ਸੁਨਾਮ : ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਸਰਕਲ ਸੁਨਾਮ ਵੱਲੋਂ ਗ੍ਰੰਥੀ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ 24 ਅਗਸਤ ਨੂੰ ਗੁਰਦੁਆਰਾ ਇਮਲੀ ਸਾਹਿਬ ਸੁਨਾਮ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਦੱਸਿਆ ਕਿ ਬਾਬਾ ਬੁੱਢਾ ਜੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਭਾ ਵੱਲੋਂ ਮਨਾਏ ਜਾ ਰਹੇ ਗ੍ਰੰਥੀ ਸਥਾਪਨਾ ਦਿਵਸ ਦੇ ਮੌਕੇ ਤੀਸਰਾ ਗੁਰਮਤਿ ਸਮਾਗਮ ਨੂੰ ਲੈਕੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਚੁੱਕੇ ਹਨ, ਭੋਗ 24 ਅਗਸਤ ਨੂੰ ਪਵੇਗਾ। ਉਨ੍ਹਾਂ ਦੱਸਿਆ ਕਿ ਭਾਈ ਗੁਰਜੰਟ ਸਿੰਘ ਹੈਡ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਪ੍ਰੋਫੈਸਰ ਜਗਰੂਪ ਸਿੰਘ ਰੂਪ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੀਰਤਨ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਦੱਸਿਆ ਕਿ ਫਰੀ ਮੈਡੀਕਲ ਚੈੱਕਅਪ ਅਤੇ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਕੈਂਪ ਦੌਰਾਨ ਮਾਹਰ ਡਾਕਟਰ ਮਰੀਜ਼ਾਂ ਨੂੰ ਚੈਕ ਅੱਪ ਕਰਨਗੇ। ਇਸ ਮੌਕੇ ਸਭਾ ਦੇ ਸਰਪ੍ਰਸਤ ਬਾਬਾ ਪਰਮਜੀਤ ਸਿੰਘ ਮਾਨਸਾ, ਬਾਬਾ ਅਵਤਾਰ ਸਿੰਘ ਗੁੱਜਰਾਂ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸ਼ਾਹਪੁਰ, ਬਲਜਿੰਦਰ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ।