਬੰਦ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਦੀ ਸਭ ਤੋਂ ਅਹਿਮ ਪਹਿਲ ਹੜ੍ਹ ਪ੍ਰਭਾਵਿਤਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤ ਸਹੂਲਤਾਂ ਤੇ ਰਾਸ਼ਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਆਦੇਸ਼ ਦਿੱਤਾ ਕਿ ਇਸ ਦੇ ਨਾਲ ਨਾਲ ਪਸ਼ੂ ਧਨ ਦੀ ਸੰਭਾਲ ਯਕੀਨੀ ਬਣਾਉਣ ਅਤੇ ਬਦਲਦੀ ਸਥਿਤੀ ਦੀ ਦਿਨ-ਰਾਤ ਨਜ਼ਰ ਰੱਖਣ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਸ੍ਰੀ ਗੋਇਲ ਨੇ ਦੱਸਿਆ ਕਿ ਹੜ੍ਹ ਰੋਕੂ ਕਾਰਜਾਂ ਉੱਪਰ ਪੰਜਾਬ ਸਰਕਾਰ ਵਲੋਂ 276 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਬੰਨ੍ਹਾਂ ਉੱਪਰ ਮਿੱਟੀ ਦੇ ਬੋਰੇ ਭਰ ਕੇ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਤ ਵਿੱਚ ਤੁਰੰਤ ਵਰਤੋਂ ਕੀਤੀ ਜਾ ਸਕੇ। ਹਰੀਕੇ ਹੈੱਡਵਰਕਸ ਦੇ ਨਿਰੀਖਣ ਦੌਰਾਨ ਦੋਵੇਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਇਸ ਸਮੇਂ ਹਰੀਕੇ ਹੈੱਡਵਰਕਸ ਵਿਖੇ 11600 ਕਿਊਸਿਕ ਪਾਣੀ ਚੱਲ ਰਿਹਾ ਹੈ, 20 ਹਜ਼ਾਰ ਕਿਊਸਿਕ ਪਾਣੀ ਨਹਿਰਾਂ ਵਿੱਚ ਛੱਡਿਆ ਜਾ ਰਿਹਾ ਹੈ ਅਤੇ 96000 ਕਿਊਸਿਕ ਪਾਣੀ ਡਾਊਨ ਸਟਰੀਮ ਚੱਲ ਰਿਹਾ ਹੈ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਫਸਲਾਂ ਅਤੇ ਜਾਇਦਾਦ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕੈਬਿਨਟ ਮੰਤਰੀ ਸ੍ਰੀ ਗੋਇਲ ਵੱਲੋਂ ਹੁਸੈਨੀਵਾਲਾ ਹੈੱਡ ਵਿਖੇ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ, ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ, ਮੁੱਖ ਇੰਜੀਨੀਅਰ (ਡਰੇਨੇਜ) ਹਰਦੀਪ ਸਿੰਘ ਮੈਂਦੀਰੱਤਾ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਤਰਨ ਤਾਰਨ ਦੇ ਦੌਰੇ ਲਈ ਗਏ ਵਫ਼ਦ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐਸ.ਐਸ.ਪੀ. ਦੀਪਕ ਪਾਰਿਕ ਅਤੇ ਚੀਫ਼ ਇੰਜਨੀਅਰ ਡਰੇਨੇਜ਼ ਹਰਦੀਪ ਸਿੰਘ ਮੈਂਦੀਰੱਤਾ ਸਮੇਤ ਵੱਖ-ਵੱਖ ਵਿਭਾਗੀ ਅਧਿਕਾਰੀ ਅਤੇ ਸਥਾਨਕ ਨੁਮਾਇੰਦੇ ਸ਼ਾਮਲ ਸਨ।

Have something to say? Post your comment

 

More in Majha

ਭਗਵੰਤ ਮਾਨ ਸਰਕਾਰ ਕੇਂਦਰ ਦੀਆਂ ਭਲਾਈ ਸਕੀਮਾਂ ਤੋਂ ਵਾਂਝੇ ਰੱਖ ਕੇ ਪੰਜਾਬ ਦੇ ਲੋਕਾਂ ਨਾਲ ਦੁਸ਼ਮਣੀ ਕਮਾ ਰਹੀ ਹੈ : ਪ੍ਰੋ. ਸਰਚਾਂਦ ਸਿੰਘ ਖਿਆਲਾ

ਡਾ. ਰਣਬੀਰ ਸਿੰਘ ਨੂੰ ਡੇਸਪ੍ਰਿੰਗ ਥਿਓਲੌਜੀਕਲ ਯੂਨੀਵਰਸਿਟੀ, ਅਮਰੀਕਾ ਨੇ ’ਡਾਕਟਰੇਟ’ ਦੀ ਉਪਾਧੀ ਨਾਲ ਨਿਵਾਜਿਆ

ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ

ਉਦਯੋਗਿਕ ਫੋਕਲ ਪੁਆਇੰਟਾਂ ਦੀ ਦੇਖਭਾਲ ਲਈ ਬਣਾਈ ਜਾਵੇਗੀ ਵੱਖਰੀ ਅਥਾਰਟੀ :  ਕੈਬਨਿਟ ਮੰਤਰੀ ਸੰਜੀਵ ਅਰੋੜਾ

ਸਨਤਕਾਰਾਂ ਤੋਂ ਸੁਝਾਅ ਲੈਣ ਅਤੇ ਮੁਸ਼ਕਲਾਂ ਹੱਲ ਕਰਨ ਲਈ ਅੰਮ੍ਰਿਤਸਰ ਤੋਂ ਸਨਅਤ ਮੰਤਰੀ ਨੇ ਸ਼ੁਰੂ ਕੀਤੀ "ਰਾਈਜਿੰਗ ਪੰਜਾਬ" ਦੀ ਸ਼ੁਰੂਆਤ

ਥਾਣਾ ਖਾਲੜਾ ਪੁਲੀਸ ਅਧਿਕਾਰੀਆਂ ਵਲੋਂ ਸਖ਼ਤੀ ਨਾਲ ਵਾਹਨਾਂ ਦੀ ਚੈਕਿੰਗ ਕੀਤੀ

ਨਿਰੰਕਾਰੀ ਮਿਸ਼ਨ ਦਾ 'ਏਕਨੈਸ ਵਨ' ਹਰਿਆਲੀ ਨਾਲ ਸੇਵਾ ਅਤੇ ਸਮਰਪਣ ਦਾ ਇੱਕ ਕੋਮਲ ਪ੍ਰਗਟਾਵਾ

ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਦਾ ਅਟਾਰੀ ਸਰਹੱਦ 'ਤੇ ਸਮਾਪਨ

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੋਕੇ 5 ਸਤੰਬਰ ਨੂੰ ਗਜਟਿਡ ਛੁੱਟੀ ਕਰਨ ਦਾ ਐਲਾਨ ਕਰਨ ਦੀ ਕੀਤੀ ਮੰਗ

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ : ਹਰਦੀਪ ਸਿੰਘ ਮੁੰਡੀਆਂ