Thursday, October 30, 2025

Chandigarh

ਟ੍ਰੈਫਿਕ ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਤੋਂ ਖ਼ਬਰਦਾਰ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਸੈਮੀਨਾਰ ਲਗਾ ਕੇ ਕੀਤਾ ਗਿਆ ਜਾਗਰੂਕ

August 21, 2025 10:04 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਅਤੇ ਐੱਸ ਪੀ (ਟ੍ਰੈਫ਼ਿਕ) ਨਵਨੀਤ ਸਿੰਘ ਮਾਹਲ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਉਪ ਕਪਤਾਨ ਪੁਲਿਸ, ਟ੍ਰੈਫਿਕ, ਕਰਨੈਲ ਸਿੰਘ ਵੱਲੋਂ ਅੱਜ ਸ਼ਿਸ਼ੂ ਨਿਕੇਤਨ ਪਬਲਿਕ ਸਕੂਲ, ਸੈਕਟਰ 66, ਮੋਹਾਲੀ, ਐਸ.ਏ.ਐਸ.ਨਗਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਖਬਰਦਾਰ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ।
ਇਸ ਸੈਮੀਨਾਰ ਦਾ ਮੁੱਖ ਉਦੇਸ਼ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕੁਝ ਗਲਤ ਅਨਸਰਾਂ ਵੱਲੋਂ ਵਿਦਿਆਰਥੀਆਂ ਨੂੰ ਵਰਗਲਾ ਕੇ ਨਸ਼ੇ ਤੇ ਲਗਾ ਦਿੱਤਾ ਜਾਂਦਾ ਹੈ, ਇਸ ਲਈ ਅਜਿਹੇ ਮਾੜੇ ਅਨਸਰਾਂ ਤੋਂ ਆਪਣਾ ਬਚਾਅ ਰੱਖੋ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ, ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜ਼ਾ ਜਾਂ ਜੁਰਮਾਨਾ ਹੋ ਸਕਦਾ ਹੈ।
ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਕਾਰ ਦੁਆਰਾ ਚਲਾਈ ਗਈ ਸਕੀਮ ਫਾਰ ਗਰਾਂਟ ਆਫ਼ ਐਵਾਰਡ ਟੂ ਦ ਗੁੱਡ ਸਮਾਰੀਟਨ (Scheme for Grant of Award to the Good Samaritan) ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮੱਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਂਦੇ ਹਨ।
ਇਸ ਮੌਕੇ ਤੇ ਸ਼ਿਸ਼ੂ ਨਿਕੇਤਨ ਪਬਲਿਕ ਸਕੂਲ, ਸੈਕਟਰ 66, ਮੋਹਾਲੀ,ਐਸ.ਏ.ਐਸ.ਨਗਰ ਦੇ ਪ੍ਰਿੰਸੀਪਲ ਹਰਜੀਤ ਕੌਰ, ਕੋਆਰਡੀਨੇਟਰ ਹਰਜਿੰਦਰ ਕੌਰ ਅਤੇ ਹੋਰ ਸਟਾਫ ਨੇ ਡੀ ਐਸ ਪੀ ਟ੍ਰੈਫਿਕ ਦਾ ਜਾਗਰੂਕਤਾ ਸਬੰਧੀ ਇਹ ਸੈਮੀਨਾਰ ਲਗਾਉਣ ਲਈ ਬਹੁਤ-ਬਹੁਤ ਧੰਨਵਾਦ ਕੀਤਾ। ਸ. ਕਰਨੈਲ ਸਿੰਘ, ਉਪ ਕਪਤਾਨ ਪੁਲਿਸ (ਟ੍ਰੈਫਿਕ) ਨੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ "ਵਿਸ਼ਵ ਬਜ਼ੁਰਗ ਦਿਵਸ" ਹੈ, ਜਿਸ ਦਾ ਮਨੋਰਥ ਆਪਣੇ ਬਜ਼ੁਰਗਾਂ ਦੀ ਇੱਜ਼ਤ ਅਤੇ ਪੂਰੀ ਸਾਂਭ ਸੰਭਾਲ ਕਰਨਾ ਦਾ ਸੁਨੇਹਾ ਦੇਣਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਰੋਜ਼ਾਨਾ ਆਪਣੇ ਬਜ਼ੁਰਗਾਂ ਕੋਲ ਸਮਾਂ ਬਤੀਤ ਕਰਨਾ ਚਾਹੀਦਾ ਹੈ, ਕਿਉਂਕਿ ਸਾਨੂੰ ਸਾਡੇ ਬਜ਼ੁਰਗਾਂ ਕੋਲੋਂ ਬਹੁਤ ਕੁੱਝ ਸਿੱਖਣ ਨੂੰ ਮਿੱਲਦਾ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਡਾ. ਰਵਜੋਤ ਸਿੰਘ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੂੰ ਸਮਾਗਮਾਂ ‘ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਤਿਆਰੀਆਂ ਦਾ ਜਾਇਜਾ

ਪੰਜਾਬ ਪੁਲਿਸ ਵੱਲੋਂ ਡਿਜੀਟਲ ਖ਼ਤਰਿਆਂ ਤੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ 'ਸਾਈਬਰ ਜਾਗੋ' ਦੀ ਸ਼ੁਰੂਆਤ