Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ ਕਿਸਾਨ : ਡਿਪਟੀ ਕਮਿਸ਼ਨਰ

August 22, 2025 09:16 PM
SehajTimes
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੇ ਆਗਾਮੀ ਸੀਜਨ 'ਚ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਬੈਠਕ ਕਰਕੇ ਮੁਕੰਮਲ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਸਬੰਧਤ ਅਧਿਕਾਰੀਆਂ ਕੋਲੋਂ ਮੰਡੀਆਂ 'ਚ ਸਾਫ਼ ਸਫ਼ਾਈ, ਬਾਰਦਾਨੇ, ਢੋਆ-ਢੋਆਈ, ਲੇਬਰ, ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਟੁਆਇਲਟਸ ਸਮੇਤ ਹਰ ਤਰ੍ਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਆਪਣੀ ਝੋਨੇ ਦੀ ਫ਼ਸਲ ਨਿਰਧਾਰਤ ਨਮੀ ਵਾਲੀ ਤੇ ਸੁਕਾ ਕੇ ਲਿਆਉਣੀ ਯਕੀਨੀ ਬਣਾਉਣ ਤਾਂ ਕਿ ਉਨ੍ਹਾਂ ਨੂੰ ਮੰਡੀਆਂ 'ਚ ਆਪਣੀ ਫ਼ਸਲ ਵੇਚਣ ਸਮੇਂ ਜਿਆਦਾ ਸਮਾਂ ਉਡੀਕ ਨਾ ਕਰਨੀ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਪਹਿਲਾਂ ਹੀ ਆੜਤੀਆਂ ਤੇ ਕੰਬਾਇਨ ਉਪਰੇਟਰਾਂ ਦੇ ਨੁਮਾਇੰਦਿਆਂ ਨਾਲ ਬੈਠਕਾਂ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲਿਆਉਣ ਦੇ ਫਾਇਦੇ ਅਤੇ ਵਾਧੂ ਨਮੀ ਵਾਲਾ ਗਿੱਲਾ ਝੋਨਾ ਮੰਡੀਆਂ 'ਚ ਲਿਆਉਣ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜੇਕਰ ਮੰਡੀਆਂ 'ਚ ਵਾਧੂ ਨਮੀ ਵਾਲਾ ਗਿੱਲਾ ਝੋਨਾ ਆਵੇਗਾ ਤਾਂ ਦਾਣੇ ਹਰੇ ਰਹਿਣ ਕਰਕੇ ਬਦਰੰਗ ਹੋਣ ਨਾਲ ਚਾਵਲਾਂ ਦੀ ਗੁਣਵੱਤਾ ਮਾੜੀ ਹੋ ਜਾਵੇਗੀ, ਜਿਸ ਦੇ ਨੁਕਸਾਨ ਹੀ ਨੁਕਸਾਨ ਹਨ। ਇਸ ਤੋਂ ਬਿਨ੍ਹਾਂ ਜੇਕਰ ਵਾਧੂ ਨਮੀ ਵਾਲਾ ਝੋਨਾ ਮੰਡੀਆਂ 'ਚ ਆਵੇਗਾ ਤਾਂ ਉਸ ਨੂੰ ਸੁਕਾਉਣ ਲਈ ਕਿਸਾਨਾਂ ਨੂੰ ਵਾਧੂ ਸਮਾਂ ਮੰਡੀਆਂ ਵਿੱਚ ਬੈਠਣਾ ਪਵੇਗਾ, ਇਸ ਕਰਕੇ ਕੋਈ ਵੀ ਕਿਸਾਨ ਨਿਰਧਾਰਤ ਨਮੀ ਤੋਂ ਵਾਧੂ ਨਮੀ ਵਾਲਾ ਗਿੱਲਾ ਝੋਨਾ ਮੰਡੀਆਂ ਵਿੱਚ ਨਾ ਲਿਆਵੇ।
ਡਿਪਟੀ ਕਮਿਸ਼ਨਰ ਨੇ ਮੁੜ ਦੁਹਰਾਇਆ ਕਿ ਕੰਬਾਇਨ ਉਪਰੇਟਰਾਂ ਨੂੰ ਪਹਿਲਾਂ ਹੀ ਦੱਸਿਆ ਗਿਆ ਹੈ ਕਿ ਜੇਕਰ ਨਿਰਧਾਰਤ ਸਮੇਂ ਦੇ ਬਾਅਦ ਗਿੱਲੀ ਫ਼ਸਲ ਦੀ ਕਟਾਈ ਕਰਨਗੇ ਤਾਂ ਉਨ੍ਹਾਂ ਦੀ ਕੰਬਾਇਨ ਜ਼ਬਤ ਕਰ ਲਈ ਜਾਵੇਗੀ ਤੇ ਪੁਲਿਸ ਕੇਸ ਦਰਜ ਹੋਣ ਸਮੇਤ ਹੋਰ ਵੀ ਕਾਨੂੰਨੀ ਕਾਰਵਾਈਆਂ ਦਾ ਸਾਹਮਣਾ ਕਰਨਾ ਪਵੇਗਾ।
ਡਾ. ਪ੍ਰੀਤੀ ਯਾਦਵ ਨੇ ਅੱਗੇ ਕਿਹਾ ਕਿ ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਅਗੇਤੇ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਸਮੇਂ ਸਿਰ ਖਰੀਦਿਆ ਜਾਵੇਗਾ, ਇਸ ਲਈ ਕਿਸਾਨ ਸਹਿਯੋਗ ਕਰਨ ਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ। ਇਸ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਸਮੇਤ ਡੀ.ਐਫ.ਐਸ.ਸੀ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਮੌਜੂਦ ਸਨ।

Have something to say? Post your comment

 

More in Malwa

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਗਊਸ਼ਾਲਾ ਦੇ ਸ਼ੈਡ 'ਚ ਲੱਗੀ ਅੱਗ ਨਾਲਹਜ਼ਾਰਾਂ ਟਨ ਤੂੜੀ ਸੜ ਕੇ ਸੁਆਹ