ਮੋਹਾਲੀ : ਮਸ਼ਹੂਰ ਕਾਮੇਡੀਅਨ ਡਾ. ਜਸਵਿੰਦਰ ਭੱਲਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ 65 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਉਹ ਲਗਭਗ 1 ਮਹੀਨੇ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਮੋਹਾਲੀ ਵਿੱਚ ਕੀਤਾ ਜਾਵੇਗਾ। ਇਹ ਜਾਣਕਾਰੀ ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦਿੱਤੀ ਹੈ। ਜਸਵਿੰਦਰ ਭੱਲਾ ਦੇ ਕਰੀਬੀ ਦੋਸਤ ਬਾਲ ਮੁਕੁੰਦ ਸ਼ਰਮਾ ਨੇ ਕਿਹਾ ਕਿ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਸਾਡਾ 49 ਸਾਲ ਪੁਰਾਣਾ ਸਾਥ ਰਿਹਾ। ਉਨ੍ਹਾਂ ਨੇ ਮੈਨੂੰ ਕਦੇ ਵੀ ਇਹ ਮਹਿਸੂਸ ਨਹੀਂ ਹੋਣ ਦਿੱਤਾ ਕਿ ਅਸੀਂ ਦੋ ਵੱਖ-ਵੱਖ ਮਾਵਾਂ ਤੋਂ ਪੈਦਾ ਹੋਏ ਹਾਂ। ਉਹ ਲਗਭਗ ਇੱਕ ਮਹੀਨੇ ਤੋਂ ਬਿਮਾਰ ਸਨ।