Saturday, October 11, 2025

Chandigarh

ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਹੋਈਆਂ ਪ੍ਰਾਪਤ

August 22, 2025 03:03 PM
SehajTimes

ਸਰਕਾਰੀ ਕੰਮ ਕਰਵਾਉਣ ਲਈ ਖੁਦ ਨੂੰ ਵਿਸ਼ੇਸ਼ ਰਾਜਨੀਤਿਕ ਪਾਰਟੀ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀਆਂ ਵੱਲੋਂ ਪੈਸਾ (ਕਮਿਸ਼ਨ) ਇਕੱਠਾ ਕਰਨ ਦੀਆਂ ਮਿਲ ਰਹੀਆਂ ਹਨ ਸ਼ਿਕਾਇਤਾਂ

ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣਾ ਸਰਕਾਰੀ ਕੰਮ ਕਰਵਾਉਣ ਲਈ ਪੰਜਾਬ ਸਰਕਾਰ ਦੁਆਰਾ ਸਥਾਪਤ ਸੇਵਾ ਕੇਂਦਰਾਂ ਦੀ ਹੀ ਵਰਤੋਂ ਕਰਨ ਅਤੇ ਕਿਸੇ ਨੂੰ ਵੀ ਕਮਿਸ਼ਨ ਨਾ ਦੇਣ

ਜੇਕਰ ਤੁਹਾਡੇ ਖੇਤਰ ਵਿਚ ਅਜਿਹਾ ਕੋਈ ਗੈਰ-ਕਾਨੂੰਨੀ ਕੈਂਪ ਹੈ ਤਾਂ ਪੁਲਿਸ ਨੂੰ ਸੂਚਿਤ ਕਰੋ

ਚੰਡੀਗੜ੍ਹ : ਪਿਛਲੇ 24 ਘੰਟਿਆਂ ਵਿੱਚ, ਪੰਜਾਬ ਪੁਲਿਸ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਕੁਝ ਲੋਕ, ਇੱਕ ਵਿਸ਼ੇਸ਼ ਰਾਜਨੀਤਿਕ ਪਾਰਟੀ ਤੋਂ ਹੋਣ ਦਾ ਦਾਅਵਾ ਕਰਦੇ ਹੋਏ, ਨਾ ਸਿਰਫ ਲੋਕਾਂ ਦਾ ਨਿੱਜੀ ਡੇਟਾ ਇਕੱਠਾ ਕਰ ਰਹੇ ਹਨ, ਸਗੋਂ ਲੋਕਾਂ ਦੇ ਸਰਕਾਰੀ ਕੰਮ ਕਰਵਾਉਣ ਲਈ ਉਹਨਾਂ ਤੋੰ ਕਮਿਸ਼ਨ ਦੇ ਰੂਪ ਵਿੱਚ ਪੈਸੇ ਵੀ ਇਕੱਠੇ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਨਾਗਰਿਕਾਂ ਨੇ ਇਹ ਵੀ ਸ਼ਿਕਾਇਤ ਕੀਤੀ ਹੈ ਕਿ ਅਜਿਹੇ ਕੁਝ ਵਿਅਕਤੀਆਂ ਨੇ ਖੁਦ ਨੂੰ ਇੱਕ ਖਾਸ ਰਾਜਨੀਤਕ ਪਾਰਟੀ ਨਾਲ ਸਬੰਧਤ ਦੱਸਕੇ ਉਹਨਾਂ ਨਾਲ ਸੰਪਰਕ ਕੀਤਾ ਅਤੇ ਵਰਗਲਾ ਕੇ ਉਨ੍ਹਾਂ ( ਸਥਾਨਕ ਲੋਕਾਂ ) ਤੋੰ ਉਹਨਾਂ ਦੇ ਬੈਂਕ ਖਾਤਾ ਨੰਬਰ ਲੈ ਲਏ ਅਤੇ ਬਾਅਦ ਵਿੱਚ ਉਨ੍ਹਾਂ ਦੇ ਬੈਂਕ ਖਾਤੇ ਖਾਲੀ ਹੋ ਗਏ।

ਬੁਲਾਰੇ ਨੇ ਅੱਗੇ ਕਿਹਾ ਕਿ ਅਜਿਹੀਆਂ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਜਨਤਾ ਨੂੰ ਅਪੀਲ ਕਰਦੇ ਹਾਂ ਕਿ ਉਹ ਅਜਿਹੇ ਸਮਾਜ ਵਿਰੋਧੀ ਅਨਸਰਾਂ ਤੋਂ ਦੂਰ ਰਹਿਣ ਅਤੇ ਕਿਸੇ ਨੂੰ ਵੀ ਕੋਈ ਨਿੱਜੀ ਡੇਟਾ ਨਾ ਦੇਣ ਕਿਉਂਕਿ ਇਸਦੀ ਦੁਰਵਰਤੋਂ ਹੋ ਸਕਦੀ ਹੈ। ਲੋਕਾਂ ਨੂੰ ਆਪਣਾ ਸਰਕਾਰੀ ਕੰਮ ਕਰਵਾਉਣ ਲਈ ਅਜਿਹੇ ਕਿਸੇ ਵੀ ਨਿੱਜੀ ਗੈਰ-ਕਾਨੂੰਨੀ ਲੋਕਾਂ ਕੋਲ ਵੀ ਨਹੀਂ ਜਾਣਾ ਚਾਹੀਦਾ। ਸਰਕਾਰ ਨੇ ਪੰਜਾਬ ਭਰ ਵਿੱਚ ਬਹੁਤ ਸਾਰੇ 'ਸੇਵਾ ਕੇਂਦਰ' ਸਥਾਪਤ ਕੀਤੇ ਹਨ। ਲੋਕ ਆਪਣੇ ਸਰਕਾਰੀ ਕੰਮ ਲਈ ਕਿਸੇ ਵੀ 'ਸੇਵਾ ਕੇਂਦਰ' ਜਾਂ ਪੰਜਾਬ ਸਰਕਾਰ ਦੇ ਕਿਸੇ ਵੀ ਦਫ਼ਤਰ ਤੱਕ ਪਹੁੰਚ ਕਰ ਸਕਦੇ ਹਨ। ਲੋਕਾਂ ਨੂੰ ਕਿਸੇ ਵੀ ਸਰਕਾਰੀ ਕੰਮ ਲਈ ਕਿਸੇ ਰਾਜਨੀਤਿਕ ਪਾਰਟੀ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਕਮਿਸ਼ਨ ਦੇਣ ਦੀ ਜ਼ਰੂਰਤ ਨਹੀਂ ਹੈ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਦੇ ਖੇਤਰ ਵਿੱਚ ਅਜਿਹੇ ਕੋਈ ਗੈਰ-ਕਾਨੂੰਨੀ ਕੈਂਪ ਲਗਾਏ ਗਏ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

ਬੁਲਾਰੇ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋੰ ਰਿਪੋਰਟਾਂ ਮਿਲੀਆਂ ਸਨ ਕਿ ਕੁਝ ਵਿਅਕਤੀ ਸਥਾਨਕ ਨਿਵਾਸੀਆਂ ਦਾ ਨਿੱਜੀ ਡੇਟਾ ਗੈਰ-ਕਾਨੂੰਨੀ ਤੌਰ 'ਤੇ ਇਕੱਠਾ ਕਰ ਰਹੇ ਹਨ, ਰਾਜ ਸਰਕਾਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੀ ਨਿੱਜੀ ਜਾਣਕਾਰੀ ਅਣਅਧਿਕਾਰਤ ਵਿਅਕਤੀਆਂ ਜਾਂ ਏਜੰਸੀਆਂ ਨਾਲ ਸਾਂਝੀ ਨਾ ਕਰਨ, ਕਿਉਂਕਿ ਇਸਦੀ ਕਿਸੇ ਵੀ ਰੂਪ ਵਿਚ ਦੁਰਵਰਤੋਂ ਹੋ ਸਕਦੀ ਹੈ। ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਅਜਿਹੀ ਕਿਸੇ ਵੀ ਘਟਨਾ ਦੀ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਰਿਪੋਰਟ ਕਰਨ ਦੀ ਸਲਾਹ ਦਿੱਤੀ ਗਈ ਹੈ।

Have something to say? Post your comment

 

More in Chandigarh

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ