Saturday, September 06, 2025

Chandigarh

ਮਹੰਤ ਬਾਬਾ ਧੰਨਰਾਜ ਗਿਰ ਵੱਲੋਂ ਭਲਕੇ ਤੋਂ ਸ਼ੁਰੂ ਹੋਣ ਵਾਲੇ ਦੋ ਰੋਜ਼ਾ ਸਾਲਾਨਾ ਗੁਸਾਂਈਆਣਾ ਮੇਲੇ ਸਬੰਧੀ ਤਿਆਰੀਆਂ ਮੁਕੰਮਲ 

August 22, 2025 07:56 PM
ਪ੍ਰਭਦੀਪ ਸਿੰਘ ਸੋਢੀ
ਕੁਰਾਲੀ : ਸਥਾਨਕ ਸ਼ਹਿਰ ਦੇ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਵਿਖੇ ਭਲਕੇ 24 ਅਗਸਤ ਤੋਂ ਸ਼ੁਰੂ ਹੋਣ ਵਾਲੇ ਦੋ ਰੋਜ਼ਾ ਸਾਲਾਨ ਮੇਲੇ ਸਬੰਧੀ ਅੱਜ ਮਹੰਤ ਧਨਰਾਜ ਗਿਰ ਵੱਲੋਂ ਆਪਣੇ ਜਥੇ ਸਮੇਤ ਸ਼ਹਿਰ ਦੀ ਫੇਰੀ ਕੱਢੀ ਗਈ। ਇਸ ਦੌਰਾਨ ਸ਼ਹਿਰ ਦੀ ਚੰਡੀਗੜ੍ਹ ਰੋਡ ਤੇ ਵਾਰਡ ਨੰਬਰ 10 ਦੇ ਕੌਂਸਲਰ ਬਹਾਦਰ ਸਿੰਘ ਓਕੇ ਅਤੇ ਵਾਰਡ ਨੰਬਰ 9 ਦੀ ਕੌਂਸਲਰ ਭਾਵਨਾ ਸ਼ਰਮਾ ਦੀ ਅਗਵਾਈ ਹੇਠ ਵਾਰਡ ਅਤੇ ਸ਼ਹਿਰ ਵਾਸੀਆਂ ਵੱਲੋਂ ਡੇਰਾ ਬਾਬਾ ਗੁਸਾਈਂਆਣਾ ਦੇ ਮਹੰਤ ਬਾਬਾ ਧਨਰਾਜ ਗਿਰ ਜੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ਹਿਰ ਵਾਸੀਆਂ ਨੇ ਮਹੰਤ ਬਾਬਾ ਧਨਰਾਜ ਗਿਰ ਜੀ ਦਾ ਸਵਾਗਤ ਕਰਦਿਆਂ ਕਿਹਾ ਕਿ ਡੇਰਾ ਬਾਬਾ ਗੁਸਾਈਂਆਣਾ ਸ਼ਹਿਰ ਦੀ ਪ੍ਰਾਚੀਨ ਅਤੇ ਮਹੱਤਵਪੂਰਨ ਧਾਰਮਿਕ ਸਥਾਨ ਹੈ । ਇੱਥੇ ਹੋਣ ਵਾਲਾ ਮੇਲਾ ਸਾਡੀ ਸੱਭਿਆਚਾਰਕ ਵਿਰਾਸਤ ਦਾ ਹਿੱਸਾ ਹੈ। ਮੇਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜਿਸ ਵਿੱਚ ਲੰਗਰ ਦਾ ਪ੍ਰਬੰਧ ਅਤੇ ਹੋਰ ਜ਼ਰੂਰੀ ਸਹੂਲਤਾਂ ਸ਼ਾਮਲ ਹਨ। ਮਹੰਤ ਬਾਬਾ ਧਨਰਾਜ ਗਿਰ ਜੀ ਨੇ ਸਾਰੇ ਸ਼ਹਿਰ ਵਾਸੀਆਂ ਨੂੰ ਮੇਲੇ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ ਤਾਂ ਜੋ ਸਾਰੇ ਰਲ-ਮਿਲ ਕੇ ਭਗਤੀ ਅਤੇ ਸ਼ਰਧਾ ਦੇ ਇਸ ਪਵਿੱਤਰ ਮਾਹੌਲ ਦਾ ਆਨੰਦ ਲੈ ਸਕਣ। ਇਸ ਮੌਕੇ 'ਤੇ ਕੌਂਸਲਰ ਨੰਦੀ ਪਾਲ ਬਾਸਲ, ਡਾ. ਅਸ਼ਵਨੀ ਸ਼ਰਮਾ, ਕੌਂਸਲਰ ਖੁਸ਼ਬੀਰ ਸਿੰਘ ਹੈਪੀ ਸਾਬਕਾ ਕੌਂਸਲਰ ਪ੍ਰਦੀਪ ਕੁਮਾਰ ਰੂੜਾ, ਗੁਰਿੰਦਰ ਸਿੰਘ ਮੁੰਡੇ, ਹਰਮੇਸ਼ ਕਾਲੀਆ, ਪ੍ਰੇਮ ਸਿੰਘ ਮੁੰਡੇ, ਟਹਿਲ ਸਿੰਘ ਮੁੰਡੇ, ਬਚਿਤਰ ਸਿੰਘ, ਮਲਕੀਤ ਸਿੰਘ, ਅਵਤਾਰ ਸਿੰਘ ਤਾਰੀ ਕਲਸੀ, ਦਵਿੰਦਰ ਸਿੰਘ ਰਾਣਾ, ਦਲਵਿੰਦਰ ਸਿੰਘ ਬਿੱਟੂ, ਲੱਖਾ ਸਿੰਘ, ਬਿੱਲਾ ਸਿੰਘ ਕਾਕਾ, ਅਕਾਸ਼ ਸਿੰਘ, ਓਮ ਪ੍ਰਕਾਸ਼ ਪੰਚ ਚਨਾਲੋਂ,ਖੁਸ਼ਹਾਲ ਸਿੰਘ, ਪਵਨ ਸਿੰਗਲਾ, ਭੂਵਨ ਅਗਰਵਾਲ, ਗਿਆਨੀ ਗੁਰਚਰਨ ਸਿੰਘ ਟੌਹੜਾ, ਹਰਪਾਲ ਸਿੰਘ ਫੌਜੀ ਤੇ ਦੀਪ ਸਿੰਘ ਆਦਿ ਹਾਜ਼ਰ ਸਨ।
 

Have something to say? Post your comment

 

More in Chandigarh

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਭਾਰੀ ਮੀਂਹ ਕਾਰਨ ਬੀਜਣਪੁਰ' ਚ ਮੱਛੀ ਪਾਲਣ ਦਾ ਸਹਾਇਕ ਧੰਦਾ ਹੋਇਆ ਤਬਾਹ

ਸ੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਮਨਾਇਆ ਅਧਿਆਪਕ ਦਿਵਸ

ਹੜ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ

ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ

ਕੈਬਨਿਟ ਮੰਤਰੀ ਹੜ੍ਹਾਂ ਦੌਰਾਨ ਬਣੇ ਜਾਨ-ਮਾਲ ਦੇ ਰਾਖੇ: ਸਤਲੁਜ ਦੇ ਕੰਢੇ ਪੱਕੇ ਕਰਨ ਲਈ ਮੋਹਰੀ ਹੋ ਕੇ ਸਾਂਭੀ ਕਮਾਂਡ

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ