Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਕਾਲੀਆਂ ਨਾਲ ਗਠਜੋੜ ਸਬੰਧੀ ਖ਼ਬਰਾਂ ਕੋਰੀਆਂ ਅਫ਼ਵਾਹਾਂ : ਬਸਪਾ ਪੰਜਾਬ

June 06, 2021 05:38 PM
SehajTimes
ਮੋਹਾਲੀ : ਬਸਪਾ ਪੰਜਾਬ ਵਿੱਚ ਰਾਜਨੀਤਿਕ ਗਠਜੋੜ ਦਾ ਐਲਾਨ ਲਈ ਸਿਰਫ ਬਸਪਾ ਦੇ ਰਾਸ਼ਟਰੀ ਨੇਤਾ ਹੀ ਅਧਿਕਾਰਤ ਹਨ। ਬਹੁਜਨ ਸਮਾਜ ਪਾਰਟੀ ਵਲੋਂ ਕਿਸੀ ਵੀ ਕਿਸਮ ਦਾ ਰਾਜਨੀਤਿਕ ਗੱਠਜੋੜ ਪੰਜਾਬ ਦੀ ਰਾਜਨੀਤੀ ਲਈ ਨਹੀਂ ਹੋਇਆ ਹੈ। ਬਸਪਾ ਦੇ ਇਕਮਾਤਰ ਨੇਤਾ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਹਨ। ਇਹ ਜਾਣਕਾਰੀ ਪ੍ਰੈਸ ਨੋਟ ਰਾਹੀਂ ਦਿੰਦਿਆ ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਓਹਨਾ ਦੀ ਡਿਊਟੀ ਸਿਰਫ ਸੰਗਠਨ ਬਣਾਉਣ ਦੀ ਹੈ ਤੇ ਸਮੁੱਚੀ ਬਸਪਾ ਪੰਜਾਬ ਦੀ ਟੀਮ ਸੰਗਠਨ ਬਣਾਉਣ ਵਿੱਚ ਲੱਗੀ ਹੋਈ ਹੈ। ਜਿਸ ਵਿਚ ਪੰਜਾਬ ਨੂੰ 117 ਵਿਧਾਨ ਸਭਾ ਢਾਂਚੇ ਦੇ ਨਾਲ 2300 ਸੈਕਟਰ ਵਿੱਚ ਵੰਡਿਆ ਹੋਇਆ ਹੈ। ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਸੈਕਟਰ ਢਾਂਚਾ, ਬੂਥ ਕਮੇਟੀਆ ਅਤੇ ਸ਼ਹਿਰਾਂ ਵਿੱਚ ਵਾਰਡ ਕਮੇਟੀਆ ਦੇ ਗਠਨ ਵਿਚ ਦਿਨ ਰਾਤ ਲੱਗੀ ਹੋਈ ਹੈ। ਸ ਗੜ੍ਹੀ ਨੇ ਕਿਹਾ ਕਿ ਉਹ ਮੀਡੀਆ ਦੇ ਕੁਝ ਸ਼ਰਾਰਤੀ ਤੱਤਾਂ ਵਾਲੀ ਧਿਆਨ ਨਾ ਦੇਣ ਜੋਕਿ ਕਾਂਗਰਸ ਭਾਜਪਾ ਦੇ ਹੱਥਾਂ ਵਿਚ ਖੇਡਕੇ ਗਲਤ ਖਬਰਾਂ ਨੂੰ ਪਲਾਂਟ ਕਰਕੇ ਬਸਪਾ ਨੂੰ ਰਾਜਨੀਤਿਕ ਅਤੇ ਰਣਨਿਤਿਕ ਤੌਰ ਤੇ ਕਮਜੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। 
ਪੰਜਾਬ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਣੀਵਾਲ ਜੀ ਨੇ ਇਸ ਮੌਕੇ ਕਿਹਾ ਕਿ ਬਸਪਾ ਪੰਜਾਬ ਦੀ ਲੀਡਰਸ਼ਿਪ ਬਹੁਤ ਮੇਹਨਤ ਨਾਲ ਬੂਥ ਤੇ ਪਿੰਡ ਪਿੰਡ ਜਾਣ ਦੀ ਕੋਸਿਸ ਕਰ ਰਹੀ ਹੈ, ਅਜਿਹੇ ਨਾਜ਼ੁਕ ਮੌਕਿਆ ਤੇ ਸਾਨੂੰ  ਸੰਜਮ ਬਣਾਕੇ ਰੱਖਣਾ ਰੱਖਣਾ ਚਾਹੀਦਾ ਹੈ ਅਤੇ ਰਾਸ਼ਟਰੀ ਨੇਤਾ ਭੈਣ ਕੁਮਾਰੀ ਮਾਇਆਵਤੀ ਜੀ ਦੇ ਫੈਸਲੇ ਅਤੇ ਅਗਵਾਈ ਵਿਚ ਦਿਨ ਰਾਤ ਅੱਗੇ ਵਧਣ ਲਈ ਪੰਜਾਬ ਦੇ ਆਮ ਲੋਕਾਂ ਨੂੰ ਜੋੜਨ ਲਈ ਅਣਥੱਕ ਕੇਡਰ ਅਤੇ ਮੀਟਿੰਗਾਂ ਜਾਰੀ ਰਖਣੀਆਂ ਚਾਹੀਦੀਆਂ ਹਨ।
 
ਸ ਗੜ੍ਹੀ ਨੇ ਪੰਜਾਬ ਦੇ ਰਾਜਨੀਤਿਕ ਹਾਲਾਤਾਂ ਉਪਰ ਕਿਹਾ ਕਿ ਕੌਰੋਨਾ ਵੈਕਸੀਨ ਘਪਲੇ ਲਈ ਮੁੱਖ ਮੰਤਰੀ ਸ਼੍ਰੀ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਸ਼੍ਰੀ ਬਲਬੀਰ ਸਿਧੂ ਜੀ ਦੋਸ਼ੀ ਹਨ। ਘਪਲੇ ਦੀ ਸੀਬੀਆਈ ਜਾਂਚ ਫਾਸਟ ਟਰੈਕ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ 2 ਲੱਖ ਵਿਦਿਆਰਥੀਆਂ ਦੇ ਰੋਲ ਨੰਬਰ ਰੋਕਣੇ ਪੰਜਾਬ ਸਰਕਾਰ ਦੀ ਅਸਫ਼ਲਤਾ ਹੈ, ਬਸਪਾ ਪੰਜਾਬ ਵਲੋਂ ਇਸ ਲਈ 10 ਜੂਨ ਦੀ ਸੂਬਾ ਮੀਟਿੰਗ ਮੰਥਨ ਲਈ ਬੁਲਾਈ ਹੈ। ਪੰਜਾਬ ਵਿੱਚ ਦਲਿਤਾਂ ਤੇ ਪਛੜੇ ਵਰਗਾਂ ਦੇ ਮੁੱਦਿਆ ਉਪਰ ਬੋਲਦੇ ਸ ਗੜ੍ਹੀ ਨੇ ਕਿਹਾ ਕਿ ਮੰਡਲ ਕਮਿਸ਼ਨ ਰਿਪੋਰਟ, 85ਵੀ ਸੋਧ ਲਾਗੂ ਨਾ ਹੋਣਾ, ਬੈਕਲਾਗ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਨਾ ਹੋਣਾ, ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿੱਚ ਰਾਖਵਾਂਕਰਨ ਨੀਤੀ ਦਾ ਨਾਂ ਹੋਣਾ, ਸਫ਼ਾਈ ਕਰਮਚਾਰੀਆਂ ਨੂੰ ਪੱਕੇ ਨਾ ਕਰਨਾ ਆਦਿ ਸਾਰੇ ਦਲਿਤ ਮੁੱਦਿਆ ਉਪਰ ਕਾਂਗਰਸ ਸਰਕਾਰ ਅਸਫਲ ਸਿੱਧ ਹੋਈ ਹੈ। ਬਸਪਾ ਪੰਜਾਬ ਕਾਂਗਰਸ ਨੂੰ ਸਬਕ ਸਿਖਾਉਣ ਲਈ ਲਗਾਤਾਰ ਪੰਜਾਬੀਆਂ ਦੀ ਲਾਮਬੰਦੀ ਜਾਰੀ ਰੱਖੇਗੀ।

 

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ